Image default
ਤਾਜਾ ਖਬਰਾਂ

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਨੂੰ ਪਾਰਦਰਸ਼ੀ, ਲੋਕ ਹਿੱਤ ਪ੍ਰਸ਼ਾਸਨ ਲਈ ਸਹਿਯੋਗ ਦੇਣ ਦੀ ਅਪੀਲ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਪਲੇਠੀ ਮੀਟਿੰਗ

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਨੂੰ ਪਾਰਦਰਸ਼ੀ, ਲੋਕ ਹਿੱਤ ਪ੍ਰਸ਼ਾਸਨ ਲਈ ਸਹਿਯੋਗ ਦੇਣ ਦੀ ਅਪੀਲ
ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਪਲੇਠੀ ਮੀਟਿੰਗ

ਫ਼ਰੀਦਕੋਟ, 14 ਮਾਰਚ (ਗੁਰਮੀਤ ਸਿੰਘ ਬਰਾੜ) ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਨਵ ਨਿਯੁਕਤ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ, ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਦਿੱਤੇ ਜਾਣ ਵਾਲੇ ਪਾਰਦਰਸ਼ੀ, ਲੋਕ ਹਿੱਤ ਅਤੇ ਨਿਰਪੱਖ ਪ੍ਰਸ਼ਾਸਨ ਲਈ ਉਹ ਸਰਕਾਰ ਦਾ ਸਹਿਯੋਗ ਦੇਣ ਤਾਂ ਜੋ ਲੋਕਾਂ ਨੂੰ ਸਰਕਾਰੀ ਦਫਤਰਾਂ ਵਿਚ ਆਪਣੇ ਕੰਮ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਨੇ ਵਿਧਾਇਕ ਸ. ਸੇਖੋਂ ਨੂੰ ਜੀ ਆਇਆਂ ਕਿਹਾ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਉਨ੍ਹਾਂ ਦੀ ਜਾਣ ਪਹਿਚਾਣ ਕਰਵਾਈ । ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਾਡੇ ਸਿਸਟਮ ਵਿੱਚ ਖ਼ਰਾਬੀ ਆਈ ਹੈ, ਜਿਸ ਨੂੰ ਦਰੁਸਤ ਕਰਨ ਲਈ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮਾਡਲ ਸੂਬਾ ਬਣਾਇਆ ਜਾਵੇਗਾ। ਜਿਸ ਲਈ ਤੁਹਾਡੇ ਸਭ ਦੇ ਸਾਥ ਅਤੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿਚ ਆਪਣੇ ਕੰਮਕਾਰ ਆਉਣ ਵਾਲੇ ਲੋਕਾਂ ਦੀ ਹਰ ਪੱਧਰ ਤੇ ਮਦਦ ਕਰਨਾ ਸਾਡਾ ਫਰਜ਼ ਬਣਦਾ ਹੈ। ਤੁਹਾਡਾ ਤੇ ਸਾਡਾ ਮਕਸਦ ਵੀ ਲੋਕ ਸੇਵਾ ਹੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਪੱਧਰ ਤੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਅਧਿਕਾਰੀਆਂ, ਕਰਮਚਾਰੀਆਂ ਦੀ ਕਿਸੇ ਵੀ ਤਰ੍ਹਾਂ ਦੇ ਵਿਭਾਗੀ ਮੁਸ਼ਕਿਲ ਦੇ ਹੱਲ ਲਈ ਸਰਕਾਰ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ ਅਤੇ ਸਾਰੇ ਕੰਮ ਮਿਆਰੀ ਅਤੇ ਨਿਯਮਾਂ ਅਨੁਸਾਰ ਹੋਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਸ.ਹਰਬੀਰ ਸਿੰਘ ਨੇ ਵਿਧਾਇਕ ਜੀ ਨੂੰ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਸਾਰੇ ਵਿਭਾਗਾਂ ਦੀ ਅਧਿਕਾਰੀ ਤੇ ਕਰਮਚਾਰੀ ਕੋਈ ਕਸਰ ਨਹੀਂ ਛੱਡਣਗੇ ਅਤੇ ਲੋਕ ਹਿੱਤਾਂ ਤੇ ਲੋਕ ਭਲਾਈ ਲਈ ਹਮੇਸ਼ਾ ਕਾਰਜਸ਼ੀਲ ਰਹਿਣਗੇ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਰਾਜਦੀਪ ਸਿੰਘ ਬਰਾੜ, ਏ. ਡੀ. ਸੀ (ਯੂ ਡੀ ) ਸ. ਪਰਮਦੀਪ ਸਿੰਘ, ਐੱਸ.ਪੀ ਸ੍ਰੀ ਬੀ.ਕੇ ਸਿੰਗਲਾ, ਏ.ਡੀ.ਸੀ ਵਿਕਾਸ ਸ. ਪ੍ਰੀਤ ਮਹਿੰਦਰ ਸਿੰਘ ਸਹੋਤਾ, ਐੱਸਡੀਐੱਮ ਫ਼ਰੀਦਕੋਟ ਮੈਡਮ ਬਲਜੀਤ ਕੌਰ, ਐਸਡੀਐਮ ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਐੱਸਡੀਐੱਮ ਜੈਤੋ ਸ੍ਰੀ ਨਿਰਮਲ ਉਸੇਪਚਣ, ਸਿਵਲ ਸਰਜਨ ਡਾ ਸੰਜੇ ਕਪੂਰ, ਡੀਆਰਓ ਸ੍ਰੀ ਸੁਖਰਾਜ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫਸਰ ਸ. ਕਰਨਜੀਤ ਸਿੰਘ ਗਿੱਲ, ਸ੍ਰੀ ਅਮਨਦੀਪ ਕੇਸ਼ਵ ਪੀ.ਡੀ ਆਤਮਾ, ਡਾ ਸ਼ਿਲੇਖ ਮਿੱਤਲ ਸੁਪਰਡੈਂਟ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਡਾ ਰਾਜੀਵ ਸ਼ਰਮਾ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਸ੍ਰੀ ਕ੍ਰਿਸ਼ਨ ਕੁਮਾਰ ਹਾਂਡਾ ਖ਼ਜ਼ਾਨਾ ਅਫ਼ਸਰ ਸਮੇਤ ਸਮੂਹ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Related posts

ਪੰਜਾਬ ‘ਚ ਬੰਦ ਰਹਿਣਗੀਆਂ Driving Licence ਤੇ RC ਨਾਲ ਸਬੰਧਤ ਸੇਵਾਵਾਂ! ਹੋਣ ਜਾ ਰਿਹੈ ਬਦਲਾਅ

punjabdiary

Breaking- ਵਕੀਲਾਂ ਦੇ ਖਿਲਾਫ ਸਾਜਿਸ਼ ਕਰਨ ਵਾਲਿਆਂ ਤੇ ਹੋਵੇ ਸਖਤ ਕਾਰਵਾਈ, ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ

punjabdiary

ਪੰਜਾਬ ਭਾਜਪਾ ਨੇ 4 ਵਿਧਾਨ ਸਭਾ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਕੀਤੀਆ ਸ਼ੁਰੂ, ਇੰਚਾਰਜ ਕੀਤੇ ਨਿਯੁਕਤ

Balwinder hali

Leave a Comment