Image default
ਤਾਜਾ ਖਬਰਾਂ

ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ।

ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ।
—————————————-
ਆਪਣੇ ਬਲੱਡ ਪ੍ਰੈਸ਼ਰ ਨੂੰ ਸਹੀ ਢੰਗ ਨਾਲ ਕੰਟਰੋਲ ਕਰੋ, ਲੰਬੇ ਸਮੇਂ ਤੱਕ ਜੀਓ :-ਡਾ ਸੰਜੇ ਕਪੂਰ
—————————————
ਫ਼ਰੀਦਕੋਟ,17 ਮਈ – ਸਿਵਲ ਸਰਜਨ ਫ਼ਰੀਦਕੋਟ ਡਾ.ਸੰਜੇ ਕਪੂਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆ ਡਾ ਸੰਜੇ ਕਪੂਰ ਨੇ ਕਿਹਾ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਜਿਵੇਂ ਕਿ ਸਟ੍ਰੋਕ, ਦਿਲ ਦੇ ਦੋਰੇ ਅਤੇ ਗੁਰਦੇ ਦੀ ਬਿਮਾਰੀ, ਅਤੇ ਇਹ ਡਿਮੇਨਸ਼ੀਆ (ਦਿਮਾਗੀ ਕਮਜੋਰੀ) ਵਿੱਚ ਵੀ ਯੋਗਦਾਨ ਪਾ ਸਕਦੀ ਹੈ। ਬਹੁਤ ਸਾਰੇ ਲੋਕ ਜੋ ਹਾਈਪਰਟੈਨਸ਼ਨ ਤੋਂ ਪੀੜਤ ਹੁੰਦੇ ਹਨ, ਉਹਨਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬੀਮਾਰੀ ਨਾਲ ਗ੍ਰਸਤ ਹਨ ਕਿਉਂਕਿ ਇਸਦਾ ਕੋਈ ਵੀ ਲੱਛਣ ਨਹੀਂ ਹੋ ਸਕਦਾ, ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਜਾਂ ਦੌਰਾ ਪੈਣ ਤੋਂ ਬਾਅਦ ਹੀ ਪਤਾ ਲੱਗਦਾ ਹੈ। ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਵਿੱਚ ਹਾਈਪਰਟੈਨਸ਼ਨ ਬਾਰੇ ਜਾਗਰੂਕਤਾ ਵਧਾਉਣਾ ਹੈ, ਜਿਸ ਨੂੰ ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਵੀ ਕਿਹਾ ਜਾਂਦਾ ਹੈ। ਇਸ ਵਰ੍ਹੇ “ਆਪਣੇ ਬਲੱਡ ਪ੍ਰੈਸ਼ਰ ਨੂੰ ਸਹੀ ਢੰਗ ਨਾਲ ਮਾਪੋ, ਇਸ ਨੂੰ ਕੰਟਰੋਲ ਕਰੋ, ਲੰਬੇ ਸਮੇਂ ਤੱਕ ਜੀਓ” ਥੀਮ ਤਹਿਤ ਬਲੱਡ ਪ੍ਰੈਸ਼ਰ ਦੇ ਸਹੀ ਮਾਪ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।
ਡਿਪਟੀ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਵਿਸ਼ਵ ਦੀ ਆਬਾਦੀ ਦਾ 30 ਪ੍ਰਤੀਸ਼ਤ ਤੋਂ ਵੱਧ, ਭਾਵ ਵਿਸ਼ਵ ਦੀ 1 ਅਰਬ ਤੋਂ ਵੱਧ ਆਬਾਦੀ ਹਾਈਪਰਟੈਨਸ਼ਨ ਤੋਂ ਪ੍ਰਭਾਵਿਤ ਹੈ। ਹਾਈਪਰਟੈਨਸ਼ਨ ਭਾਰਤ ਵਿੱਚ ਇੱਕ ਵਧ ਰਹੀ ਸਮੱਸਿਆ ਹੈ ਅਤੇ ਸਿਹਤ ਪ੍ਰਣਾਲੀ ‘ਤੇ ਮਹੱਤਵਪੂਰਨ ਬੋਝ ਦਾ ਕਾਰਨ ਬਣਦੀ ਜਾ ਰਹੀ ਹੈ। ਬਲੱਡ ਪ੍ਰੈਸ਼ਰ ਆਮ ਆਬਾਦੀ ਲਈ 140/90 ਤੋਂ ਘੱਟ ਹੋਣਾ ਚਾਹਿਦਾ ਹੈ ਅਤੇ ਹਾਈਪਰਟੈਂਸਿਵ ਆਬਾਦੀ ਲਈ ਬਿਨਾਂ ਕਿਸੇ ਹੋਰ ਪੇਚੀਦਗੀਆਂ ਦੇ, ਅਤੇ ਸ਼ੂਗਰ ਰੋਗ ਜਾਂ ਗੰਭੀਰ ਗੁਰਦੇ ਦੀ ਬਿਮਾਰੀ ਵਾਲੇ ਲੋਕਾਂ ਲਈ 130/80 ਤੋਂ ਘੱਟ ਹਨ। ਹਾਲਾਂਕਿ ਇਸਦਾ ਕੋਈ ਇਲਾਜ ਨਹੀਂ ਹੈ, ਦਵਾਈਆਂ ਦੀ ਵਰਤੋਂ ਅਤੇ ਜੀਵਨਸ਼ੈਲੀ ਵਿੱਚ ਤਬਦੀਲੀਆਂ ਕਰਨ ਨਾਲ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਹੋ ਸਕਦਾ ਹੈ। ਜੀਵਨਸ਼ੈਲੀ ਵਿੱਚ ਮਹੱਤਵਪੂਰਨ ਤਬਦੀਲੀਆਂ, ਜਿਵੇਂ ਕਿ ਚੰਗੀ-ਸੰਤੁਲਿਤ ਖੁਰਾਕ , ਲੂਣ ਦੀ ਮਾਤਰਾ ਘੱਟ, ਸ਼ਰਾਬ ਦੀ ਵਰਤੋ ਨਾ ਕਰਨਾ, ਨਿਯਮਤ ਸਰੀਰਕ ਗਤੀਵਿਧੀ ਕਰਨਾ, ਤਣਾਅ ਦਾ ਪ੍ਰਬੰਧਨ ਕਰਨਾ, ਸਹੀ ਸ਼ਰੀਰਕ ਭਾਰ ਬਣਾ ਕੇ ਰੱਖਣਾ, ਸਿਗਰਟਨੋਸ਼ੀ ਨਾ ਕਰਨਾ, ਆਪਣੀਆਂ ਦਵਾਈਆਂ ਸਹੀ ਢੰਗ ਨਾਲ ਲ਼ੈਣਾ ਅਤੇ ਆਪਣੇ ਡਾਕਟਰ ਦੀ ਸਲ੍ਹਾਹ ਤੇ ਕੰਮ ਕਰਨਾ ਆਦਿ ਨਾਲ ਕਾਫੀ ਹੱਦ ਤੱਕ ਬਲੱਡ ਪ੍ਰੈਸਰ ਨੂੰ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ।

Related posts

Breaking- ਅੱਜ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੀਸ ਝੁਕਾ ਕੇ ਪ੍ਰਣਾਮ ਕਰਦੇ ਹਾਂ – ਮੁੱਖ ਮੰਤਰੀ ਭਗਵੰਤ ਮਾਨ

punjabdiary

Breaking- ਸ਼੍ਰੀ ਅੰਮ੍ਰਿਤਸਰ ਦੇ ਘੰਟਾ ਘਰ ਦੇ ਕੋਲ ਇੱਕ ਛੋਟੀ ਬੱਚੀ ਦੀ ਲਾਸ਼ ਮਿਲਣ ਨਾਲ ਲੋਕਾਂ ਵਿਚ ਹਲਚਲ

punjabdiary

ਪੰਜਾਬ ‘ਚ ‘ਆਯੂਸ਼ਮਾਨ ਭਾਰਤ’ ਸਕੀਮ ਤਹਿਤ ਲੋਕਾਂ ਦਾ ਇਲਾਜ ਹੋਇਆ ਬੰਦ

Balwinder hali

Leave a Comment