Image default
ਤਾਜਾ ਖਬਰਾਂ

ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਧਾਰਮਕ ਸਿੱਖਿਆ ਦੇਣੀ ਵੀ ਜ਼ਰੂਰੀ : ਮਾਸਟਰ ਰਣ ਸਿੰਘ

ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਧਾਰਮਕ ਸਿੱਖਿਆ ਦੇਣੀ ਵੀ ਜ਼ਰੂਰੀ : ਮਾਸਟਰ ਰਣ ਸਿੰਘ
ਜ਼ੀਰਾ, 17 ਮਾਰਚ ( ਅੰਗਰੇਜ਼ ਬਰਾੜ ) – ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ ਨਾਲ ਧਾਰਮਕ ਸਿੱਖਿਆ ਦੇਣੀ ਵੀ ਬੇਹੱਦ ਜ਼ਰੂਰੀ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਜੱਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਰਪਾਲ ਦੇ ਚੇਅਰਮੈਨ ਮਾਸਟਰ ਰਣ ਸਿੰਘ ਨੇ ਪੱਤਰਕਾਰਾਂ ਕੋਲ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਾਡੇ ਵਿਦਿਆਰਥੀ ਪੱਛਮੀ ਸੱਭਿਅਤਾ ਹੇਠ ਆ ਕੇ ਆਪਣੇ ਅਮੀਰ ਪੰਜਾਬੀ ਵਿਰਸੇ ਨੂੰ ਭੁੱਲਦੇ ਜਾ ਰਹੇ ਹਨ । ਮਾਸਟਰ ਰਣ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਦੇ ਨਾਲ ਨਾਲ ਸਕੂਲ ਅਧਿਆਪਕ ਵਿਦਿਆਰਥੀਆਂ ਨੂੰ ਧਾਰਮਕ ਸਿੱਖਿਆ ਵੱਲ ਵੀ ਪ੍ਰੇਰਿਤ ਕਰਨ ਤਾਂ ਕਿ ਵਿਦਿਆਰਥੀ ਆਪਣੇ ਗੌਰਵਮਈ ਇਤਿਹਾਸ ਤੋਂ ਜਾਣੂ ਹੋ ਸਕਣ । ਉਨ੍ਹਾਂ ਕਿਹਾ ਕਿ ਅੱਜ ਦਾ ਵਿਦਿਆਰਥੀ ਵਰਗ ਆਪਣੇ ਗੌਰਵਮੱਈ ਇਤਿਹਾਸ ਤੋਂ ਜਾਣੂ ਨਾ ਹੋਣ ਕਰਕੇ ਕੁਰਾਹੇ ਪੈ ਰਿਹਾ ਹੈ ਜਿਸ ਕਰਕੇ ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਨਾਲ ਜੋੜਨ ਦੀ ਬੇਹੱਦ ਲੋੜ ਹੈ ।
ਮਾਸਟਰ ਰਣ ਸਿੰਘ ਦੀ ਫੋਟੋ

Related posts

ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾ ਕੇ ਪੰਜਾਬ ਦੇ ਲੋਕਾਂ ਨੇ ਲੋਕਤੰਤਰ ਨੂੰ ਕੀਤਾ ਮਜ਼ਬੂਤ

punjabdiary

Breaking- ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਦੇਸ਼-ਵਿਦੇਸ਼ਾਂ ਵਿਚ ਵੱਸਦੀਆਂ ਸਮੂਹ ਸੰਗਤਾ ਵਧਾਈ ਦਿੱਤੀ

punjabdiary

Breking News–ਥਾਣੇ ਵਿੱਚ ਜਮ੍ਹਾਂ ਅਸਲਾ ਨਸ਼ਾ ਤਸਕਰਾਂ ਕੋਲੋਂ ਬਰਾਮਦ

punjabdiary

Leave a Comment