Image default
About us

ਸਕੂਲਾਂ ਵਿੱਚ ਮਲੇਰੀਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਸਕੂਲਾਂ ਵਿੱਚ ਮਲੇਰੀਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਫਰੀਦਕੋਟ, 26 ਅਪ੍ਰੈਲ (ਪੰਜਾਬ ਡਾਇਰੀ) – ਸਿਵਲ ਸਰਜਨ ਡਾ ਅਨਿਲ ਗੋਇਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਕੋਟਕਪੂਰਾ ਡਾ ਹਰਿੰਦਰ ਗਾਂਧੀ ਜੀ ਦੀ ਅਗਵਾਈ ਵਿੱਚ ਕੋਟਕਪੂਰਾ ਦੇ ਸਕੂਲਾਂ ਵਿਖੇ ਮਲੇਰੀਆ ਸੰਬੰਧੀ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ । ਇਸ ਮੌਕੇ ਬੋਲਦਿਆਂ ਬੀ ਈ ਈ ਫਲੈਗ ਚਾਵਲਾ, ਸੁਧੀਰ ਧੀਰ ਨੇ ਕਿਹਾ ਕਿ ਮਲੇਰੀਆ ਤੋਂ ਬਚਣ ਲਈ ਸਭ ਤੋਂ ਕਾਰਗਰ ਹਥਿਆਰ ਇਸ ਸੰਬੰਧੀ ਜਾਗਰੂਕਤਾ ਹੈ। ਉਹਨਾਂ ਨੇ ਮਲੇਰੀਆ ਬੁਖਾਰ ਦੇ ਪਛਾਣ ਚਿੰਨ੍ਹਾਂ ਅਤੇ ਇਸ ਦੇ ਇਲਾਜ ਲਈ ਵਰਤੇ ਜਾਂਦੇ ਢੰਗਾਂ ਬਾਰੇ ਚਾਨਣਾ ਪਾਇਆ। ਉਹਨਾਂ ਕਿਹਾ ਕਿ ਮਲੇਰੀਆ ਵਾਲਾ ਮੱਛਰ ਜ਼ਿਆਦਾਤਰ ਰਾਤ ਦੇ ਸਮੇਂ ਕੱਟਦਾ ਹੈ ਅਤੇ ਇਹ ਲੰਮੇ ਸਮੇਂ ਤੋਂ ਖੜ੍ਹੇ ਹੋਏ ਪਾਣੀ ਅਤੇ ਛੱਪੜਾਂ ਆਦਿ ਵਿਚ ਪੈਦਾ ਹੁੰਦਾ ਹੈ ਇਸ ਦੀ ਪੈਦਾਇਸ਼ ਨੂੰ ਰੋਕਣ ਲਈ ਸਾਨੂੰ ਚਾਹੀਦਾ ਹੈ ਕਿ ਕਿਤੇ ਵੀ ਪਾਣੀ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਰੱਖਿਆ ਜਾਵੇ।
ਬਹੁਮੰਤਵੀ ਸਿਹਤ ਕਰਮਚਾਰੀ ਮੋਨੀਕਾ,ਗਗਨਦੀਪ ਸਿੰਘ ਨੇ ਇਸ ਮੌਕੇ ਮੱਛਰ ਤੋਂ ਬਚਾਓ ਦੇ ਵੱਖ ਵੱਖ ਢੰਗਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸਦੇ ਨਾਲ ਹੀ ਭੋਜਨ ਅਤੇ ਪਾਣੀ ਦੀ ਸਵੱਛਤਾ ਦੇ ਢੰਗਾਂ ਬਾਰੇ ਦੱਸਿਆ।ਇਸ ਮੌਕੇ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ ਅਤੇ ਇਨਾਮ ਵੀ ਵੰਡੇ ਗਏ । ਇਸ ਸਮਾਗਮ ਵਿਚ ਸਮੂਹ ਅਧਿਆਪਕ ਤੇ ਆਸ਼ਾ ਵਿਸ਼ੇਸ਼ ਰੂਪ ਵਿੱਚ ਮੌਜੂਦ ਸਨ।

Related posts

Breaking- ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਲੈਣ ਦੀ ਅੰਤਿਮ ਤਾਰੀਖ ਵਿੱਚ ਵਾਧਾ

punjabdiary

ਸੀਵਰੇਜ ਟਰੀਟਮੈਂਟ ਪਲਾਂਟ ਨੂੰ ਗੰਦੇ ਪਾਣੀ ਤੋਂ ਵੱਡਾ ਖ਼ਤਰਾ:ਗੁਰਪ੍ਰੀਤ ਸਿੰਘ ਚੰਦਬਾਜਾ

punjabdiary

Android ਉਪਭੋਗਤਾਵਾਂ ਦੀ ਇਸ ਛੋਟੀ ਜਿਹੀ ਲਾਪਰਵਾਹੀ ਕਾਰਨ ਹੈਕ ਹੋ ਜਾਵੇਗਾ ਡਾਟਾ, ਸਰਕਾਰ ਨੇ ਜਾਰੀ ਕੀਤਾ ਅਲਰਟ

punjabdiary

Leave a Comment