Image default
ਅਪਰਾਧ

ਵਿਦੇਸ਼ ਭੇਜਣ ਦੇ ਨਾਂਅ ’ਤੇ ਕਰੋੜਾਂ ਦੀ ਠੱਗੀ ਮਾਰਨ ਵਾਲਾ ਟਰੈਵਲ ਏਜੰਟ ਕਾਬੂ

ਵਿਦੇਸ਼ ਭੇਜਣ ਦੇ ਨਾਂਅ ’ਤੇ ਕਰੋੜਾਂ ਦੀ ਠੱਗੀ ਮਾਰਨ ਵਾਲਾ ਟਰੈਵਲ ਏਜੰਟ ਕਾਬੂ

 

 

 

Advertisement

 

ਲੁਧਿਆਣਾ, 1 ਸਤੰਬਰ (ਰੋਜਾਨਾ ਸਪੋਕਸਮੈਨ)- ਵਿਦੇਸ਼ ਭੇਜਣ ਦੇ ਨਾਂਅ ’ਤੇ ਠੱਗੀ ਮਾਰਨ ਵਾਲਿਆਂ ਵਿਰੁਧ ਕਾਰਵਾਈ ਦੇ ਚਲਦਿਆਂ ਲੁਧਿਆਣਾ ਸੀ.ਆਈ.ਏ. 2 ਵਲੋਂ ਇਕ ਟਰੈਵਲ ਏਜੰਟ ਕਾਬੂ ਕੀਤਾ ਗਿਆ।

ਮਨਦੀਪ ਸਿੰਘ ਸਿੱਧੂ ਆਈ.ਪੀ.ਐਸ ਕਮਿਸ਼ਨਰ ਪੁਲਿਸ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰਮੀਤ ਸਿੰਘ ਹੁੰਦਲ ਪੀ.ਪੀ.ਐਸ. ਡੀ.ਸੀ.ਪੀ. ਇੰਨਵੈਸਟੀਗੇਸ਼ਨ ਲੁਧਿਆਣਾ ਦੀ ਨਿਗਰਾਨੀ, ਰੁਪਿੰਦਰ ਕੌਰ ਸਰਾਂ ਪੀ.ਪੀ.ਐਸ, ਏ.ਡੀ.ਸੀ.ਪੀ.ਇਨਵੈਸਟੀਗੇਸ਼ਨ ਲੁਧਿਆਣਾ ਅਤੇ ਗੁਰਪ੍ਰੀਤ ਸਿੰਘ ਪੀ.ਪੀ.ਐਸ ਡਿਟੈਕਟਿਵ-2, ਲੁਧਿਆਣਾ ਦੀ ਅਗਵਾਈ ਹੇਠ ਇੰਸਪੈਕਟਰ ਬੇਅੰਤ ਜੁਨੇਜਾ ਇੰਚਾਰਜ ਕ੍ਰਾਇਮ ਬ੍ਰਾਂਚ-2/ਲੁਧਿਆਣਾ ਦੀ ਟੀਮ ਨੇ ਵਿਦੇਸ਼ ਭੇਜਣ ਦੇ ਨਾਂਅ ਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਚਿਰਾਗ ਕਪੂਰ ਪੁੱਤਰ ਪ੍ਰਦੀਪ ਕਪੂਰ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਦੌਰਾਨ ਮੁਲਜ਼ਮ ਕੋਲੋਂ 20 ਪਾਸਪੋਰਟ, ਇਕ ਕਰੇਟਾ ਕਾਰ ਅਤੇ ਕਈ ਦਸਤਾਵੇਜ਼ ਜ਼ਬਤ ਕੀਤੇ ਗਏ। ਮੁਲਜ਼ਮ ਲੁਧਿਆਣਾ ਵਿਚ ਪਹਿਲਾਂ ਹੀ 5 ਮਾਮਲਿਆਂ ਵਿਚ ਨਾਮਜ਼ਦ ਹੈ। ਪੁਲਿਸ ਨੇ ਦਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

Advertisement

Related posts

ਅਹਿਮ ਖ਼ਬਰ – ਮੁਲਾਜ਼ਮ ਵੱਲੋਂ ਆਪਣੇ ਹੀ ਪਰਿਵਾਰ ਨੂੰ ਮਾਰਨ ਤੋਂ ਬਾਅਦ ਆਪਣੇ-ਆਪ ਨੂੰ ਮਾਰੀ ਗੋਲੀ

punjabdiary

Sidhu Moosewala Murder Case- ਪਿਤਾ ਦਾ ਛਲਕਿਆ ਦਰਦ ਸੀ.ਐਮ. ਮਾਨ ਨੂੰ ਲਿਖੀ ਚਿੱਠੀ, ਸਰਕਾਰ ਤੋਂ ਮੰਗਿਆ ਇਨਸਾਫ਼

punjabdiary

ਮੋਹਾਲੀ ਧਮਾਕਾ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, ਨਿਸ਼ਾਨ ਸਿੰਘ ਗ੍ਰਿਫ਼ਤਾਰ

punjabdiary

Leave a Comment