ਵਿਧਾਇਕ ਸ਼ੀਤਲ ਅੰਗੁਰਾਲ ਨੂੰ ਝਟਕਾ, ਵਿਧਾਨ ਸਭਾ ਸਪੀਕਰ ਨੇ ਅਸਤੀਫ਼ਾ ਕੀਤਾ ਨਾ-ਮਨਜ਼ੂਰ
ਜਲੰਧਰ, 2 ਅਪ੍ਰੈਲ (ਜਗਬਾਣੀ)– ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣਾ ਅਸਤੀਫ਼ਾ 28 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਸੀ ਪਰ ਕਿਹਾ ਜਾ ਰਿਹਾ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿੱਤਾ ਹੈ।
Advertisement
ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਪਰ ਸਪੀਕਰ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ। ਅੰਗੁਰਾਲ ਨੇ ਕਿਹਾ ਕਿ ਜੇਕਰ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਾ ਹੋਇਆ ਤਾਂ ਉਹ ਅਦਾਲਤ ਤੱਕ ਪਹੁੰਚ ਕਰਨਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਦੇ ਨਾਲ-ਨਾਲ ਇਸ ਸੀਟ ’ਤੇ ਉਪ ਚੋਣ ਨਹੀਂ ਕਰਵਾਉਣਾ ਚਾਹੁੰਦੀ। ਇਸ ਲਈ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਜਾ ਰਿਹਾ ਹੈ।