ਵਿਕਾਸ ਮਿਸ਼ਨ ਵੱਲੋਂ ਸ਼ਾਈਨਿੰਗ ਸਟਾਰ ਸਨਮਾਨ ਸਮਾਰੋਹ 14 ਨੂੰ : ਢੋਸੀਵਾਲ
— ਡਾ. ਅੰਬੇਡਕਰ ਜੈਯੰਤੀ ਨੂੰ ਹੇਵੋਗਾ ਸਮਰਪਿਤ –
ਸ੍ਰੀ ਮੁਕਤਸਰ ਸਾਹਿਬ, 07 ਅਪ੍ਰੈਲ – ਦੇਸ਼ ਦੇ ਮਹਾਨ ਵਿਦਵਾਨ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਸਾਰਿਆਂ ਨੂੰ ਵਿਦਿਆ ਪੜਨ, ਵੋਟ ਦਾ ਅਧਿਕਾਰ, ਮਜ਼ਦੂਰਾਂ ਲਈ ਅੱਠ ਘੰਟੇ ਕੰਮ ਕਰਨ ਦਾ ਅਧਿਕਾਰ ਅਤੇ ਔਰਤ ਮੁਲਾਜ਼ਮ ਲਈ ਮੈਟਰਨਿਟੀ ਲੀਵ ਸਮੇਤ ਅਨੇਕਾਂ ਹੋਰ ਸੰਵਿਧਾਨਕ ਅਧਿਕਾਰ ਦਿੱਤੇ। ਅੱਜ ਦੇਸ਼ ਦੇ ਨਾਗਰਿਕ ਇਹਨਾਂ ਅਧਿਕਾਰਾਂ ਦਾ ਅਨੰਦ ਮਾਣ ਰਹੇ ਹਨ। ਵਿਦਿਆ ਪ੍ਰਾਪਤ ਕਰਕੇ ਵੱਖ-ਵੱਖ ਖੇਤਰਾਂ ਵਿਚ ਝੰਡੇ ਗੱਡੇ ਜਾ ਰਹੇ ਹਨ। ਸਮੇਂ-ਸਮੇਂ ’ਤੇ ਅਜਿਹੇ ਨਾਮਵਰ ਵਿਅਕਤੀਆਂ ਨੂੰ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ ਜਾਂਦਾ ਰਿਹਾ ਹੈ। ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵੱਲੋਂ ਆਉਂਦੀ 14 ਅਪ੍ਰੈਲ ਵੀਰਵਾਰ ਨੂੰ “ਸ਼ਾਈਨਿੰਗ ਸਟਾਰ ਸਨਮਾਨ ਸਮਾਰੋਹ” ਆਯੋਜਿਤ ਕੀਤਾ ਜਾਵੇਗਾ। ਇਹ ਸਮਾਰੋਹ ਸਥਾਨਕ ਸਿਟੀ ਹੋਟਲ ਵਿਖੇ ਸਵੇਰੇ 11:00 ਵਜੇ ਆਯੋਜਿਤ ਕੀਤਾ ਜਾਵੇਗਾ। ਸਮਾਰੋਹ ਦੀ ਪ੍ਰਧਾਨਗੀ ਮਿਸ਼ਨ ਦੇ ਪ੍ਰਧਾਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਕਰਨਗੇ। ਸਮਾਰੋਹ ਦੌਰਾਨ ਵਿਦਿਆ, ਖੇਡਾਂ, ਗੀਤ ਸੰਗੀਤ, ਕੋਮਲ ਕਲਾਵਾਂ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ, ਨੌਜਵਾਨਾਂ ਅਤੇ ਹੋਰ ਮਰਦ ਔਰਤਾਂ ਨੂੰ ਮਿਸ਼ਨ ਵੱਲੋਂ ਸ਼ਾਨਦਾਰ ਮੋਮੈਂਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਢੋਸੀਵਾਲ ਨੇ ਦੱਸਿਆ ਹੈ ਕਿ ਉਕਤ ਵੱਖ-ਵੱਖ ਖੇਤਰਾਂ ਵਿਚ ਪਰਿਵਾਰ ਅਤੇ ਇਲਾਕੇ ਦਾ ਨਾਮ ਚਮਕਾਉਣ ਵਾਲੇ ਸ਼ਾਈਨਿੰਗ ਸਟਾਰ ਖੁਦ ਜਾਂ ਉਨਾਂ ਦੇ ਮਾਪੇ ਮੋਬ: ਨੰ: 99144-23732 ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਫੋਟੋ ਕੈਪਸ਼ਨ : ਜਗਦੀਸ਼ ਰਾਏ ਢੋਸੀਵਾਲ।