ਰੇਲਵੇ ਸਟੇਸ਼ਨ ‘ਤੇ ਹੋਇਆ ਬੰਬ ਧਮਾਕਾ, 21 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ
ਦਿੱਲੀ- ਪਾਕਿਸਤਾਨ ਦੇ ਉੱਤਰ-ਪੱਛਮੀ ਬਲੋਚਿਸਤਾਨ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬਲੋਚਿਸਤਾਨ ਸੂਬੇ ਵਿਚ ਪੈਦੇ ਕਵੇਟਾ ਰੇਲਵੇ ਸਟੇਸ਼ਨ ‘ਤੇ ਅੱਜ ਸ਼ਨੀਵਾਰ ਨੂੰ ਵੱਡਾ ਧਮਾਕਾ ਹੋਇਆ ਹੈ। ਇਸ ਧਮਾਕੇ ਦੇ ਵਿਚ 21 ਲੋਕਾਂ ਦੀ ਮੌਤ ਹੋ ਗਈ, ਜਦੋਕਿ 30 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਦੀ ਗਿਣਤੀ ਹੋਰ ਵੀ ਵਧ ਸਕਦੀ ਹੈ। ਬੰਬ ਨਿਰੋਧਕ ਦਸਤਾ ਅਤੇ ਸਥਾਨਕ ਪੁਲਿਸ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਬਲੋਚ ਲਿਬਰੇਸ਼ਨ ਆਰਮੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਾਲ ਹੀ ‘ਚ ਪਾਕਿਸਤਾਨ ਦੇ ਉੱਤਰ-ਪੱਛਮ ‘ਚ ਅੱਤਵਾਦੀ ਹਮਲਿਆਂ ‘ਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਇੱਥੇ ਵੱਖਵਾਦੀ ਬਗਾਵਤ ਵੀ ਵਧ ਰਹੀ ਹੈ।
ਇਹ ਵੀ ਪੜ੍ਹੋ-ਹੁਣ ਤੱਕ ਪੰਜਾਬ ‘ਚ 258 ਥਾਵਾਂ ‘ਤੇ ਪਰਾਲੀ ਸਾੜੀ ਗਈ, ਸਭ ਤੋਂ ਵੱਧ ਸੰਗਰੂਰ ਵਿੱਚ, ਕੁੱਲ ਮਾਮਲੇ 5299
ਪੁਲਿਸ ਨੇ ਮਾਮਲੇ ਦੀ ਜਾਣਕਾਰੀ ਦਿੱਤੀ
ਪੁਲਿਸ ਦੇ ਸੀਨੀਅਰ ਸੁਪਰਡੈਂਟ (ਆਪ੍ਰੇਸ਼ਨ) ਮੁਹੰਮਦ ਬਲੋਚ ਨੇ ਕਿਹਾ, “ਇਹ ਧਮਾਕਾ ਰੇਲਵੇ ਸਟੇਸ਼ਨ ਦੇ ਅੰਦਰ ਉਸ ਸਮੇਂ ਹੋਇਆ ਜਦੋਂ ਪੇਸ਼ਾਵਰ ਜਾਣ ਵਾਲੀ ਐਕਸਪ੍ਰੈਸ ਆਪਣੀ ਮੰਜ਼ਿਲ ਲਈ ਰਵਾਨਾ ਹੋਣ ਵਾਲੀ ਸੀ।” ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਬਚਾਅ ਕਰਮਚਾਰੀ ਧਮਾਕੇ ਵਾਲੀ ਥਾਂ ‘ਤੇ ਪਹੁੰਚ ਗਏ।
ਇਸ ਤੋਂ ਇਲਾਵਾ ਕਵੇਟਾ ਦੇ ਸਿਵਲ ਹਸਪਤਾਲ ‘ਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜ਼ਖਮੀਆਂ ਦੇ ਇਲਾਜ ਲਈ ਵਾਧੂ ਡਾਕਟਰਾਂ ਅਤੇ ਸਹਾਇਕ ਸਟਾਫ ਨੂੰ ਬੁਲਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪਾਕਿਸਤਾਨ ਦੇ ਰਾਸ਼ਟਰਪਤੀ ਸਈਅਦ ਯੂਸਫ ਰਜ਼ਾ ਗਿਲਾਨੀ ਨੇ ਵੀ ਇਸੇ ਘਟਨਾ ਦੀ ਨਿੰਦਾ ਕੀਤੀ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਅੱਤਵਾਦੀ ਮਨੁੱਖਤਾ ਦੇ ਦੁਸ਼ਮਣ ਹਨ ਅਤੇ ਉਨ੍ਹਾਂ ਨੇ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਮੌਕੇ ਦੌਰਾਨ ਉਨ੍ਹਾਂ ਨੇ ਅੱਤਵਾਦ ਨੂੰ ਖਤਮ ਕਰਨ ਲਈ ਹਰ ਸੰਭਵ ਕਦਮ ਚੁੱਕਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ।
ਇਹ ਵੀ ਪੜ੍ਹੋ-ਪੰਜਾਬ-ਚੰਡੀਗੜ੍ਹ ‘ਚ ਪ੍ਰਦੂਸ਼ਣ ਤੋਂ ਪ੍ਰੇਸ਼ਾਨ ਲੋਕ, 15 ਨਵੰਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ
ਇਸ ਦੇ ਨਾਲ ਹੀ ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ, ਉਨ੍ਹਾਂ ਨੇ ਸੂਬੇ ਤੋਂ ਅੱਤਵਾਦ ਦੇ ਖਤਰੇ ਨੂੰ ਖਤਮ ਕਰਨ ਦਾ ਆਪਣਾ ਸੰਕਲਪ ਵੀ ਦੁਹਰਾਇਆ ਹੈ।
ਰੇਲਵੇ ਸਟੇਸ਼ਨ ‘ਤੇ ਹੋਇਆ ਬੰਬ ਧਮਾਕਾ, 21 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ
ਦਿੱਲੀ- ਪਾਕਿਸਤਾਨ ਦੇ ਉੱਤਰ-ਪੱਛਮੀ ਬਲੋਚਿਸਤਾਨ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬਲੋਚਿਸਤਾਨ ਸੂਬੇ ਵਿਚ ਪੈਦੇ ਕਵੇਟਾ ਰੇਲਵੇ ਸਟੇਸ਼ਨ ‘ਤੇ ਅੱਜ ਸ਼ਨੀਵਾਰ ਨੂੰ ਵੱਡਾ ਧਮਾਕਾ ਹੋਇਆ ਹੈ। ਇਸ ਧਮਾਕੇ ਦੇ ਵਿਚ 21 ਲੋਕਾਂ ਦੀ ਮੌਤ ਹੋ ਗਈ, ਜਦੋਕਿ 30 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਦੀ ਗਿਣਤੀ ਹੋਰ ਵੀ ਵਧ ਸਕਦੀ ਹੈ। ਬੰਬ ਨਿਰੋਧਕ ਦਸਤਾ ਅਤੇ ਸਥਾਨਕ ਪੁਲਿਸ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਮੁੱਖ ਮੰਤਰੀ ਲਈ ਲਿਆਂਦੇ ਸਮੋਸੇ ਤੇ ਕੇਕ ਸੁਰੱਖਿਆ ਮੁਲਾਜ਼ਮਾਂ ਨੂੰ ਪਰੋਸੇ, ਮਾਮਲਾ ਸੀ.ਆਈ.ਡੀ ਤੱਕ ਪਹੁੰਚਿਆ
ਬਲੋਚ ਲਿਬਰੇਸ਼ਨ ਆਰਮੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਾਲ ਹੀ ‘ਚ ਪਾਕਿਸਤਾਨ ਦੇ ਉੱਤਰ-ਪੱਛਮ ‘ਚ ਅੱਤਵਾਦੀ ਹਮਲਿਆਂ ‘ਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਇੱਥੇ ਵੱਖਵਾਦੀ ਬਗਾਵਤ ਵੀ ਵਧ ਰਹੀ ਹੈ।
ਪੁਲਿਸ ਨੇ ਮਾਮਲੇ ਦੀ ਜਾਣਕਾਰੀ ਦਿੱਤੀ
ਪੁਲਿਸ ਦੇ ਸੀਨੀਅਰ ਸੁਪਰਡੈਂਟ (ਆਪ੍ਰੇਸ਼ਨ) ਮੁਹੰਮਦ ਬਲੋਚ ਨੇ ਕਿਹਾ, “ਇਹ ਧਮਾਕਾ ਰੇਲਵੇ ਸਟੇਸ਼ਨ ਦੇ ਅੰਦਰ ਉਸ ਸਮੇਂ ਹੋਇਆ ਜਦੋਂ ਪੇਸ਼ਾਵਰ ਜਾਣ ਵਾਲੀ ਐਕਸਪ੍ਰੈਸ ਆਪਣੀ ਮੰਜ਼ਿਲ ਲਈ ਰਵਾਨਾ ਹੋਣ ਵਾਲੀ ਸੀ।” ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਬਚਾਅ ਕਰਮਚਾਰੀ ਧਮਾਕੇ ਵਾਲੀ ਥਾਂ ‘ਤੇ ਪਹੁੰਚ ਗਏ।
ਇਸ ਤੋਂ ਇਲਾਵਾ ਕਵੇਟਾ ਦੇ ਸਿਵਲ ਹਸਪਤਾਲ ‘ਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜ਼ਖਮੀਆਂ ਦੇ ਇਲਾਜ ਲਈ ਵਾਧੂ ਡਾਕਟਰਾਂ ਅਤੇ ਸਹਾਇਕ ਸਟਾਫ ਨੂੰ ਬੁਲਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ-‘ਸਲਮਾਨ ਖਾਨ-ਲਾਰੈਂਸ ਬਿਸ਼ਨੋਈ ਤੇ ਗੀਤ ਲਿਖਣ ਵਾਲੇ ਨੂੰ ਇਕ ਮਹੀਨੇ ‘ਚ ਮਾਰ ਦਿੱਤਾ ਜਾਵੇਗਾ’, ਅਦਾਕਾਰ ਨੂੰ ਮਿਲੀ ਇਕ ਹੋਰ ਧਮਕੀ
ਪਾਕਿਸਤਾਨ ਦੇ ਰਾਸ਼ਟਰਪਤੀ ਸਈਅਦ ਯੂਸਫ ਰਜ਼ਾ ਗਿਲਾਨੀ ਨੇ ਵੀ ਇਸੇ ਘਟਨਾ ਦੀ ਨਿੰਦਾ ਕੀਤੀ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਅੱਤਵਾਦੀ ਮਨੁੱਖਤਾ ਦੇ ਦੁਸ਼ਮਣ ਹਨ ਅਤੇ ਉਨ੍ਹਾਂ ਨੇ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਮੌਕੇ ਦੌਰਾਨ ਉਨ੍ਹਾਂ ਨੇ ਅੱਤਵਾਦ ਨੂੰ ਖਤਮ ਕਰਨ ਲਈ ਹਰ ਸੰਭਵ ਕਦਮ ਚੁੱਕਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ।
ਇਸ ਦੇ ਨਾਲ ਹੀ ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ, ਉਨ੍ਹਾਂ ਨੇ ਸੂਬੇ ਤੋਂ ਅੱਤਵਾਦ ਦੇ ਖਤਰੇ ਨੂੰ ਖਤਮ ਕਰਨ ਦਾ ਆਪਣਾ ਸੰਕਲਪ ਵੀ ਦੁਹਰਾਇਆ ਹੈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।