Image default
ਤਾਜਾ ਖਬਰਾਂ

ਵੱਡੀ ਖ਼ਬਰ – ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਸਬ-ਇੰਸਪੈਕਟਰ ਨੂੰ ਕੀਤਾ ਗ੍ਰਿਫਤਾਰ

ਵੱਡੀ ਖ਼ਬਰ – ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਸਬ-ਇੰਸਪੈਕਟਰ ਨੂੰ ਕੀਤਾ ਗ੍ਰਿਫਤਾਰ

ਫਿਰੋਜ਼ਪੁਰ, 22 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀ ਦੇ ਖਿਲਾਫ ਭਿ੍ਸ਼ਟਾਚਾਰ ਦਾ ਇਹ ਮੁਕੱਦਮਾ ਪਿੰਡ ਪੱਕਾ ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਸੇਵਕ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ |
ਸ਼ਿਕਾਇਤ ਦਰਜ ਕਰਵਾਉਣ ਵਾਲੇ ਵੇਰਵੇ ਨੇ ਵਿਜੀਲੈਂਸ ਬਿਊਰੋ ਕੋਲ ਕੇਸ ਵਿਚ ਦੋਸ਼ ਲਾਇਆ ਹੈ ਕਿ ਉਪਰੋਕਤ ਥਾਣੇਦਾਰ ਨੇ ਇੱਕ ਪੁਲਿਸ ਸ਼ਿਕਾਇਤ ਦੇ ਮਾਮਲੇ ਵਿੱਚ ਦੋ ਧਿਰਾਂ ਵਿਚਾਲੇ ਸਮਝੌਤਾ ਕਰਵਾਉਣ ਲਈ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ, ਜਿਸ ਵਿੱਚ ਉਸਦਾ ਲੜਕਾ ਵੀ ਸ਼ਾਮਲ ਸੀ। ਸ਼ਿਕਾਇਤ ਕਰਨ ਵਾਲੇ ਨੇ ਕਿਹਾ ਕਿ ਇਹ ਸੌਦਾ 28,000 ਰੁਪਏ ਵਿਚ ਹੋਇਆ ਅਤੇ ਦੋਸ਼ੀ ਨੇ ਸਮਝੌਤੇ ਦੀ ਕਾਪੀ ਦੇਣ ਲਈ ਮੌਕੇ ‘ਤੇ ਹੀ 8,000 ਰੁਪਏ ਲੈ ਲਏ। ਸ਼ਿਕਾਇਤਕਰਤਾ ਨੇ ਥਾਣੇਦਾਰ ਨੂੰ ਇਹ ਪੈਸੇ ਸੌਂਪਦੇ ਸਮੇਂ ਸਬੂਤ ਵਜੋਂ ਆਪਣੇ ਫੋਨ ‘ਤੇ ਹੋਈ ਸਾਰੀ ਗੱਲਬਾਤ ਨੂੰ ਰੀਕਾਰਡ ਕਰ ਲਿਆ।

Related posts

ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ; ਸੁਪਰੀਮ ਕੋਰਟ ਨੇ ਦੋ ਹਫ਼ਤਿਆਂ ਵਿੱਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ

Balwinder hali

Breaking- ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

punjabdiary

‘ਜ਼ਹਿਰੀਲਾ ਪਾਣੀ ਸਤਲੁਜ ’ਚ ਸੁੱਟਣ ਖਿਲਾਫ਼ ਡਟੇ ਵਾਤਾਵਰਣ ਪ੍ਰੇਮੀ’

punjabdiary

Leave a Comment