ਵੱਡੀ ਖ਼ਬਰ – ਜੋਰਦਾਰ ਆਏ ਭੂਚਾਲ ਨਾਲ ਤੁਰਕੀ ਤੇ ਸੀਰੀਆ ਵਿੱਚ 4000 ਦੇ ਲਗਭਗ ਮੌਤਾ ਤੇ 15000 ਦੇ ਆਸ ਪਾਸ ਲੋਕ ਜ਼ਖਮੀ, ਕਈ ਇਮਾਰਤਾਂ ਢਹਿ-ਢੇਰੀ ਹੋਈਆਂ
7 ਫਰਵਰੀ – ਤੁਰਕੀ ਤੇ ਸੀਰੀਆ ਵਿਚ ਆਏ ਜ਼ੋਰਦਾਰ ਭੂਚਾਲ ਕਾਰਨ 4000 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 15000 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਭੂਚਾਲ ਕਾਰਨ ਸੈਂਕੜੇ ਇਮਾਰਤਾਂ ਢਹਿ-ਢੇਰੀ ਹੋ ਗਈਆਂ ਹਨ। ਬੁਹਤ ਸਾਰੇ ਲੋਕ ਹਾਲੇ ਵੀ ਮਲਬੇ ਹੇਠ ਦੱਬੇ ਹੋਏ ਹਨ, ਤੇ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਰਾਹਤ ਤੇ ਬਚਾਅ ਕਰਮੀਆਂ ਵੱਲੋਂ ਕਈ ਸ਼ਹਿਰਾਂ ਵਿਚ ਮਲਬੇ ਦੇ ਢੇਰਾਂ ਥੱਲੇ ਦੱਬੇ ਲੋਕਾਂ ਨੂੰ ਲੱਭਿਆ ਜਾ ਰਿਹਾ ਹੈ।
ਭੂਚਾਲ ਤੁਰਕੀ ਦੇ ਦੱਖਣ-ਪੂਰਬ ਤੇ ਸੀਰੀਆ ਤੇ ਉੱਤਰੀ ਇਲਾਕੇ ਵਿਚ ਆਇਆ ਹੈ। ਸਰਹੱਦ ਦੇ ਦੋਵੇਂ ਪਾਸੇ ਲੋਕਾਂ ਨੇ ਸਵੇਰੇ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਤੇ ਉਹ ਘਰਾਂ ਤੋਂ ਬਾਹਰ ਆ ਗਏ। ਇਮਾਰਤਾਂ ਮਲਬੇ ਵਿਚ ਤਬਦੀਲ ਹੋ ਗਈਆਂ ਤੇ ਝਟਕੇ ਕਈ ਘੰਟਿਆਂ ਤੱਕ ਜਾਰੀ ਰਹੇ।