ਰੈਡ ਕਰਾਸ ਦਿਵਸ ਤੇ ਸਿਹਤ ਜਾਂਚ ਅਤੇ ਖੂਨਦਾਨ ਕੈਂਪ ਦਾ ਆਯੋਜਨ
ਫਰੀਦਕੋਟ 9 ਮਈ – ਭਾਰਤੀ ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਸ਼ਾਖ਼ਾ ਫ਼ਰੀਦਕੋਟ ਵੱਲੋਂ ਬਿਰਧ ਆਸ਼ਰਮ ਫਰੀਦਕੋਟ ਵਿਖੇ ਬਜ਼ੁਰਗਾਂ ਅਤੇ ਸਪੈਸ਼ਲ ਸਕੂਲ ਦੇ ਬੱਚਿਆਂ ਲਈ ਸਪੈਸ਼ਲ ਸਿਹਤ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਵਲ ਹਸਪਤਾਲ ਦੇ ਵੱਖ ਵੱਖ ਵਿਭਾਗਾਂ ਦੇ ਮਾਹਿਰਾਂ ਨੇ ਬਜ਼ੁਰਗਾਂ ਅਤੇ ਬੱਚਿਆਂ ਦਾ ਚੈੱਕਅਪ ਕੀਤਾ। ਇਸ ਤੋਂ ਇਲਾਵਾ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਬਲੱਡ ਡੋਨੇਸ਼ਨ ਕੈਂਪ ਵੀ ਲਗਾਇਆ ਗਿਆ। ਜਿਸ ਵਿੱਚ 50 ਤੋਂ ਵੱਧ ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ।
ਇਸ ਮੌਕੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਆਈ.ਏ.ਐਸ ਵੱਲੋਂ ਰੈੱਡ ਕਰਾਸ ਦੇ ਬਾਨੀ ਸਰ ਹੈਨਰੀ ਡਿਊਨਾ ਨੂੰ ਫੁੱਲ ਅਰਪਿਤ ਕਰਕੇ ਵਿਸ਼ਵ ਕੈਂਪ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਰਹੇਗਾ।
ਇਸ ਮੌਕੇ ਡਾ. ਗਗਨਦੀਪ ਬਰਾੜ, ਡਾ. ਹੁਸਨਪਾਲ, ਡਾ.ਐਸ. ਐਸ. ਢਿੱਲੋਂ,ਡਾ ਹਰਪ੍ਰੀਤ ਕੌਰ, ਸਿਵਲ ਹਸਪਤਾਲ ਦੇ ਮਾਹਿਰ ਡਾਕਟਰ ਅਤੇ ਸ੍ਰੀ ਸੁਭਾਸ਼ ਚੰਦਰ ਸਕੱਤਰ ਰੈੱਡ ਕਰਾਸ ਵੀ ਹਾਜ਼ਰ ਸਨ।