ਵੱਡੀ ਖ਼ਬਰ – ਕਰਮਚਾਰੀ ਨੂੰ ਰਿਸ਼ਵਤ ਲੈਂਦੇ ਹੋਏ ਮੌਕੇ ਤੇ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ ਕੀਤਾ
15 ਫਰਵਰੀ – ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ । ਵਿਜੀਲੈਂਸ ਵਿਭਾਗ ਲਗਾਤਾਰ ਭ੍ਰਿਸ਼ਟਾਚਾਰ ਕਰਨ ਵਾਲੇ ਕਰਮਚਾਰੀਆਂ ਨੂੰ ਫੜ ਰਿਹਾ ਹੈ। ਉਨ੍ਹਾਂ ਉਪਰ ਕਾਰਵਾਈ ਕਰ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਦੇ ਐਸ ਡੀ ਐਮ ਦਫਤਰ ਵਿਖੇ ਤਾਇਨਾਤ ਬਿੱਲ ਕਲਰਕ ਰੋਹਿਤ ਸਚਦੇਵਾ ਨੂੰ 10000 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਫਾਜ਼ਿਲਕਾ ਦੇ ਰਹਿਣ ਵਾਲੇ ਗੌਰਵ ਨਾਗਪਾਲ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਲਰਕ ਉਸ ਦੀ ਫਰਮ ਨਾਲ ਸਬੰਧਤ ਬਿੱਲਾਂ ਦੇ ਨਿਪਟਾਰੇ ਲਈ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।