Sunday, February 15, 2026
Google search engine
Homeਅਪਰਾਧਲੁਧਿਆਣਾ ਦੇ ਕਾਰੋਬਾਰੀ ਤੋਂ ਮੰਗੀ 1 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ...

ਲੁਧਿਆਣਾ ਦੇ ਕਾਰੋਬਾਰੀ ਤੋਂ ਮੰਗੀ 1 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਪੂਰੇ ਪਰਿਵਾਰ ਨੂੰ ਜਾਣੋ ਮਾਰਨ ਦੀ ਦਿੱਤੀ ਧਮਕੀ

ਲੁਧਿਆਣਾ ਦੇ ਕਾਰੋਬਾਰੀ ਤੋਂ ਮੰਗੀ 1 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਪੂਰੇ ਪਰਿਵਾਰ ਨੂੰ ਜਾਣੋ ਮਾਰਨ ਦੀ ਦਿੱਤੀ ਧਮਕੀ

ਲੁਧਿਆਣਾ ਵਿੱਚ ਮੁਲਜ਼ਮਾਂ ਦੇ ਹੌਂਸਲੇ ਬੁਲੰਦ ਹਨ। ਤਾਜ਼ਾ ਮਾਮਲਾ ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਕਾਰੋਬਾਰੀ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਕਰ 1 ਕਰੋੜ ਰੁਪਏ ਦੀ ਰੰਗਦਾਰੀ ਮੰਗੀ ਗਈ ਸੀ। ਧਮਕੀ ਦੇਣ ਵਾਲੇ ਨੇ ਸਪਸ਼ਟ ਕਿਹਾ ਹੈ ਕਿ ਜੇਕਰ ਰਕਮ ਨਾ ਮਿਲੀ ਤਾਂ ਕਾਰੋਬਾਰੀ ਅਤੇ ਉਸ ਦੇ ਪੂਰੇ ਪਰਿਵਾਰ ਨੂੰ ਜਾਣੋ ਮਾਰ ਦਿੱਤਾ ਜਾਵੇਗਾ। ਇਸ ਧਮਕੀ ਤੋਂ ਬਾਅਦ ਪੂਰਾ ਪੀੜਤ ਪਰਿਵਾਰ ਦਹਿਸ਼ਤ ਵਿੱਚ ਹੈ।


ਲੁਧਿਆਣਾ- ਲੁਧਿਆਣਾ ਵਿੱਚ ਮੁਲਜ਼ਮਾਂ ਦੇ ਹੌਂਸਲੇ ਬੁਲੰਦ ਹਨ। ਤਾਜ਼ਾ ਮਾਮਲਾ ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਕਾਰੋਬਾਰੀ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਕਰ 1 ਕਰੋੜ ਰੁਪਏ ਦੀ ਰੰਗਦਾਰੀ ਮੰਗੀ ਗਈ ਸੀ। ਧਮਕੀ ਦੇਣ ਵਾਲੇ ਨੇ ਸਪਸ਼ਟ ਕਿਹਾ ਹੈ ਕਿ ਜੇਕਰ ਰਕਮ ਨਾ ਮਿਲੀ ਤਾਂ ਕਾਰੋਬਾਰੀ ਅਤੇ ਉਸ ਦੇ ਪੂਰੇ ਪਰਿਵਾਰ ਨੂੰ ਜਾਣੋ ਮਾਰ ਦਿੱਤਾ ਜਾਵੇਗਾ। ਇਸ ਧਮਕੀ ਤੋਂ ਬਾਅਦ ਪੂਰਾ ਪੀੜਤ ਪਰਿਵਾਰ ਦਹਿਸ਼ਤ ਵਿੱਚ ਹੈ।

ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੈਸੇਜ਼ ਵਿੱਚ 1 ਕਰੋੜ ਰੁਪਏ ਦੀ ਮੰਗ
ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ 10 ਫਰਵਰੀ ਦੀ ਸ਼ਾਮ ਕਰੀਬ 6.50 ਵਜੇ ਜਦੋਂ ਉਹ ਆਪਣੇ ਘਰ ਵਿੱਚ ਮੌਜੂਦ ਸਨ, ਉਸ ਵੇਲੇ ਉਨ੍ਹਾਂ ਦੇ ਮੋਬਾਇਲ ਨੰਬਰ ਦੇ ਵਿਦੇਸ਼ੀ ਨੰਬਰ (+1-619-606-0307) ਤੇ ਵਟਸਐਪ ਕਾਲ ਆਈ।

ਕਾਲ ਕੱਟਣ ਤੋਂ ਤੁਰੰਤ ਬਾਅਦ ਉਸ ਨੰਬਰ ਤੋਂ ਮੈਸੇਜ ਆਇਆ। ਮੈਸੇਜ ਵਿੱਚ ਸਿੱਧੇ ਤੌਰ ‘ਤੇ ਇੱਕ ਕਰੋੜ ਰੁਪਏ ਦੀ ਮੰਗ ਕੀਤੀ ਗਈ। ਮੁਲਜ਼ਮਾਂ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਕਿ ਜੇਕਰ ਪੈਸਿਆਂ ਦਾ ਇੰਤਜ਼ਾਮ ਨਾ ਹੋਇਆ ਤਾਂ ਅੰਜਾਮ ਭੁਗਤਣ ਲਈ ਤਿਆਰ ਰਹੋ।

ਵਿਦੇਸ਼ ਵਿੱਚ ਰਹਿੰਦਾ ਹੈ ਪਰਿਵਾਰ
ਜਾਣਕਾਰੀ ਦੇ ਮੁਤਾਬਕ, ਕਾਰੋਬਾਰੀ ਗੁਰਪ੍ਰੀਤ ਸਿੰਘ ਦਾ ਪਹਿਲਾਂ ਵਾਟਰ ਪਲਾਂਟ ਸੀ। ਫਿਲਹਾਲ ਉਹ ਲੁਧਿਆਣਾ ਵਿੱਚ ਆਪਣੇ ਘਰ ਵਿੱਚ ਹੀ ਰਹਿੰਦੇ ਹਨ ਅਤੇ ਉਨ੍ਹਾਂ ਦਾ ਪਰਿਵਾਰ ਵਿਦੇਸ਼ ਵਿੱਚ ਰਹਿੰਦਾ ਹੈ। ਕਾਰੋਬਾਰੀ ਨੂੰ ਇਸ ਤਰ੍ਹਾਂ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ।

ਸਾਇਬਰ ਸੈੱਲ ਵੱਲੋਂ ਜਾਂਚ ਜਾਰੀ
ਪੀੜਤ ਦੀ ਸ਼ਿਕਾਇਤ ਤੋਂ ਬਾਅਦ ਲੁਧਿਆਣਾ ਦੇ ਸਰਾਭਾ ਨਗਰ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਹੁਣ ਦੋ ਪਹਿਲੂਆਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ, ਕੀ ਇਸ ਫਿਰੌਤੀ ਪਿੱਛੇ ਇੰਟਰਨੈਸ਼ਨਲ ਗੈਂਗਸਟਰ ਦਾ ਹੱਥ ਹੈ ਜਾਂ ਫਿਰ ਕਿਸੇ ਸ਼ਰਾਰਤੀ ਅਨਸਰ ਨੇ ਦਹਿਸ਼ਤ ਫੈਲਾਉਣ ਦੇ ਲਈ ਵਿਦੇਸ਼ੀ ਵਰਚੂਅਲ ਨੰਬਰ ਦਾ ਇਸਤੇਮਾਲ ਕੀਤਾ ਹੈ।

(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments