Image default
ਤਾਜਾ ਖਬਰਾਂ

ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਵਿੱਚ ਹੋਈ ਭੈੜੀ ਹਾਰ ਤੋਂ ਬਾਅਦ ਬਾਦਲ ਪਰਿਵਾਰ ਖ਼ਿਲਾਫ਼ ਆਵਾਜ਼ਾਂ ਉੱਠਣ ਲੱਗੀਆਂ

ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਵਿੱਚ ਹੋਈ ਭੈੜੀ ਹਾਰ ਤੋਂ ਬਾਅਦ ਬਾਦਲ ਪਰਿਵਾਰ ਖ਼ਿਲਾਫ਼ ਆਵਾਜ਼ਾਂ ਉੱਠਣ ਲੱਗੀਆਂ
(ਪੰਜਾਬ ਡਾਇਰੀ) 29 ਅਪ੍ਰੈਲ – ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਵੱਡੀ ਹਾਰ ਤੋਂ ਬਾਅਦ ਬਾਦਲ ਪਰਿਵਾਰ ਖ਼ਿਲਾਫ਼ ਆਵਾਜ਼ਾਂ ਉੱਠਣ ਲੱਗ ਪਈਆਂ ਹਨ ।ਸੰਯੁਕਤ ਅਕਾਲੀ ਦਲ ਦੇ ਆਗੂ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਬਾਦਲ ਪਰਿਵਾਰ ਨੂੰ ਸਲਾਹ ਦਿੱਤੀ ਹੈ ਕਿ ਉਹ ਪੰਥ ਅਤੇ ਪੰਜਾਬ ਦੀ ਭਲਾਈ ਲਈ ਸਿਆਸਤ ਤੋਂ ਲਾਂਭੇ ਹੋ ਜਾਣ । ਕਿਉਂਕਿ ਲੰਘੀਆਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੇ ਬਾਦਲਾਂ ਦੀ ਅਗਵਾਈ ਨੂੰ ਮੁੱਢੋਂ ਹੀ ਨਕਾਰ ਦਿੱਤਾ ਹੈ। ਇਸ ਲਈ ਬਾਦਲਾਂ ਨੂੰ ਹੁਣ ਸਮਝ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਸਿਆਸਤ ਵਿੱਚੋਂ ਦੌਰ ਖਤਮ ਹੋ ਚੁੱਕਿਆ ਹੈ । ਕਿਉਂਕਿ ਸਿੱਖ ਕੌਮ ਚ ਆਏ ਨਿਘਾਰ ਤੇ ਲੋਕਾਂ ਵਿੱਚ ਅਕਾਲੀ ਦਲ ਦੇ ਘਟੇ ਆਧਾਰ ਲਈ ਸਿਰਫ ਬਾਦਲ ਪਰਿਵਾਰ ਜ਼ਿੰਮੇਵਾਰ ਹੈ । ਢੀਂਡਸਾ ਨੇ ਸਿੱਖ ਕੌਮ ਅਤੇ ਪੂਰੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕੌਮ ਤੇ ਸਮਾਜ ਦੀ ਬਿਹਤਰੀ ਲਈ ਇਕਜੁੱਟ ਹੋ ਕੇ ਚਲੀਏ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪਰਿਵਾਰ ਨੂੰ ਅਪੀਲ ਕੀਤੀ ਕਿ ਉਹ ਕੌਮ ਦੀ ਬਿਹਤਰੀ ਲਈ ਸਰਗਰਮ ਸਿਆਸਤ ਤੋਂ ਪਿੱਛੇ ਹਟ ਜਾਣ ਤਾਂ ਕਿ ਸ਼੍ਰੋਮਣੀ ਅਕਾਲੀ ਦਲ ਦੁਬਾਰਾ ਫਿਰ ਪੰਜਾਬ ਵਿੱਚ ਆਪਣੀ ਵੱਖਰੀ ਪਛਾਣ ਬਣਾ ਸਕੇ

Related posts

ਲਾਰਡ ਬੁੱਧਾ ਟਰੱਸਟ ਵੱਲੋਂ ਸਹਿਯੋਗੀ ਸਨਮਾਨ ਸਮਾਰੋਹ ਆਯੋਜਿਤ : ਮਿਸ ਤੇਜੀ

punjabdiary

ਵੈਟਰਨਰੀ ਪੌਲੀਟੈਕਨਿਕ ਕਾਲਜ, ਕਾਲਝਰਾਣੀ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ।

punjabdiary

ਅਹਿਮ ਖ਼ਬਰ – ਸੁਰਿੰਦਰਪ੍ਰੀਤ ਘਣੀਆਂ ਦੇ ਗ਼ਜ਼ਲ ਸੰਗ੍ਰਹਿ ‘ਟੂਮਾਂ’ ਸਬੰਧੀ ਵਿਚਾਰ ਗੋਸ਼ਟੀ ਅਤੇ ਕਵੀ ਦਰਬਾਰ 19 ਨੂੰ।

punjabdiary

Leave a Comment