ਵੱਡੀ ਖ਼ਬਰ – ਭਾਈ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਦੇ ਐੱਸਐੱਸਪੀ ਨਾਲ ਹੋਈ ਮੀਟਿੰਗ ਤੋਂ ਬਾਅਦ ਲਵਪ੍ਰੀਤ ਨੂੰ ਛੱਡਿਆ ਜਾਵੇਗਾ
24 ਫਰਵਰੀ – ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਅਜਨਾਲਾ ਪੁਲਿਸ ਵੱਲੋਂ ਪਰਚਾ ਰੱਦ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਧਰਨਾ ਚੁੱਕ ਲਿਆ ਹੈ। ਐੱਸਐੱਸਪੀ ਅਜਨਾਲਾ ਨੇ ਕਿਹਾ ਕਿ ”ਜਿਹੜੇ ਮੁੱਖ ਸੇਵਾਦਾਰ ਨੇ ਉਨ੍ਹਾਂ ਨਾਲ ਮੀਟਿੰਗ ਕੀਤੀ ਹੈ। ਅੰਮ੍ਰਿਤਸਰ ਦੇ ਐਸ.ਐਸ. ਪੀ. ਨੇ ਕਿਹਾ ਕਿ ਸਾਡੇ ਸਾਹਮਣੇ ਪੇਸ਼ ਸਬੂਤਾਂ ਅਨੁਸਾਰ ਲਵਪ੍ਰੀਤ ਤੂਫ਼ਾਨ ਨੂੰ ਰਿਹਾਅ ਕਰ ਦਿੱਤਾ ਜਾਵੇਗਾ ਅਤੇ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਬਣਾ ਦਿੱਤੀ ਗਈ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਵੱਲੋਂ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦਾ ਘਿਰਾਓ ਕੀਤਾ ਗਿਆ ਸੀ। ਦਰਅਸਲ ਪੁਲਿਸ ਉੱਤੇ ਹਮਲਾ ਕਰਨ ਵਾਲੇ ਲੋਕ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਸਨ। ਦੂਜੇ ਪਾਸੇ ਪੁਲਿਸ ਦੇ ਵੱਲੋਂ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਗਈ ਸੀ। ਪੁਲਿਸ ਦੇ ਨਾਲ ਝੜਪ ਦੇ ਦੌਰਾਨ 6 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਵੱਲੋਂ ਪੁਲਿਸ ਨੂੰ ਅਲਟੀਮੇਟਮ ਦਿੱਤਾ ਗਿਆ ਸੀ ।
ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਵੱਡੀ ਸੰਖਿਆਂ ਵਿੱਚ ਅਜਨਾਲਾ ਜਾਣਗੇ ਅਤੇ ਪੁਲਿਸ ਵੱਲੋਂ ਲਵਪ੍ਰੀਤ ਸਿੰਘ ਤੂਫਾਨ ਉੱਤੇ ਦਰਜ ਕੀਤੇ ਮਾਮਲੇ ਦਾ ਵਿਰੋਧ ਕਰਨਗੇ। ਇਸ ਕਾਫਿਲੇ ਦੇ ਆਉਣ ਦੀ ਸੂਚਨਾ ਤੋਂ ਪਹਿਲਾਂ ਪੁਲਿਸ ਨੇ ਚੌਕਸੀ ਵਧਾ ਦਿੱਤੀ ਸੀ। ਜਿਸ ਵੇਲੇ ਹੰਗਾਮਾ ਹੋਇਆ ਤਾਂ ਉਸ ਵੇਲੇ ਅੰਮ੍ਰਿਤਪਾਲ ਸਿੰਘ ਵੀ ਅਜਨਾਲਾ ਪਹੁੰਚ ਗਿਆ ਸੀ। ਹਾਲਾਂਕਿ ਐਸਐਸਪੀ ਸਤਿੰਦਰ ਸਿੰਘ ਨਾਲ ਮੀਟਿੰਗ ਵੀ ਹੋਈ ਅਤੇ ਜਥੇਬੰਦੀ ਨੇ ਪੁਲਿਸ ਨੂੰ ਚਿਤਾਵਨੀ ਦੇ ਨਾਲ ਨਾਲ 1 ਘੰਟੇ ਦਾ ਅਲਟੀਮੇਟਮ ਦਿੱਤਾ ਕਿ ਤੂਫਾਨ ਸਿੰਘ ਨੂੰ ਛੱਡ ਦਿੱਤਾ ਜਾਵੇ।