ਰੀ-ਇੰਟਰਨੈਂਟ ਸਰਵਿਸ ਰਾਹੀ ਆਪਣੇ ਫਾਰਮ ਮੁਫਤ ਅਪਲਾਈ ਕਰਨ ਬੇਰੁਜ਼ਗਾਰ- ਹਰਮੇਸ਼ ਕੁਮਾਰ
ਫਰੀਦਕੋਟ, 17 ਮਈ – ਪੰਜਾਬ ਸਰਕਾਰ ਰਾਜ ਵਿੱਚ ਵੱਧ ਰਹੀ ਬੇਰੁਜ਼ਗਾਰੀ ਨੂੰ ਠੱਲ ਪਾਉਣ ਲਈ ਵੱਚਨ-ਬੱਧ ਹੈ ਜਿਸ ਤਹਿਤ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਰਾਜ ਵਿੱਚ ਨਵੀਂ ਭਰਤੀ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤੇ ਹਨ ਤਾਂ ਜੋ ਪੜ੍ਹੇ-ਲਿਖੇ ਬੇਰੁਜ਼ਗਾਰ ਪ੍ਰਾਰਥੀ ਇਨ੍ਹਾਂ ਭਰਤੀਆਂ ਦਾ ਲਾਹਾ ਲੈ ਸਕਣ ਅਤੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਵੱਲ ਲਿਜਾ ਸਕਣ। ਇਹ ਜਾਣਕਾਰੀ ਸ਼੍ਰੀ ਹਰਮੇਸ਼ ਕੁਮਾਰ ਜਿਲ੍ਹਾ ਰੋਜ਼ਗਾਰ ਅਫ਼ਸਰ ਫਰੀਦਕੋਟ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ ਰੈੱਡ ਕਰਾਸ ਭਵਨ ਫਰੀਦਕੋਟ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਮਾਂ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਜੋ ਪੰਜਾਬ ਸਰਕਾਰ ਨੇ ਨਵੀਂ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤੇ ਹਨ ਉਸ ਦੇ ਸਬੰਧ ਵਿੱਚ ਪ੍ਰਾਰਥੀ ਦਫ਼ਤਰ ਵਿਖੇ ਹਾਜ਼ਰ ਹੋ ਕੇ ਫ਼ਰੀ-ਇੰਟਰਨੈਂਟ ਸਰਵਿਸ ਰਾਹੀ ਆਪਣੇ ਫਾਰਮ ਮੁਫਤ ਅਪਲਾਈ ਕਰਨ ਜਿਸ ਵਿੱਚ ਦਫ਼ਤਰ ਦੇ ਸਟਾਫ਼ ਵੱਲੋਂ ਉਨ੍ਹਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਹੋਰ ਸੇਵਾਵਾਂ ਦਾ ਲਾਭ ਲੈਣ ਲਈ ਬੇਰੁਜ਼ਗਾਰ ਪ੍ਰਾਰਥੀ ਦਫ਼ਤਰ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਆਪਣੇ ਪੜ੍ਹਾਈ ਦੇ ਅਸਲ-ਦਸਤਾਵੇਜ਼, ਅਧਾਰ-ਕਾਰਡ, ਜਾਤੀ-ਸਰਟੀਫਿਕੇਟ ਆਦਿ ਦੀਆਂ 2 ਫੋਟੋ-ਕਾਪੀਆਂ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ।