Image default
About us

ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਤੇ ਦਿੱਲੀ ‘ਚ ‘ਆਪ’ ਸਰਕਾਰ ਡਿੱਗੇਗੀ, ਕਈ ਵਿਧਾਇਕ ਸਾਡੇ ਸੰਪਰਕ ‘ਚ ਹਨ- ਰਵਨੀਤ ਬਿੱਟੂ

ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਤੇ ਦਿੱਲੀ ‘ਚ ‘ਆਪ’ ਸਰਕਾਰ ਡਿੱਗੇਗੀ, ਕਈ ਵਿਧਾਇਕ ਸਾਡੇ ਸੰਪਰਕ ‘ਚ ਹਨ- ਰਵਨੀਤ ਬਿੱਟੂ

 

 

ਲੁਧਿਆਣਾ, 28 ਮਾਰਚ (ਰੋਜਾਨਾ ਸਪੋਕਸਮੈਨ)- ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ ‘ਚ ਸ਼ਾਮਲ ਹੁੰਦੇ ਹੀ ਰੰਗ ਬਦਲ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕਈ ਕਾਂਗਰਸੀ ਕੌਂਸਲਰ ਅਤੇ ਸਾਬਕਾ ਤੇ ਮੌਜੂਦਾ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਜਲਦੀ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਡਿੱਗ ਜਾਵੇਗੀ। ਬਿੱਟੂ ਨੇ ਕਿਹਾ ਕਿ ਇਸ ਦਾ ਕਾਰਨ ਇਹ ਹੈ ਕਿ ਅਰਵਿੰਦ ਕੇਜਰੀਵਾਲ ਜੇਲ ਵਿੱਚ ਹਨ ਅਤੇ ਰਾਘਵ ਚੱਢਾ ਭਗੌੜਾ ਹੈ।

Advertisement

ਦੱਸ ਦੇਈਏ ਕਿ ਲੁਧਿਆਣਾ ਵਿਚ ਬਿੱਟੂ ਦੇ ਨਾਲ-ਨਾਲ ਭਾਜਪਾ ਵਿਚ ਸ਼ਾਮਲ ਹੋਣ ਲਈ ਤਿਆਰ ਕੌਂਸਲਰਾਂ ਦੀ ਕਾਫੀ ਲੰਬੀ ਲਾਈਨ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੋਂ ਲੈ ਕੇ ਸਾਬਕਾ ਵਿਧਾਇਕ ਤੱਕ ਹਰ ਕੋਈ ਬਿੱਟੂ ਦੇ ਲੁਧਿਆਣਾ ਆਉਣ ਦੀ ਉਡੀਕ ਕਰ ਰਿਹਾ ਹੈ।

 

ਬੀਤੇ ਦਿਨ ਸ਼ਹਿਰ ਵਿਚ ਜ਼ਿਲ੍ਹਾ ਕਾਂਗਰਸ ਦੀ ਇਕ ਗੁਪਤ ਮੀਟਿੰਗ ਵੀ ਹੋਈ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਸਾਬਕਾ ਕੌਂਸਲਰ ਹਾਜ਼ਰ ਸਨ। ਰਾਜਾ ਵੜਿੰਗ ਪਾਰਟੀ ਨੂੰ ਸੰਭਾਲਣ ਲਈ ਸਖ਼ਤ ਮਿਹਨਤ ਕਰ ਰਹੇ ਹਨ।

Advertisement

Related posts

ਪੰਜਾਬ ਸਰਕਾਰ ਵੱਲੋਂ ਬੱਸ ਦੇ ਕੰਡਕਟਰ ਤੇ ਡਰਾਈਵਰ ਦੇ ਪਰਿਵਾਰ ਨੂੰ 25 ਲੱਖ ਤੇ ਨੌਕਰੀ ਦਾ ਐਲਾਨ

punjabdiary

ਪੁਲੀਸ ਨੇ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਘਰੋਂ ਗ੍ਰਿਫ਼ਤਾਰ ਕੀਤਾ

punjabdiary

ਫਰੀਦਕੋਟ ਜ਼ਿਲ੍ਹੇ ‘ਚ 9 ਦਸੰਬਰ 2023 ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

punjabdiary

Leave a Comment