Image default
About us

ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ

ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ

 

 

 

Advertisement

ਚੰਡੀਗੜ੍ਹ, 21 ਅਗਸਤ (ਰੋਜਾਨਾ ਸਪੋਕਸਮੈਨ)- ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੰਦਿਆਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਵੱਕਾਰੀ ਸੈਨਿਕ ਸਕੂਲ ਦੀ ਸ਼ਾਨ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ।
ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਸੈਨਿਕ ਸਕੂਲ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਕਰੀਬ 192 ਏਕੜ ਵਿੱਚ ਫੈਲਿਆ ਸੈਨਿਕ ਸਕੂਲ ਕਪੂਰਥਲਾ, ਪੰਜਾਬ ਦਾ ਕੀਮਤੀ ਸਰਮਾਇਆ ਹੈ, ਜਿੱਥੇ ਇਸ ਵੇਲੇ 580 ਵਿਦਿਆਰਥੀ ਫੌਜ ਵਿੱਚ ਭਰਤੀ ਹੋਣ ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਸੈਨਿਕ ਸਕੂਲ ਨੇ ਦੇਸ਼ ਦੀ ਸੁਰੱਖਿਆ ਲਈ ਬਹੁਤ ਸਾਰੇ ਉੱਚ ਅਧਿਕਾਰੀ ਦੇਸ਼ ਨੂੰ ਦਿੱਤੇ ਹਨ, ਜਿਨ੍ਹਾਂ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਕੁਰਬਾਨੀਆਂ ਦਿੱਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੁਨੀਆਂ ਦੀ ਇਸ ਵਿਲੱਖਣ ਵਿਰਾਸਤੀ ਇਮਾਰਤ ਦੀ ਮੁਰੰਮਤ ਕਰਵਾਉਣ ਲਈ ਤੁਰੰਤ ਵਿਆਪਕ ਯੋਜਨਾ ਉਲੀਕੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਾਉਣ ਬਾਰੇ ਉਹ ਛੇਤੀ ਹੀ ਵਿੱਤ ਮੰਤਰੀ ਨਾਲ ਮੁਲਾਕਾਤ ਕਰਨਗੇ।

ਜੌੜਾਮਾਜਰਾ ਨੇ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਉਂ ਜੋ ਇਹ ਇਮਾਰਤ ਵਿਰਾਸਤ ਨਾਲ ਸਬੰਧਤ ਹੈ, ਇਸ ਲਈ ਮੁਰੰਮਤ ਸਬੰਧੀ ਯੋਜਨਾ ਤਿਆਰ ਕਰਨ ਤੋਂ ਪਹਿਲਾਂ ਵਿਭਾਗ ਦੀ ਵਿਸ਼ੇਸ਼ ਟੀਮ ਨੂੰ ਸੈਨਿਕ ਸਕੂਲ ਵਿਖੇ ਨਿਰੀਖਣ ਲਈ ਭੇਜਿਆ ਜਾਵੇ।

Advertisement

ਉਨ੍ਹਾਂ ਕਿਹਾ ਕਿ ਟੀਮ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪੀ ਜਾਵੇ।ਰੱਖਿਆ ਭਲਾਈ ਸੇਵਾਵਾਂ ਮੰਤਰੀ ਨੇ ਦੁਹਰਾਇਆ ਕਿ ਮਾਨ ਸਰਕਾਰ ਸਕੂਲ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਦੱਸ ਦਈਏ ਕਿ ਜੌੜਾਮਾਜਰਾ ਨੇ ਪਿਛਲੇ ਮਹੀਨੇ ਸੈਨਿਕ ਸਕੂਲ ਦਾ ਦੌਰਾ ਕਰਕੇ ਸਕੂਲ ਦੀ ਇਮਾਰਤ ਦੀ ਸਾਂਭ-ਸੰਭਾਲ ਅਤੇ ਕੀਮਤੀ ਵਿਰਾਸਤੀ ਸਾਜ਼ੋ-ਸਾਮਾਨ ਦਾ ਜਾਇਜ਼ਾ ਲਿਆ ਸੀ। ਇਸ ਦੌਰਾਨ ਉਨ੍ਹਾਂ ਸਕੂਲ ਦੇ ਮਿਊਜ਼ੀਅਮ, ਕਲਾਸ ਰੂਮਾਂ ਦਾ ਦੌਰਾ ਕਰਨ ਤੋਂ ਇਲਾਵਾ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਸੁਣੀਆਂ ਸਨ।

ਮੀਟਿੰਗ ਦੌਰਾਨ ਰੱਖਿਆ ਭਲਾਈ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ. ਬਾਲਾਮੁਰਗਨ, ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀ ਨੀਲਕੰਠ ਅਵਧ, ਸੈਨਿਕ ਸਕੂਲ ਦੀ ਪ੍ਰਿੰਸੀਪਲ ਗਰੁੱਪ ਕੈਪਟਨ ਸ੍ਰੀਮਤੀ ਮਧੂ ਸੇਂਗਰ ਸਮੇਤ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement

Related posts

ਕਮਿਸ਼ਨਰ ਅਰੁਣ ਸ਼ੇਕਰੀ ਡਿਵੀਜ਼ਨ ਫਰੀਦਕੋਟ ਅਤੇ ਫਿਰੋਜ਼ਪੁਰ ਟਿੱਲਾ ਬਾਬਾ ਸ਼ੇਖ ਫਰੀਦ ਅਤੇ ਗੋਦੜੀ ਸਾਹਿਬ ਵਿਖੇ ਹੋਏ ਨਤਮਸਤਕ

punjabdiary

RRTS ‘ਤੇ ਦਿੱਲੀ ਸਰਕਾਰ ਨੂੰ ਅਲਟੀਮੇਟਮ, ”1 ਹਫ਼ਤੇ ‘ਚ ਦਿਓ 415 ਕਰੋੜ, ਨਹੀਂ ਰੋਕਾਂਗੇ ਇਸ਼ਤਿਹਾਰਬਾਜ਼ੀ ਬਜਟ”

punjabdiary

ਬਿਜਲੀ ਚੋਰੀ ‘ਤੇ ਪਾਵਰਕਾਮ ਹੋਈ ਸਖ਼ਤ, 46 ਖਪਤਕਾਰਾਂ ਨੂੰ ਕੀਤਾ 9.27 ਲੱਖ ਰੁਪਏ ਦਾ ਜੁਰਮਾਨਾ

punjabdiary

Leave a Comment