Tuesday, July 14, 2026
Google search engine
Homeਤਾਜ਼ਾ ਖਬਰਸਕੂਲਾਂ ਦੇ ਪਾਠਕ੍ਰਮ 'ਚ ਜਿਨਸੀ ਸਿੱਖਿਆ ਸ਼ਾਮਲ ਕਰਨ ਦੀ ਤਿਆਰੀ, ਸੁਪਰੀਮ ਕੋਰਟ...

ਸਕੂਲਾਂ ਦੇ ਪਾਠਕ੍ਰਮ ‘ਚ ਜਿਨਸੀ ਸਿੱਖਿਆ ਸ਼ਾਮਲ ਕਰਨ ਦੀ ਤਿਆਰੀ, ਸੁਪਰੀਮ ਕੋਰਟ ‘ਚ ਕੇਂਦਰ ਦਾ ਵੱਡਾ ਬਿਆਨ

ਸਕੂਲਾਂ ਦੇ ਪਾਠਕ੍ਰਮ ‘ਚ ਜਿਨਸੀ ਸਿੱਖਿਆ ਸ਼ਾਮਲ ਕਰਨ ਦੀ ਤਿਆਰੀ, ਸੁਪਰੀਮ ਕੋਰਟ ‘ਚ ਕੇਂਦਰ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਸਕੂਲੀ ਪਾਠਕ੍ਰਮ ਵਿੱਚ ਜਿਨਸੀ ਸਿੱਖਿਆ ਸ਼ਾਮਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਅਦਾਲਤ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ।

ਨਵੀਂ ਦਿੱਲੀ

ਦੇਸ਼ ਦੇ ਸਕੂਲਾਂ ਵਿੱਚ ਜਿਨਸੀ ਸਿੱਖਿਆ (ਸੈਕਸ ਐਜੂਕੇਸ਼ਨ) ਨੂੰ ਲੈ ਕੇ ਚੱਲ ਰਹੀ ਲੰਬੇ ਸਮੇਂ ਦੀ ਚਰਚਾ ਹੁਣ ਨਵੇਂ ਪੜਾਅ ਵਿੱਚ ਦਾਖ਼ਲ ਹੋ ਗਈ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਸਕੂਲੀ ਪਾਠਕ੍ਰਮ ਵਿੱਚ ਜਿਨਸੀ ਸਿੱਖਿਆ ਸ਼ਾਮਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਅਦਾਲਤ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ।

ਐਡੀਸ਼ਨਲ ਸਾਲੀਸੀਟਰ ਜਨਰਲ ਐਸ਼ਵਰਿਆ ਭਾਟੀ ਨੇ ਜਸਟਿਸ ਬੀ.ਵੀ. ਨਾਗਰਤਨਾ ਅਤੇ ਜਸਟਿਸ ਆਰ. ਮਹਾਦੇਵਨ ਦੀ ਬੈਂਚ ਅੱਗੇ ਦੱਸਿਆ ਕਿ ਸਰਕਾਰ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ‘ਤੇ ਕੰਮ ਕਰ ਰਹੀ ਹੈ।

ਪੋਕਸੋ ਕਾਨੂੰਨ ਦੀ ਦੁਰਵਰਤੋਂ ‘ਤੇ ਕੋਰਟ ਨੇ ਜਤਾਈ ਚਿੰਤਾ

ਸੋਮਵਾਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਨਾਬਾਲਗਾਂ ਵਿਚਕਾਰ ਆਪਸੀ ਸਹਿਮਤੀ ਨਾਲ ਬਣੇ ਪ੍ਰੇਮ ਸਬੰਧਾਂ ਨਾਲ ਜੁੜੇ ਮਾਮਲਿਆਂ ਵਿੱਚ ਪੋਕਸੋ (POCSO) ਕਾਨੂੰਨ ਦੀ ਸੰਭਾਵਿਤ ਦੁਰਵਰਤੋਂ ਬਾਰੇ ਚਿੰਤਾ ਜ਼ਾਹਿਰ ਕੀਤੀ। ਅਦਾਲਤ ਨੇ ਕਿਹਾ ਕਿ ਕਈ ਵਾਰ 16 ਤੋਂ 18 ਸਾਲ ਦੇ ਕਿਸ਼ੋਰ ਇਕੱਠੇ ਘਰ ਛੱਡ ਜਾਂਦੇ ਹਨ, ਜਿਸ ਤੋਂ ਬਾਅਦ ਪਰਿਵਾਰਕ ਇੱਜ਼ਤ ਦੇ ਨਾਂ ‘ਤੇ ਅਪਰਾਧਿਕ ਮਾਮਲੇ ਦਰਜ ਕਰਵਾ ਦਿੱਤੇ ਜਾਂਦੇ ਹਨ।

ਇਸ ਮਾਮਲੇ ਦੀ ਸਮੀਖਿਆ ਲਈ ਕੇਂਦਰ ਸਰਕਾਰ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਐਡੀਸ਼ਨਲ ਸੈਕਟਰੀ ਦੀ ਅਗਵਾਈ ਹੇਠ 26 ਮੈਂਬਰੀ ਕਮੇਟੀ ਬਣਾਈ ਸੀ। ਕਮੇਟੀ ਨੂੰ ਪੋਕਸੋ ਕਾਨੂੰਨ ਦੇ ਸੰਦਰਭ ਵਿੱਚ ਆਪਸੀ ਸਹਿਮਤੀ ਵਾਲੇ ਨਾਬਾਲਗ ਸਬੰਧਾਂ ਅਤੇ ਨਿੱਜਤਾ ਦੇ ਅਧਿਕਾਰ ਨਾਲ ਜੁੜੇ ਮੁੱਦਿਆਂ ਦਾ ਅਧਿਐਨ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।

ਕਮੇਟੀ ਨੇ ਕੀਤੀਆਂ ਅਹਿਮ ਸਿਫ਼ਾਰਸ਼ਾਂ

ਕਮੇਟੀ ਨੇ ਆਪਣੀ ਰਿਪੋਰਟ ਵਿੱਚ ਸਿਫ਼ਾਰਸ਼ ਕੀਤੀ ਹੈ ਕਿ ਸਕੂਲਾਂ ਦੇ ਪਾਠਕ੍ਰਮ ਵਿੱਚ ਵਿਆਪਕ ਜਿਨਸੀ ਸਿੱਖਿਆ ਅਤੇ ਬੱਚਿਆਂ ਨੂੰ ਜਿਨਸੀ ਸ਼ੋਸ਼ਣ ਤੋਂ ਬਚਾਅ ਸਬੰਧੀ ਵਿਸ਼ੇ ਸ਼ਾਮਲ ਕੀਤੇ ਜਾਣ। ਇਸ ਲਈ NCERT ਨੂੰ ਨਵਾਂ ਪਾਠਕ੍ਰਮ ਤਿਆਰ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ, ਜਿਸ ਨੂੰ ਰਾਸ਼ਟਰੀ ਸਿੱਖਿਆ ਨੀਤੀ (NEP) 2020 ਦੇ ਅਨੁਸਾਰ ਲਾਗੂ ਕੀਤਾ ਜਾਵੇ।

ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪ੍ਰਾਇਮਰੀ ਪੱਧਰ ਤੋਂ ਹੀ ਇਸ ਵਿਸ਼ੇ ਲਈ ਮਾਹਰ ਅਧਿਆਪਕ ਨਿਯੁਕਤ ਕੀਤੇ ਜਾਣ ਅਤੇ ਹਫ਼ਤੇ ਵਿੱਚ ਦੋ ਵਾਰ 20-20 ਮਿੰਟ ਦੀ ਲਾਜ਼ਮੀ ਕਲਾਸ ਕਰਵਾਈ ਜਾਵੇ, ਤਾਂ ਜੋ ਬੱਚਿਆਂ ਨੂੰ ਉਮਰ ਅਨੁਸਾਰ ਸਹੀ ਅਤੇ ਸੁਰੱਖਿਅਤ ਜਾਣਕਾਰੀ ਮਿਲ ਸਕੇ।

-(ਪੰਜਾਬੀ ਜਾਗਰਣ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments