ਲਾਲ ਅਟੈਚੀ ਵਿੱਚੋਂ ਮਿਲੀ ਲਾਸ਼ ਦੇ ਮਾਮਲੇ ਚ ਵੱਡਾ ਖੁਲਾਸਾ, ਲੜਕੀ ਦਾ ਕਤਲ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
ਪੰਜਾਬ ਦੇ ਬਠਿੰਡਾ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਲੜਕੀ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਦਾ ਨਤੀਜਾ ਸੀ।

ਬਠਿੰਡਾ- ਬਠਿੰਡਾ ਤੋਂ ਇੱਕ ਹੈਰਾਨ ਕਰ ਦੇਣ ਵਾਲੇ ਮਾਮਲੇ ਦਾ ਖੁਲਾਸਾ ਹੋਇਆ ਹੈ। ਬਹਿਮਣ ਦੀਵਾਨਾ ਕੋਲ ਲਾਲ ਰੰਗ ਦੇ ਅਟੈਚੀ ਕੇਸ ਵਿੱਚ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਲੜਕੀ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਦਾ ਨਤੀਜਾ ਸੀ। ਦੋਸ਼ ਹੈ ਕਿ ਬਠਿੰਡਾ ਦੇ ਇੱਕ ਨੌਜਵਾਨ ਨੇ ਗੁੱਸੇ ਵਿੱਚ ਆ ਕੇ ਲੜਕੀ ਦਾ ਕਤਲ ਕਰ ਦਿੱਤਾ ਅਤੇ ਉਸਦੀ ਲਾਸ਼ ਲਾਲ ਅਟੈਚੀ ਵਿੱਚ ਸੁੱਟ ਦਿੱਤੀ।
ਲੜਕੀ ਦੀ ਪਛਾਣ “ਕਾਕੂ” ਨਾਮ ਦੇ ਟੈਟੂ ਨਾਲ ਹੋਈ ਹੈ ਜਿਸਨੇ ਪੁਲਿਸ ਜਾਂਚ ਨੂੰ ਮਹੱਤਵਪੂਰਨ ਸੁਰਾਗ ਪ੍ਰਦਾਨ ਕੀਤੇ। ਜਾਂਚ ਦੌਰਾਨ, ਪੁਲਿਸ ਨੇ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਬਠਿੰਡਾ ਪੁਲਿਸ ਦੇ ਐਸਐਸਪੀ ਡਾ. ਜੋਯਤੀ ਯਾਦਵ ਅੱਜ ਇਸ ਮਾਮਲੇ ਸਬੰਧੀ ਇੱਕ ਪ੍ਰੈਸ ਕਾਨਫਰੰਸ ਕਰਨ ਵਾਲੇ ਹਨ, ਜਿਸ ਵਿੱਚ ਹੋਰ ਜਾਣਕਾਰੀ ਸਾਹਮਣੇ ਆ ਸਕਦੀ ਹੈ।
-(ਜੀ ਨਿਊਜ ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


