Image default
ਤਾਜਾ ਖਬਰਾਂ

ਸ਼ਹੀਦ -ਏ- ਆਜ਼ਮ ਸ.ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਕੋਟਕਪੂਰਾ ਵਿਖੇ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਸਮਾਗਮ ਅੱਜ

ਸ਼ਹੀਦ -ਏ- ਆਜ਼ਮ ਸ.ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਕੋਟਕਪੂਰਾ ਵਿਖੇ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਸਮਾਗਮ ਅੱਜ

ਕੋਟਕਪੂਰਾ, 22 ਮਾਰਚ – ਰਾਮ ਮੁਹੰਮਦ ਸਿੰਘ ਅਜ਼ਾਦ ਵੈੱਲਫੇਅਰ ਸੁਸਾਇਟੀ (ਰਜਿ:), ਸ਼ਹੀਦ ਭਗਤ ਸਿੰਘ ਪੈਨਸ਼ਨਰ ਵੈੱਲਫੇਅਰ ਟਰੱਸਟ ਜ਼ਿਲ੍ਹਾ ਫ਼ਰੀਦਕੋਟ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਵੱਲੋਂ ਸਾਂਝੇ ਤੌਰ ਤੇ ਸ਼ਹੀਦ- ਏ- ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ 2022 ਦਿਨ ਬੁੱਧਵਾਰ ਨੂੰ ਸਵੇਰੇ ਠੀਕ 9 -30 ਵਜੇ ਸ਼ਹੀਦ ਭਗਤ ਸਿੰਘ ਪਾਰਕ ਪੁਰਾਣਾ ਕਿਲ੍ਹਾ ਕੋਟਕਪੂਰਾ ਵਿਖੇ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਇਨ੍ਹਾਂ ਸੰਸਥਾਵਾਂ ਦੇ ਆਗੂ ਅਸ਼ੋਕ ਕੌਸ਼ਲ, ਕੁਲਵੰਤ ਸਿੰਘ ਚਾਨੀ, ਬਲਦੇਵ ਸਿੰਘ ਸਹਿਦੇਵ, ਪ੍ਰੇਮ ਚਾਵਲਾ, ਪ੍ਰੋ. ਹਰਬੰਸ ਸਿੰਘ ਪਦਮ, ਰਜਿੰਦਰ ਸਿੰਘ ਸਰਾਂ, ਗੁਰਿੰਦਰ ਸਿੰਘ ਮਹਿੰਦੀਰੱਤਾ ਤੇ ਸੋਮ ਨਾਥ ਅਰੋਡ਼ਾ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ਤੇ ਫੁੱਲ ਮਾਲਾ ਅਰਪਣ ਕਰਨ ਤੋਂ ਬਾਅਦ ਭਾਰਤ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਇਨ੍ਹਾਂ ਮਹਾਨ ਨਾਇਕਾਂ ਵੱਲੋਂ ਪਾਏ ਗਏ ਯੋਗਦਾਨ ਸਬੰਧੀ ਅਤੇ ਮੌਜੂਦਾ ਸਮੇਂ ਵਿੱਚ ਭਾਰਤ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਵੱਖ ਵੱਖ ਬੁਲਾਰੇ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਸਮਾਗਮ ਦੌਰਾਨ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਵੱਲੋਂ ਸੰਘਰਸ਼ਾਂ ਵਿਚ ਯੋਗਦਾਨ ਪਾਉਣ ਵਾਲੇ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਆਗੂਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 23 ਮਾਰਚ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਕਰਨ ਅਤੇ ਸ਼ਹੀਦ-ਏ- ਆਜ਼ਮ ਸ ਭਗਤ ਸਿੰਘ, ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾ .ਬੀ .ਆਰ .ਅੰਬੇਦਕਰ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਬੁੱਤ ਪੰਜਾਬ ਵਿਧਾਨ ਸਭਾ ਵਿੱਚ ਲਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ।

Related posts

Breaking- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਵਿਚ ਜਿੱਤ ਹਾਰ ਹੁੰਦੀ ਰਹਿੰਦੀ ਹੈ, ਇਕ ਕੈਚ ਛੁੱਟਣ ਉੱਤੇ ਆਲੋਚਨਾ ਕਰਨੀ ਗਲਤ ਹੈ ।

punjabdiary

ਅਹਿਮ ਖ਼ਬਰ – ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਕਲਾਸ ਦੇ ਰੋਲ ਨੰਬਰ ਕੀਤੇ ਜਾਰੀ, ਵਿਦਿਆਰਥੀ ਬੋਰਡ ਦੀ ਵੈਬਸਾਈਟ ਤੋਂ ਰੋਲ ਨੰਬਰ ਡਾਉਨਲੋਡ ਕਰ ਸਕਦੇ ਹਨ

punjabdiary

Breaking–ਦੁਖਦਾਈ ਖਬਰ: ਜਬਰਦਸਤ ਹਾਦਸੇ ਵਿੱਚ ਫਰੀਦਕੋਟ ਦੇ ਪਤੀ ਪਤਨੀ ਦੀ ਮੌਤ

punjabdiary

Leave a Comment