ਵਿਧਾਇਕ ਸੇਖੋਂ ਨੇ ਜ਼ਿਲੇ ਦੇ ਵੱਖ ਵੱਖ ਪਿੰਡਾਂ ਵਿੱਚ ਮੀਂਹ ਨਾਲ ਖਰਾਬ ਹੋਈ ਫਸਲ ਦੇ ਨੁਕਸਾਨ ਦਾ ਲਿਆ ਜਾਇਜ਼ਾ
ਫਰੀਦਕੋਟ, 15 ਜੁਲਾਈ (ਪੰਜਾਬ ਡਾਇਰੀ)- ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਮੀਂਹ ਕਾਰਨ ਪਿੰਡ ਘੋਨੀਵਾਲਾ, ਸਾਧਾਂਵਾਲਾ, ਗੋਲੇਵਾਲਾ ਤੇ ਹੱਸਨ ਭੱਟੀ ਦੇ ਕਿਸਾਨ ਵੀਰਾਂ ਦੀ ਕਈ ਏਕੜ ਤਬਾਹ ਹੋਈ ਫ਼ਸਲ ਦਾ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਹੋਏ ਨੁਕਸਾਨ ਦੀ ਭਰਭਾਈ ਕਰਨ ਦੇ ਹੁਕਮ ਦਿੱਤੇ।
ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਜ਼ਿਲੇ ਦੇ ਵੱਖ ਵੱਖ ਪਿੰਡਾਂ ਵਿੱਚ ਮੀਂਹ ਦੇ ਪਾਣੀ ਨਾਲ ਖਰਾਬ ਹੋਈ ਫਸਲ ਦਾ ਜਾਇਜ਼ਾ ਲਿਆ ਗਿਆ ਹੈ ਤੇ ਹੋਏ ਨੁਕਸਾਨ ਸੰਬੰਧੀ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਇਸ ਔਖੀ ਘੜੀ ਵਿੱਚ ਹਰ ਸੰਭਵ ਮਦਦ ਕੀਤੀ ਜਾਵੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾ ਦੀਆਂ ਅਫਵਾਹਾਂ ’ਤੇ ਯਕੀਨ ਨਾ ਕਰਨ ਅਤੇ ਨਾ ਘਬਰਾਹਟ ਵਿੱਚ ਆਉਣ, ਸਗੋ ਲੋੜ ਪੈਣ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਥਾਪਤ ਕੀਤੇ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਜਾਵੇ।