Monday, July 27, 2026
Google search engine
Homeਅਪਰਾਧਵਾਂਗਚੁਕ, ਅਭਿਜੀਤ ਦੀਪਕੇ ਅਤੇ ਕੁਣਾਲ ਕਾਮਰਾ ਖ਼ਿਲਾਫ਼ FIR ਦੀ ਮੰਗ, ਚੰਡੀਗੜ੍ਹ ਅਦਾਲਤ...

ਵਾਂਗਚੁਕ, ਅਭਿਜੀਤ ਦੀਪਕੇ ਅਤੇ ਕੁਣਾਲ ਕਾਮਰਾ ਖ਼ਿਲਾਫ਼ FIR ਦੀ ਮੰਗ, ਚੰਡੀਗੜ੍ਹ ਅਦਾਲਤ ਨੇ ਪੁਲਿਸ ਤੋਂ ਮੰਗਿਆ ਜਵਾਬ

ਵਾਂਗਚੁਕ, ਅਭਿਜੀਤ ਦੀਪਕੇ ਅਤੇ ਕੁਣਾਲ ਕਾਮਰਾ ਖ਼ਿਲਾਫ਼ FIR ਦੀ ਮੰਗ, ਚੰਡੀਗੜ੍ਹ ਅਦਾਲਤ ਨੇ ਪੁਲਿਸ ਤੋਂ ਮੰਗਿਆ ਜਵਾਬ

ਅਦਾਲਤ ਨੇ ਪੁਲਿਸ ਨੂੰ ਨੋਟਿਸ ਜਾਰੀ ਕਰਦਿਆਂ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਹੋਵੇਗੀ।

ਚੰਡੀਗੜ੍ਹ

ਸਮਾਜਿਕ ਕਾਰਕੁਨ ਅਤੇ ਸਿੱਖਿਆਵਿਦ ਸੋਨਮ ਵਾਂਗਚੁਕ, ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਅਤੇ ਕਾਮੇਡੀਅਨ ਕੁਣਾਲ ਕਾਮਰਾ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ ‘ਤੇ ਅਦਾਲਤ ਨੇ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਐਡਵੋਕੇਟ ਵਿਭੂ ਸੈਣੀ ਵੱਲੋਂ ਦਾਇਰ ਕੀਤੀ ਗਈ ਇਸ ਪਟੀਸ਼ਨ ਨੂੰ ਸੋਮਵਾਰ ਨੂੰ ਅਦਾਲਤ ਨੇ ਸੁਣਵਾਈ ਲਈ ਸਵੀਕਾਰ ਕਰ ਲਿਆ। ਅਦਾਲਤ ਨੇ ਪੁਲਿਸ ਨੂੰ ਨੋਟਿਸ ਜਾਰੀ ਕਰਦਿਆਂ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਹੋਵੇਗੀ।

ਪਟੀਸ਼ਨ ਵਿੱਚ ਦਿੱਲੀ ਦੇ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨ ਦਾ ਵੀ ਜ਼ਿਕਰ ਕੀਤਾ ਗਿਆ ਹੈ ਅਤੇ ਉਸ ਸਬੰਧੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਪੁਲਿਸ ਦਾ ਜਵਾਬ ਅਤੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹੀ ਅਗਲਾ ਹੁਕਮ ਜਾਰੀ ਕੀਤਾ ਜਾਵੇਗਾ। ਫਿਲਹਾਲ ਅਦਾਲਤ ਨੇ ਕਿਸੇ ਵੀ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ ਕਰਨ ਜਾਂ ਕਿਸੇ ਨੂੰ ਦੋਸ਼ੀ ਕਰਾਰ ਦੇਣ ਦਾ ਕੋਈ ਹੁਕਮ ਨਹੀਂ ਦਿੱਤਾ ਹੈ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments