ਵੱਡੀ ਖ਼ਬਰ – ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਾਣੀ ਨੂੰ ਲੈ ਕੇ ਹਿਮਾਚਲ ਦੇ CM ਸੁਖਵਿੰਦਰ ਸਿੰਘ ਸੁੱਖੂ ਨਾਲ ਅਹਿਮ ਮੀਟਿੰਗ ਕੀਤੀ
ਚੰਡੀਗੜ੍ਹ, 29 ਮਾਰਚ – ਸੀਐਮ ਸੁਖਵਿੰਦਰ ਸਿੰਘ ਸੁੱਖੂ ਨਾਲ ਅਹਿਮ ਮੀਟਿੰਗ ਤੋਂ ਬਾਅਦ CM ਭਗਵੰਤ ਮਾਨ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੈਂ ਹਿਮਾਚਲ ਦੇ CM ਜੀ ਦਾ ਮੇਰੇ ਛੋਟੇ ਜਿਹੇ ਸੱਦੇ ‘ਤੇ ਪੰਜਾਬ ਆਉਣ ਲਈ ਧੰਨਵਾਦ ਕਰਦਾ ਹਾਂ । ਪੰਜਾਬ ਦੀ ਹਿਮਾਚਲ ਨਾਲ ਧਾਰਮਿਕ ਟੂਰਿਜ਼ਮ ਦੀ ਵੀ ਸਾਂਝ ਹੈ । ਉਨ੍ਹਾਂ ਨੇ ਕਿਹਾ ਪੰਜਾਬ ਤੇ ਹਿਮਾਚਲ ਨੂੰ ਜੇ ਸਾਂਝੇ ਤੌਰ ‘ਤੇ ਕੰਮ ਕਰਨ ਦਾ ਮੌਕਾ ਮਿਲਿਆ ਤਾਂ ਅਸੀਂ ਜ਼ਰੂਰ ਕਰਾਂਗੇ ।
ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਿਮਾਚਲ ਸਰਕਾਰ ਵੱਲੋਂ ਪੰਜਾਬ ਦੇ ਪਾਣੀ ‘ਤੇ ਕੋਈ ਵੀ Cess ਨਹੀਂ ਲਾਇਆ ਜਾਵੇਗਾ ਹਰ 10 ਦਿਨ ਦੇ ਅੰਦਰ ਪੰਜਾਬ ਤੇ ਹਿਮਾਚਲ ਦੇ ਚੀਫ਼ ਸੈਕਟਰੀਆਂ ਦੀ ਬੈਠਕ ਹੋਇਆ ਕਰੇਗੀ ।