Image default
About us

ਵੋਮੈਨ ਸੈੱਲ ਦੀ ਪ੍ਰਧਾਨ ਬੀਬੀ ਹਰਿਗੋਬਿੰਦ ਕੌਰ ਗੁ. ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਵੋਮੈਨ ਸੈੱਲ ਦੀ ਪ੍ਰਧਾਨ ਬੀਬੀ ਹਰਿਗੋਬਿੰਦ ਕੌਰ ਗੁ. ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

 

 

 

Advertisement

ਫਰੀਦਕੋਟ, 11 ਅਗਸਤ (ਪੰਜਾਬ ਡਾਇਰੀ)- ਬਾਬਾ ਫ਼ਰੀਦ ਜੀ ਦੀ ਪਾਵਨ-ਛੋਹ ਪ੍ਰਾਪਤ ਨਗਰੀ ਫ਼ਰੀਦਕੋਟ ਵਿਖੇ ਉਨ੍ਹਾਂ ਦੀ ਯਾਦ ਨਾਲ ਜੁੜੇ ਮੁਕੱਦਸ ਸਥਾਨ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਇਸਤਰੀ ਸੈੱਲ ਦੇ ਪ੍ਰਧਾਨ ਬੀਬੀ ਹਰਿਗੋਬਿੰਦ ਕੌਰ ਇੱਥੇ ਪਹੁੰਚੇ ਅਤੇ ਨਤਮਸਤਕ ਹੋਏ । ਉਨ੍ਹਾਂ ਨਾਲ ਫ਼ਰੀਦਕੋਟ ਤੋਂ ਸਾਬਕਾ ਵਿਧਾਇਕ ਸ. ਮਨਤਾਰ ਸਿੰਘ ਬਰਾੜ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਵੀ ਬਾਬਾ ਫ਼ਰੀਦ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ । ਬਾਬਾ ਫ਼ਰੀਦ ਧਾਰਮਿਕ ਸੰਸਥਾਵਾਂ ਦੇ ਪ੍ਰਧਾਨ ਡਾ ਗੁਰਇੰਦਰ ਮੋਹਨ ਸਿੰਘ ਨੇ ਹਾਜ਼ਰ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਉਹਨਾਂ ਨੂੰ ਜੀ ਆਇਆਂ ਆਖਿਆ । ਇਸ ਮੌਕੇ ਡਾ ਗੁਰਇੰਦਰ ਮੋਹਨ ਸਿੰਘ ਨੇ ਬੀਬੀ ਹਰਿਗੋਬਿੰਦ ਕੌਰ ਅਤੇ ਸ.ਮਨਤਾਰ ਸਿੰਘ ਬਰਾੜ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ । ਇਸ ਮੌਕੇ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੁਆਰਾ ਲਿਖੀ ਗਈ ਬਹੁਮੁੱਲੀ ਅਤੇ ਇਤਿਹਾਸਿਕ ਕਿਤਾਬ “ਬਾਬਾ ਫ਼ਰੀਦ (ਸ਼ਕਰਗੰਜ) ਅਤੇ ਫ਼ਰੀਦਕੋਟ” ਵੀ ਮਹਿਮਾਨਾਂ ਨੂੰ ਭੇਂਟ ਕੀਤੀ ਗਈ । ਇਸ ਮੌਕੇ ਬੀਬੀ ਹਰਿਗੋਬਿੰਦ ਕੌਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਨਿਮਾਣੇ ਸ਼ਰਧਾਲੂ ਵਜੋਂ ਉਹ ਬਾਬਾ ਫ਼ਰੀਦ ਜੀ ਦਾ ਅਸ਼ੀਰਵਾਦ ਲੈਣ ਲਈ ਇੱਥੇ ਪਹੁੰਚੇ ਹਨ ਕਿਉਂਕਿ ਬਾਬਾ ਸ਼ੇਖ ਫਰੀਦ ਜੀ ਦੀ ਰਹਿਮਤ ਸਦਕਾ ਹੀ ਉਹ ਅੱਜ ਇਸ ਮੁਕਾਮ ‘ਤੇ ਪਹੁੰਚੇ ਹਨ । ਉਹਨਾਂ ਆਪਣੇ ਸੰਬੋਧਨ ਦੌਰਾਨ ਅੱਗੇ ਬੋਲਦਿਆਂ ਕਿਹਾ ਕਿ ਉਹ ਆਪਣੇ ਤਨ, ਮਨ ਅਤੇ ਧਨ ਨਾਲ ਔਰਤ-ਵਰਗ ਅਤੇ ਆਮ ਜਨਤਾ ਦੀ ਸੇਵਾ ਕਰਦੇ ਰਹਿਣਗੇ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਂਵਾਂ ਦੇ ਹੱਲ ਲਈ ਹਮੇਸ਼ਾ ਹੀ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ । ਸ. ਮਨਤਾਰ ਸਿੰਘ ਬਰਾੜ ਅਤੇ ਹੋਰਨਾਂ ਆਗੂਆਂ ਵੱਲੋਂ ਵੀ ਬੀਬੀ ਹਰਿਗੋਬਿੰਦ ਕੌਰ ਦੀ ਨਿਸ਼ਕਾਮ ਸੇਵਾ-ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਉੱਚੀ-ਸੁੱਚੀ ਸੋਚ ਵਾਲੀਆਂ ਸ਼ਖ਼ਸੀਅਤਾਂ ਸਦਕਾ ਹੀ ਆਮ ਲੋਕਾਂ ਅਤੇ ਖਾਸ ਕਰਕੇ ਇਸਤਰੀ-ਵਰਗ ਦਾ ਵਧੇਰੇ ਵਿਕਾਸ ਸੰਭਵ ਹੁੰਦਾ ਹੈ। ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਵੀ ਉਨ੍ਹਾਂ ਦੇ ਇੱਥੇ ਪਹੁੰਚਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਤਰੱਕੀ ਅਤੇ ਹਰ ਉਦੇਸ਼ ਦੀ ਪੂਰਤੀ ਲਈ ਆਪਣਾ ਅਸ਼ੀਰਵਾਦ ਦਿੱਤਾ।

Related posts

ਐਮ.ਜੀ.ਐਮ. ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਇਆ ਯੁਵਾ ਉਤਸਵ ਪ੍ਰੋਗਰਾਮ ਦਾ ਆਯੋਜਨ

punjabdiary

ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਅਤੇ ਨਗਰ ਨਿਗਮਾਂ/ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ

punjabdiary

ਵਿਦੇਸ਼ਾਂ ਵਿੱਚੋਂ ਮ੍ਰਿਤਕ ਦੇਹਾਂ ਮੰਗਵਾਉਣ ਲਈ ਬਿਨੈਕਾਰ ਸਿੱਧੇ ਤੌਰ ਤੇ ਪੋਰਟਲ ਉਪਰ ਦਰਖਾਸਤ ਦੇ ਸਕਦਾ ਹੈ-ਡਿਪਟੀ ਕਮਿਸ਼ਨਰ

punjabdiary

Leave a Comment