Image default
About us

ਵਿਆਹ ਸਮਾਗਮ ਦੌਰਾਨ ਮੈਰਿਜ ਪੈਲੇਸ ‘ਚ ਲੱਗੀ ਭਿਆ.ਨਕ ਅੱਗ, 100 ਤੋਂ ਵੱਧ ਲੋਕਾਂ ਦੀ ਮੌ.ਤ, 150 ਜ਼ਖਮੀ

ਵਿਆਹ ਸਮਾਗਮ ਦੌਰਾਨ ਮੈਰਿਜ ਪੈਲੇਸ ‘ਚ ਲੱਗੀ ਭਿਆ.ਨਕ ਅੱਗ, 100 ਤੋਂ ਵੱਧ ਲੋਕਾਂ ਦੀ ਮੌ.ਤ, 150 ਜ਼ਖਮੀ

 

 

 

Advertisement

ਇਰਾਕ, 27 ਸਤੰਬਰ (ਡੇਲੀ ਪੋਸਟ ਪੰਜਾਬੀ)- ਇਰਾਕ ਵਿੱਚ ਬੁੱਧਵਾਰ ਨੂੰ ਇੱਕ ਮੈਰਿਜ ਹਾਲ ਵਿੱਚ ਅੱਗ ਲੱਗਣ ਕਾਰਨ 100 ਤੋਂ ਵੱਧ ਲੋਕਾਂ ਦੀ ਮੌ.ਤ ਹੋ ਗਈ। ਇਸ ਹਾਦਸੇ ਵਿੱਚ 150 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਹਨ। ਇਸ ਹਾਦਸੇ ਵਿੱਚ ਲਾੜਾ ਤੇ ਲਾੜੀ ਵੀ ਜ਼ਖਮੀ ਹੋ ਗਏ ਹਨ। ਅਧਿਕਾਰੀਆਂ ਨੇ ਕਿਹਾ ਕਿ ਮ.ਰਨ ਵਾਲਿਆਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਕੁਝ ਪਤਾ ਨਹੀਂ ਹੈ। ਹਾਲੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਇਰਾਕ ਦੇ ਉੱਤਰੀ ਇਲਾਕੇ ਦੀ ਦੱਸੀ ਜਾ ਰਹੀ ਹੈ।

ਇਸ ਘਟਨਾ ਸਬੰਧੀ ਇਰਾਕ ਦੇ ਸਿਹਤ ਮੰਤਰੀ ਨੇ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਮਦਾਨਿਆ ਵਿੱਚ ਇੱਕ ਮੈਰਿਜ ਪੈਲੇਸ ਵਿੱਚ ਅੱਗ ਲੱਗਣ ਕਾਰਨ 100 ਤੋਂ ਵੱਧ ਲੋਕਾਂ ਦੀ ਮੌ.ਤ ਹੋ ਗਈ ਹੈ, ਜਦਕਿ 150 ਲੋਕ ਜ਼ਖਮੀ ਹੋਏ ਹਨ। ਹਮਦਾਨਿਆ ਇਲਾਕਾ ਇਰਾਕ ਦੀ ਰਾਜਧਾਨੀ ਬਗਦਾਦ ਤੋਂ ਕਰੀਬ 335 ਕਿਲੋਮੀਟਰ ਦੂਰ ਹੈ। ਹਾਲਾਂਕਿ ਕੁਝ ਮੀਡੀ ਰਿਪੋਰਟਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਤਿਸ਼ਬਾਜ਼ੀ ਦੇ ਬਾਅਦ ਮੈਰਿਜ ਹਾਲ ਵਿੱਚ ਅੱਗ ਲੱਗੀ ਹੈ। ਜਦੋਂ ਅੱਗ ਲੱਗੀ ਤਾਂ ਇੱਥੇ ਕਰੀਬ 1,000 ਲੋਕ ਮੌਜੂਦ ਸਨ। ਇਸ ਘਟਨਾ ਸਬੰਧੀ ਪ੍ਰਧਾਨ ਮੰਤਰੀ ਮੁਹੰਮਦ ਸ਼ਿਆ ਅਲ-ਸੁਦਾਨੀ ਨੇ ਅੱਗ ਲੱਗਣ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਦੇਸ਼ ਦੇ ਗ੍ਰਹਿ ਤੇ ਸਿਹਤ ਅਧਿਕਾਰੀਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਕਿਹਾ ਹੈ।

ਦੱਸ ਦੇਈਏ ਕਿ ਨਿਨੇਵੇਹ ਦੇ ਗਵਰਨਰ ਅਲ-ਜੁਬੌਰੀ ਨੇ ਕਿਹਾ ਕਿ ਕੁਝ ਜ਼ਖਮੀਆਂ ਨੂੰ ਖੇਤਰੀ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅੱਗ ਨਾਲ ਜ਼ਖਮੀ ਹੋਣ ਵਾਲਿਆਂ ਤੇ ਜਾ.ਨ ਗਵਾਉਣ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਅਧਿਕਾਰਿਕ ਬਿਆਨ ਨਹੀਂ ਆਇਆ ਹੈ। ਪਰ ਸ਼ੁਰੂਆਤੀ ਰਿਪੋਰਟਾਂ ਮੁਤਾਬਕ ਲੱਗਦਾ ਹੈ ਕਿ ਆਤਿਸ਼ਬਾਜ਼ੀ ਕਾਰਨ ਅੱਗ ਲੱਗੀ ਹੈ।

Advertisement

Related posts

ਬਿਜਲੀ ਦੀਆਂ ਦਰਾਂ ‘ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

punjabdiary

Breaking- ਅਹਿਮ ਖ਼ਬਰ – ਕੈਦੀਆਂ ਦੇ ਦੋ ਗੁੱਟਾਂ ਵਿਚ ਹੋਈ ਝੜਪ, ਪੁਲਿਸ ਨੇ ਕੀਤਾ ਕੇਸ ਦਰਜ ਪੜ੍ਹੋ ਪੂਰੀ ਖ਼ਬਰ

punjabdiary

ਲਾਲਜੀਤ ਭੁੱਲਰ ਨੇ ਘੇਰੀਆਂ 30 ਬੱਸਾਂ, ਪੈਰਮਿਟ ਚੈੱਕ ਕਰਨ ਮਗਰੋਂ 5 ਬੱਸਾਂ ਕੀਤੀਆਂ ਬੰਦ

punjabdiary

Leave a Comment