Image default
ਤਾਜਾ ਖਬਰਾਂ

ਵਿਸ਼ਵ ਗਲੋਕੋਮਾ ( ਕਾਲਾ ਮੋਤੀਆ) ਹਫ਼ਤਾ ਮਨਾਇਆ

ਵਿਸ਼ਵ ਗਲੋਕੋਮਾ ( ਕਾਲਾ ਮੋਤੀਆ) ਹਫ਼ਤਾ ਮਨਾਇਆ
——————————————
ਸੁਗਰ, ਬਲੱਡ ਪਰੈਸ਼ਰ , ਦਮੇ ਦੇ ਮਰੀਜ਼ ਰੱਖਣ ਖਾਸ ਅਹਿਤਿਆਤ
—————————————
ਫ਼ਰੀਦਕੋਟ, 7 ਮਾਰਚ – ਸਿਵਿਲ ਸਰਜਨ ਫ਼ਰੀਦਕੋਟ ਡਾ ਸੰਜੇ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਰਕਾਰੀ ਹਰਿੰਦਰਾ ਪ੍ਰਾਇਮਰੀ ਸਮਾਰਟ ਸਕੂਲ ਅਤੇ ਸਰਕਾਰੀ ਮਿਡਲ ਸਕੂਲ, ਮੁੱਹਲਾ ਖੋਖਰਾਂ ਫ਼ਰੀਦਕੋਟ ਵਿੱਖੇ ਆਮ ਲੋਕਾਂ ਵਿੱਚ ਵੱਧ ਰਹੀ ਕਾਲਾ ਮੋਤੀਆ ਬਿਮਾਰੀ ਤੋਂ ਬਚਾਓ ਲਈ ਜਾਗਰੂਕ ਕਰਨ ਦੇ ਮਨੋਰਥ ਨਾਲ ‘ ਵਿਸ਼ਵ ਗਲੋਕੋਮਾ ਹਫ਼ਤਾ ‘ ਮਨਾਉਣ ਦੀ ਸ਼ੁਰੂਆਤ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਮੀਨਾ ਕੁਮਾਰੀ ਨੇ ਕਿਹਾ ਕਿ ਗਲੋਕੋਮਾ ਦੇ ਲੱਛਣ ਅਸਧਾਰਨ ਸਿਰ ਦਰਦ, ਅੱਖਾਂ ਵਿੱਚ ਦਰਦ , ਪੜ੍ਹਨ ਵਾਲੀ ਐਨਕਾਂ ਦਾ ਵਾਰ ਵਾਰ ਬਦਲਣਾ, ਰੌਸ਼ਨੀ ਵੱਲ ਵੇਖਣ ਦੌਰਾਨ ਪਰਕਾਸ਼ ਦੇ ਆਲੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਆਦਿ ਹਨ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ੂਗਰ ਅਤੇ ਹਾਈ ਬਲੱਡ ਪਰੈਸ਼ਰ ਬਿਮਾਰੀ ਨਾਲ ਪੀੜਤ ਮਰੀਜ਼ , ਅਲਰਜੀ, ਦਮਾਂ, ਚਮੜੀ ਰੋਗਾਂ ਦੇ ਪੀੜਤ ਜੋਂ ਸਟੀਰਾਈਡ ਦੀ ਵਰਤੋਂ ਕਰਦੇ ਹਨ, ਕਾਲਾ ਮੋਤੀਆ ਬਿਮਾਰੀ ਦੇ ਜਲਦੀ ਸ਼ਿਕਾਰ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਕਾਲਾ ਮੋਤੀਆ (ਗਲੋਕੋਮਾ) ਸਥਾਈ ਅੰਨ੍ਹੇਪਣ ਦੇ ਕਾਰਨਾਂ ਵਿੱਚੋਂ ਇੱਕ ਮੁੱਖ ਕਾਰਣ ਹੈ। ਅਜਿਹੇ ਕਿਸੇ ਵੀ ਲੱਛਣ ਦੇ ਪ੍ਰਗਟ ਹੋਣ ਤੇ ਆਪਣੀ ਅੱਖਾਂ ਦਾ ਦਬਾਅ ( ਪਰੈਸਰ) ਤੁਰੰਤ ਚੈੱਕ ਕਰਵਾਉਣਾ ਚਾਹੀਦਾ ਹੈ। ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ 12 ਮਾਰਚ ਤੱਕ ਸਾਰੇ ਜਿਲ੍ਹਾ ਹਸਪਤਾਲਾਂ, ਸਬ ਡਵੀਜਨ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕਾਲੇ ਮੋਤੀਏ ਦੇ ਮੁਫ਼ਤ ਚੈੱਕਅਪ ਕੈਂਪ ਲਗਾਏ ਜਾ ਰਹੇ ਹਨ। ਸਾਰੇ ਸ਼ਕੀ ਲੱਛਣਾਂ ਵਾਲੇ ਵਿਅਕਤੀਆਂ ਨੂੰ ਇਹਨਾਂ ਕੈਂਪਾਂ ਦਾ ਲਾਭ ਲੈਣਾ ਚਾਹੀਦਾ ਹੈ। ਇਸ ਦੌਰਾਨ ਸਰਕਾਰੀ ਪ੍ਰਇਮਰੀ ਸਮਾਰਟ ਸਕੂਲ ਦੇ ਮੁੱਖ ਅਧਿਆਪਕ ਪਰਮਜੀਤ ਕੌਰ, ਅਮਰੀਕ ਸਿੰਘ, ਅੰਮ੍ਰਿਤਪਾਲ ਕੌਰ, ਅਵਤਾਰ ਸਿੰਘ, ਹਰਪ੍ਰੀਤ ਕੌਰ ਅਤੇ ਸਰਕਾਰੀ ਮਿਡਲ ਸਕੂਲ ਵਿੱਖੇ ਸਿਮਰਤ ਪਾਲ ਕੌਰ, ਵਰਸ਼ਾ ਰਾਣੀ, ਮਨਪ੍ਰੀਤ ਸਿੰਘ ਵੀ ਮੌਜੂਦ ਸਨ।

Related posts

PM ਮੋਦੀ ਨੇ ਅਹੁਦਾ ਸੰਭਾਲਦਿਆਂ ਹੀ ਪਹਿਲੀ ਫਾਈਲ ‘ਤੇ ਕੀਤੇ ਸਾਈਨ, ਕਿਸਾਨਾਂ ਲਈ ਲਿਆ ਵੱਡਾ ਫੈਸਲਾ

punjabdiary

Breaking- ਜਿਲ੍ਹਾ ਫਰੀਦਕੋਟ ਦੀਆਂ 11 ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਤਬਦੀਲ ਕੀਤਾ ਜਾਵੇਗਾ- ਡਿਪਟੀ ਕਮਿਸ਼ਨਰ

punjabdiary

Breaking- ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਹੋਰ ਸਿਹਤ ਸਹੂਲਤਾਂ ਮੁੱਹਈਆ ਕਰਵਾਉਣ ਲਈ ਜਲਦ ਕੀਤੀ ਜਾਵੇਗੀ ਉੱਚ ਪੱਧਰੀ ਬੈਠਕ – ਸਪੀਕਰ ਸੰਧਵਾਂ

punjabdiary

Leave a Comment