Tuesday, July 14, 2026
Google search engine
Homeਅਪਰਾਧਲੁਧਿਆਣਾ ਦੇ ਨਿੱਜੀ ਹਸਪਤਾਲ ਮਾਮਲੇ 'ਤੇ ਮਨੁੱਖੀ ਅਧਿਕਾਰ ਕਮਿਸ਼ਨ ਐਕਸ਼ਨ 'ਚ, ਸਿਵਲ...

ਲੁਧਿਆਣਾ ਦੇ ਨਿੱਜੀ ਹਸਪਤਾਲ ਮਾਮਲੇ ‘ਤੇ ਮਨੁੱਖੀ ਅਧਿਕਾਰ ਕਮਿਸ਼ਨ ਐਕਸ਼ਨ ‘ਚ, ਸਿਵਲ ਸਰਜਨ ਤੋਂ ਮੰਗੀ ਰਿਪੋਰਟ

ਲੁਧਿਆਣਾ ਦੇ ਨਿੱਜੀ ਹਸਪਤਾਲ ਮਾਮਲੇ ‘ਤੇ ਮਨੁੱਖੀ ਅਧਿਕਾਰ ਕਮਿਸ਼ਨ ਐਕਸ਼ਨ ‘ਚ, ਸਿਵਲ ਸਰਜਨ ਤੋਂ ਮੰਗੀ ਰਿਪੋਰਟ

ਕਮਿਸ਼ਨ ਨੇ ਇਸ ਮਾਮਲੇ ਸਬੰਧੀ ਲੁਧਿਆਣਾ ਦੇ ਸਿਵਲ ਸਰਜਨ ਤੋਂ ਵਿਸਥਾਰਪੂਰਵਕ ਰਿਪੋਰਟ ਤਲਬ ਕੀਤੀ ਹੈ। ਇਸ ਦੇ ਨਾਲ ਹੀ ਹੁਕਮ ਦੀ ਕਾਪੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੂੰ ਵੀ ਭੇਜੀ ਗਈ ਹੈ।

ਲੁਧਿਆਣਾ

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਨੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਨਾਲ ਸਬੰਧਤ ਮਾਮਲੇ ਵਿੱਚ ਸੁਓ ਮੋਟੋ ਨੋਟਿਸ ਜਾਰੀ ਕੀਤਾ ਹੈ। ਦੋਸ਼ ਹੈ ਕਿ ਬਕਾਇਆ ਹਸਪਤਾਲ ਬਿੱਲ ਦਾ ਭੁਗਤਾਨ ਨਾ ਹੋਣ ਕਾਰਨ 22 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਕਰੀਬ ਅੱਠ ਘੰਟਿਆਂ ਤੱਕ ਪਰਿਵਾਰ ਨੂੰ ਨਹੀਂ ਸੌਂਪੀ ਗਈ। ਕਥਿਤ ਤੌਰ ‘ਤੇ ਹਸਪਤਾਲ ਪ੍ਰਬੰਧਨ ਨੇ ਪਹਿਲਾਂ ਬਕਾਇਆ ਰਕਮ ਅਦਾ ਕਰਨ ਦੀ ਸ਼ਰਤ ਰੱਖੀ ਸੀ। ਕਮਿਸ਼ਨ ਨੇ ਇਸ ਮਾਮਲੇ ਸਬੰਧੀ ਲੁਧਿਆਣਾ ਦੇ ਸਿਵਲ ਸਰਜਨ ਤੋਂ ਵਿਸਥਾਰਪੂਰਵਕ ਰਿਪੋਰਟ ਤਲਬ ਕੀਤੀ ਹੈ। ਇਸ ਦੇ ਨਾਲ ਹੀ ਹੁਕਮ ਦੀ ਕਾਪੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੂੰ ਵੀ ਭੇਜੀ ਗਈ ਹੈ।

ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਤੋੜਿਆ ਦਮ

ਕਮਿਸ਼ਨ ਅਨੁਸਾਰ ਇਹ ਮਾਮਲਾ ਇੱਕ ਮੀਡੀਆ ਰਿਪੋਰਟ ਦੇ ਆਧਾਰ ‘ਤੇ ਸਾਹਮਣੇ ਆਇਆ। ਰਿਪੋਰਟ ਮੁਤਾਬਕ ਲੁਧਿਆਣਾ ਦੇ ਪਿੰਡ ਪੁਲਾਂਵਾਲ ਦਾ ਰਹਿਣ ਵਾਲਾ ਬੂਟਾ ਸਿੰਘ ਗਿੱਲ ਪਿੰਡ ਨੇੜੇ ਹੋਏ ਇੱਕ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਸੀ। ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਸ਼ੇਰਪੁਰ ਚੌਕ ਸਥਿਤ ਐਸਪੀਐਸ ਹਸਪਤਾਲ ਲੈ ਕੇ ਗਏ ਸਨ।

ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਇਸ ਤੋਂ ਬਾਅਦ ਹਸਪਤਾਲ ਵੱਲੋਂ ਕਰੀਬ 2 ਲੱਖ 31 ਹਜ਼ਾਰ ਰੁਪਏ ਦੇ ਬਿੱਲ ਦੀ ਅਦਾਇਗੀ ਕਰਨ ਲਈ ਕਿਹਾ ਗਿਆ। ਦੋਸ਼ ਹੈ ਕਿ ਪਰਿਵਾਰ ਦੀ ਆਰਥਿਕ ਸਥਿਤੀ ਕਮਜ਼ੋਰ ਹੋਣ ਕਾਰਨ ਉਹ ਤੁਰੰਤ ਰਕਮ ਜਮ੍ਹਾਂ ਨਹੀਂ ਕਰਵਾ ਸਕਿਆ, ਜਿਸ ਕਰਕੇ ਮ੍ਰਿਤਕ ਦੇਹ ਹਾਸਲ ਕਰਨ ਲਈ ਉਨ੍ਹਾਂ ਨੂੰ ਲਗਭਗ ਅੱਠ ਘੰਟੇ ਉਡੀਕ ਕਰਨੀ ਪਈ।

5 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ

ਮਾਮਲੇ ਨੂੰ ਗੰਭੀਰ ਮੰਨਦਿਆਂ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਨੇ ਆਪਣੇ ਪੱਧਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਨੇ ਲੁਧਿਆਣਾ ਦੇ ਸਿਵਲ ਸਰਜਨ ਨੂੰ ਅਗਲੀ ਸੁਣਵਾਈ ਤੋਂ ਇੱਕ ਹਫ਼ਤਾ ਪਹਿਲਾਂ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਅਗਸਤ 2026 ਨੂੰ ਨਿਰਧਾਰਤ ਕੀਤੀ ਗਈ ਹੈ। ਕਮਿਸ਼ਨ ਨੇ ਕਿਹਾ ਹੈ ਕਿ ਜੇਕਰ ਸਾਹਮਣੇ ਆਏ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਇਹ ਮਨੁੱਖੀ ਅਧਿਕਾਰਾਂ ਅਤੇ ਮਰੀਜ਼ਾਂ ਦੇ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਾਮਲਾ ਬਣਦਾ ਹੈ। ਇਸੇ ਲਈ ਰਸਮੀ ਸ਼ਿਕਾਇਤ ਨਾ ਹੋਣ ਦੇ ਬਾਵਜੂਦ ਸੁਓ ਮੋਟੋ ਨੋਟਿਸ ਲੈ ਕੇ ਜਾਂਚ ਸ਼ੁਰੂ ਕੀਤੀ ਗਈ ਹੈ। ਹੁਣ ਸਿਵਲ ਸਰਜਨ ਦੀ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments