ਵੱਡੀ ਖ਼ਬਰ – ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਤੇ ਮੰਤਰੀ ਸਤੇਂਦਰ ਜੈਨ ਨੇ ਦਿੱਤਾ ਅਸਤੀਫਾ
1 ਮਾਰਚ – ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੂੰ ਪਿਛਲੇ ਦਿਨੀਂ ਸੀਬੀਆਈ ਨੇ ਆਬਕਾਰੀ ਨੀਤੀ ਬਣਾਉਣ ਵਿੱਚ ਕੀਤੇ ਗਏ ਘੁਟਾਲੇ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਅੱਜ ਮੁਨੀਸ਼ ਸਿਸੋਦੀਆ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਵੀ ਆਪਣਾਂ ਅਸਤੀਫਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜ ਦਿੱਤਾ ਹੈ। ਸਿਹਤ ਮੰਤਰੀ ਸਤੇਂਦਰ ਜੈਨ ਪਿਛਲੇ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੋਵਾਂ ਦੇ ਅਸਤੀਫੇ ਨੂੰ ਮਨਜ਼ੂਰੀ ਦੇ ਦਿੱਤੀ ਹੈ ।
ਮਨੀਸ਼ ਸਿਸੋਦੀਆ ਕੋਲ ਕਈ ਵਿਭਾਗਾਂ ਦੀ ਜ਼ਿੰਮੇਵਾਰੀ ਸੀ। ਸਤੇਂਦਰ ਜੈਨ ਦੇ ਜੇਲ੍ਹ ਜਾਣ ਤੋਂ ਬਾਅਦ ਉਨ੍ਹਾਂ ਦੇ ਵਿਭਾਗ ਦਾ ਕੰਮ ਮਨੀਸ਼ ਸਿਸੋਦੀਆ ਹੀ ਦੇਖ ਰਹੇ ਸਨ। ਦਿੱਲੀ ਸਰਕਾਰ ਦੇ 33 ਵਿਭਾਗਾਂ ਵਿਚੋਂ 18 ਵਿਭਾਗਾਂ ਦੀ ਜ਼ਿੰਮੇਵਾਰੀ ਮਨੀਸ਼ ਸਿਸੋਦੀਆ ਕੋਲ ਸੀ। ਸਤੇਂਦਰ ਜੈਨ 9 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਹਨ। ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ਵਿਚ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਬਾਅਦ ਤੋਂ ਵਿਰੋਧੀ ਦਲ ਕੇਜਰੀਵਾਲ ਸਰਕਾਰ ‘ਤੇ ਪੂਰੀ ਤਰ੍ਹਾਂ ਤੋਂ ਹਮਲਾਵਰ ਹੋ ਗਏ ਸਨ। ਸਤੇਂਦਰ ਜੈਨ ਸਿਹਤ ਮੰਤਰੀ ਦੇ ਅਹੁਦੇ ‘ਤੇ ਸਨ। ਦੋਵਾਂ ਦੇ ਅਸਤੀਫੇ ਨੂੰ ਲੈ ਕੇ ਦਿੱਲੀ ਤੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਇਸ ਨਾਲ ਕੰਮ ਨਹੀਂ ਰੁਕਣਗੇ ਤੇ ਭਾਜਪਾ ਆਪਣੇ ਮਨਸੂਬੇ ਵਿਚ ਕਾਮਯਾਬ ਨਹੀਂ ਹੋਵੇਗੀ।