Image default
About us

ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ : ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ : ਐਡਵੋਕੇਟ ਧਾਮੀ

ਅੰਮ੍ਰਿਤਸਰ, 29 ਅਪ੍ਰੈਲ (ਬਾਬੂਸ਼ਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਕ ਸੁੰਦਰ ਸਚਿੱਤਰ ਪੁਸਤਕ ਛਾਪਣ ਅਤੇ ਸਿੱਖ ਧਰਮ ਇਤਿਹਾਸ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਸਬੰਧੀ ਅਹਿਮ ਫੈਸਲੇ ਕੀਤੇ ਹਨ। ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਭਵਿੱਖੀ ਖੋਜ ਕਾਰਜਾਂ ਵਿਚ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮੌਕੇ ਖੋਜ ਭਰਪੂਰ ਪੁਸਤਕ ਤਿਆਰ ਕਰਨ, ਸ਼੍ਰੋਮਣੀ ਕਮੇਟੀ ਦਾ 100 ਸਾਲਾ ਇਤਿਹਾਸ ਸੰਗ੍ਰਹਿਤ ਕਰਨ ਸਮੇਤ ਬੀਤੇ ਸਮੇਂ ਅੰਦਰ ਪ੍ਰਕਾਸ਼ਤ ਕੀਤੇ ਅਹਿਮ ਦਸਤਾਵੇਜ਼ਾਂ ਨੂੰ ਮੁੜ ਛਾਪਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਇਕੱਤਰਤਾ ਦੇ ਫੈਸਲਿਆਂ ਸਬੰਧੀ ਐਡਵੋਕੇਟ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਇਥੇ ਦੇ ਅਸਥਾਨਾਂ ਬਾਰੇ ਇਕ ਅਹਿਮ ਦਸਤਾਵੇਜੀ ਪੁਸਤਕ ਤਿਆਰ ਕੀਤੀ ਜਾਵੇਗੀ। ਇਸ ਵਿਚ ਇਤਿਹਾਸਕ ਵੇਰਵਿਆਂ ਅਤੇ ਹਵਾਲਿਆਂ ਤੋਂ ਇਲਾਵਾ ਵੱਖ-ਵੱਖ ਤਸਵੀਰਾਂ ਵੀ ਦਰਜ ਕੀਤੀਆਂ ਜਾਣਗੀਆਂ। ਇਹ ਯਾਦਗਾਰੀ ਪੁਸਤਕ ਅੰਗਰੇਜ਼ੀ ਭਾਸ਼ਾ ਵਿਚ ਹੋਵੇਗੀ ਜੋ ਇਥੇ ਪੁੁੱਜਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਦੇਣ ਤੋਂ ਇਲਾਵਾ ਦੇਸ਼ ਵਿਦੇਸ਼ ਦੀਆਂ ਅਹਿਮ ਥਾਵਾਂ ’ਤੇ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਸ਼੍ਰੋਮਣੀ ਕਮੇਟੀ ਦਾ 100 ਸਾਲਾ ਇਤਿਹਾਸ ਕਲਮਬੱਧ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 50 ਸਾਲਾ ਇਤਿਹਾਸ ਸ਼੍ਰੋਮਣੀ ਕਮੇਟੀ ਵੱਲੋਂ ਸੰਗ੍ਰਹਿਤ ਕੀਤਾ ਗਿਆ ਸੀ। ਹੁਣ ਸ਼੍ਰੋਮਣੀ ਕਮੇਟੀ ਆਪਣਾ 100 ਸਾਲਾ ਸਫ਼ਰ ਤੈਅ ਕਰ ਚੁੱਕੀ ਹੈ ਅਤੇ ਇਸ ਦੌਰਾਨ ਲਏ ਗਏ ਅਹਿਮ ਫੈਸਲਿਆਂ, ਪੰਥਕ ਕਾਰਜਾਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤਕ ਪਹੁੰਚਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ’ਚ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਕਈ ਅਹਿਮ ਖੋਜ ਕਾਰਜ ਕੀਤੇ ਗਏ ਸਨ, ਜਿਨ੍ਹਾਂ ਵਿਚ ‘ਇਤਿਹਾਸਕ ਪੱਤਰ’ ਨਾਂ ਦਾ ਖੋਜ ਪਰਚਾ ਵੀ ਸ਼ਾਮਲ ਹੈ। ਇਸ ਖੋਜ ਪਰਚੇ ਦੇ ਪੁਰਾਣੇ ਅੰਕ ਬੇਹੱਦ ਮਹੱਤਵਪੂਰਨ ਹਨ, ਜਿਨ੍ਹਾਂ ਨੂੰ ਮੁੜ ਪ੍ਰਕਾਸ਼ਤ ਕੀਤਾ ਜਾਵੇਗਾ ਅਤੇ ਇਸ ਮਗਰੋਂ ਇਸ ਦੀ ਨਵੀਂ ਲੜੀ ਅੱਗੇ ਵਧਾਉਣ ਬਾਰੇ ਵੀ ਵਿਚਾਰ ਕੀਤੀ ਜਾਵੇਗੀ। ਇਸ ਦਾ ਮੰਤਵ ਸਿੱਖ ਖੋਜਕਾਰਾਂ ਨੂੰ ਇਤਿਹਾਸ ਦੇ ਵਿਸ਼ੇ ’ਤੇ ਖੋਜ ਵੱਲ ਰੁਚਿਤ ਕਰਨਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸੁਧਾਰ ਲਹਿਰ, ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਗਦਰ ਲਹਿਰ ਬਾਰੇ ਤਤਕਾਲੀ ਅਖ਼ਬਾਰਾਂ ਦੇ ਅਧਾਰ ’ਤੇ ਖੋਜ ਕਾਰਜ ਵੀ ਕਰਵਾਏ ਜਾਣਗੇ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ ਦੇ ਜਵਾਬ ਲਈ ਸਰਗਰਮ ਮੰਚ ਸਥਾਪਤ ਕਰਨ ਲਈ ਵੀ ਕਾਰਜ ਕੀਤੇ ਜਾਣਗੇ। ਇਸ ਸਬੰਧੀ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਰੂਪ ਰੇਖਾ ਤਿਆਰ ਕਰੇਗੀ।
ਇਕੱਤਰਤਾ ’ਚ ਐਡਵੋਕੇਟ ਧਾਮੀ ਤੋਂ ਇਲਾਵਾ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਇੰਚਾਰਜ ਭਾਈ ਅਮਰਜੀਤ ਸਿੰਘ ਚਾਵਲਾ, ਬੋਰਡ ਦੇ ਮੈਂਬਰ ਡਾ. ਬਲਵੰਤ ਸਿੰਘ ਢਿੱਲੋਂ, ਡਾ. ਪਰਮਵੀਰ ਸਿੰਘ, ਡਾ. ਪ੍ਰਭਜੋਤ ਕੌਰ, ਸ. ਹਰਵਿੰਦਰ ਸਿੰਘ ਖਾਲਸਾ, ਵਿਸ਼ੇਸ਼ ਇਨਵਾਈਟੀ ਡਾ. ਕੇਹਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਇੰਚਾਰਜ ਸ. ਜੋਗੇਸ਼ਵਰ ਸਿੰਘ, ਸ. ਬਗੀਚਾ ਸਿੰਘ, ਸਕਾਲਰ ਡਾ. ਰਣਜੀਤ ਕੌਰ, ਸ. ਅਰਮਨ ਸਿੰਘ ਆਦਿ ਹਾਜ਼ਰ ਸਨ।

Related posts

ਖੇਤਰੀ ਖੋਜ ਕੇਂਦਰ ਵਿਖੇ ਬਰਸਾਤ ਦੇ ਬਾਵਜੂਦ ਕਿਸਾਨ ਮੇਲੇ ਵਿੱਚ ਭਰਵਾਂ ਇਕੱਠ ਵੇਖਣ ਨੂੰ ਮਿਲਿਆ

punjabdiary

ਚੰਦਰਯਾਨ- 3 ਦੇ ਵਿਕਰਮ ਲੈਂਡਰ ਨੇ ਚੰਦਰਮਾ ਦੀ ਸਤ੍ਹਾ ‘ਤੇ ਰਿਕਾਰਡ ਕੀਤਾ ਭੂਚਾਲ, ILSA ਪੇਲੋਡ ਨੇ ਮਾਪੀ ਕੰਬਣੀ

punjabdiary

ਪੰਜਾਬ ਦੇ ਸਾਰੇ ਸਕੂਲਾਂ ਵਿੱਚ 13 ਜੁਲਾਈ 2023 ਤੱਕ ਛੁੱਟੀਆਂ

punjabdiary

Leave a Comment