Image default
ਤਾਜਾ ਖਬਰਾਂ

ਵੱਡੀ ਖ਼ਬਰ – ਭਾਜਪਾ ਦੇ ਦਫਤਰ ਅੱਗੇ ਪ੍ਰਦਰਸ਼ਨ ਕਰ ਰਹੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਹੋਰ ਮੰਤਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਵੱਡੀ ਖ਼ਬਰ – ਭਾਜਪਾ ਦੇ ਦਫਤਰ ਅੱਗੇ ਪ੍ਰਦਰਸ਼ਨ ਕਰ ਰਹੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਹੋਰ ਮੰਤਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਚੰਡੀਗੜ੍ਹ, 28 ਫਰਵਰੀ – ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ 37 ਸਥਿਤ ਭਾਜਪਾ ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਦੋ ਹੋਰ ਮੰਤਰੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ, ਅਨਮੋਲ ਗਗਨ ਮਾਨ, ਲਾਲਚੰਦ ਕਟਾਰੂਚੱਕ, ਬ੍ਰਹਮ ਸ਼ੰਕਰ ਜ਼ਿੰਪਾ, ਡਾ: ਬਲਬੀਰ ਸਿੰਘ, ਹਰਜੋਤ ਬੈਂਸ, ਹਰਭਜਨ ਸਿੰਘ ਈ.ਟੀ.ਓ., ਲਾਲਜੀਤ ਸਿੰਘ ਭੁੱਲਰ, ਚੇਤਨ ਸਿੰਘ ਜੌੜੇਮਾਜਰਾ, ਡਾ: ਇੰਦਰਬੀਰ ਸਿੰਘ ਨਿੱਝਰ ਅਤੇ ਸੈਂਕੜੇ ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਸਮੇਤ ‘ਆਪ’ ਆਗੂ ਤੇ ਵਰਕਰ ਹਾਜ਼ਰ ਸਨ।
‘ਆਪ’ ਆਗੂਆਂ ਨੇ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ‘ਆਪ’ ਆਗੂਆਂ ਨੇ ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਤਾਨਾਸ਼ਾਹੀ ਫ਼ੈਸਲਾ ਕਰਾਰ ਦਿੰਦਿਆਂ ਅਜਿਹੀ ਕਾਰਵਾਈ ਨੂੰ ਲੋਕਤੰਤਰ ਲਈ ਖ਼ਤਰਾ ਕਰਾਰ ਦਿੱਤਾ ਹੈ। ਵਰਕਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਈਡੀ ਅਤੇ ਸੀਬੀਆਈ ਦੀ ਵਰਤੋਂ ਕਰ ਰਹੀ ਹੈ। ਭਾਜਪਾ ਆਮ ਆਦਮੀ ਪਾਰਟੀ ਤੋਂ ਡਰਦੀ ਹੈ, ਇਸੇ ਲਈ ਆਪ ਨੇਤਾਵਾਂ ‘ਤੇ ਝੂਠੇ ਕੇਸ ਦਰਜ ਕਰਕੇ ਜੇਲ੍ਹਾਂ ‘ਚ ਡੱਕ ਰਹੀ ਹੈ।

Related posts

Breaking News- ਕਾਂਗਰਸੀ ਵਿਧਾਇਕ ਨੂੰ ਮਿਲੀਆਂ ਧਮਕੀਆਂ, ਕਿਹਾ- ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ ਮੰਗੀ ਫਿਰੌਤੀ

punjabdiary

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

punjabdiary

Breaking- ਹਿਮਾਚਲ ਪ੍ਰਦੇਸ਼ ਵਿਚ ਅਰਵਿੰਦ ਕੇਜਰੀਵਾਲ ਦਾ ਬਹੁਤ ਵੱਡਾ ਰੋਡ ਸ਼ੋਅ ਵੇਖੋ

punjabdiary

Leave a Comment