ਸਕੂਲ ਤੋਂ ਗੈਰਹਾਜ਼ਰ ਬੱਚਿਆਂ ਦੇ ਮਾਪਿਆਂ ਨੂੰ ਭੇਜੇ ਜਾਵੇਗੀ ਡਿਟੇਲ, ਇਹ ਫੈਸਲਾ 1 ਅਪ੍ਰੈਲ ਤੋਂ ਹੋਵੇਗਾ ਲਾਗੂ
ਮੁੱਖ ਮੰਤਰੀ ਨੇ ਇਹ ਐਲਾਨ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਤੇ ਸਿੱਖਿਆ ਵਿਭਾਗ ਵਿੱਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਰਚਾ ਕਰਦਿਆਂ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਅਧਿਆਪਕ ਗੈਰਹਾਜ਼ਰ ਰਹਿੰਦਾ ਹੈ, ਤਾਂ ਜਾਣਕਾਰੀ ਨਾ ਸਿਰਫ਼ ਉਨ੍ਹਾਂ ਦੇ ਉੱਚ ਅਧਿਕਾਰੀਆਂ ਨੂੰ, ਸਗੋਂ ਸਕੂਲ ਤੋਂ ਗੈਰਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਭੇਜੀ ਜਾਵੇਗੀ।

ਚੰਡੀਗੜ੍ਹ- ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਦੇ ਖੇਤਰ ‘ਚ ਇੱਕ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਜਿਹੜਾ ਵੀ ਬੱਚਾ ਸਕੂਲ ਤੋਂ ਗੈਰ-ਹਾਜ਼ਰ ਰਹੇਗਾ, ਉਸ ਦੀ ਡਿਟੇਲ ਉਨ੍ਹਾਂ ਦੇ ਮਾਪਿਆਂ ਨੂੰ ਭੇਜੀ ਜਾਵੇਗੀ। ਜੇਕਰ ਬੱਚਾ 2-3 ਦਿਨ ਤੋਂ ਜ਼ਿਆਦਾ ਦਿਨਾਂ ਲਈ ਗੈਰ-ਹਾਜ਼ਰ ਰਹਿੰਦਾ ਹੈ ਤਾਂ ਉਨ੍ਹਾਂ ਦੇ ਮਾਪਿਆਂ ਨਾਲ ਨਿੱਜੀ ਤੌਰ ‘ਤੇ ਸੰਪਰਕ ਕਰਕੇ ਉਨ੍ਹਾਂ ਤੋਂ ਇਸ ਦਾ ਕਾਰਨ ਪੁੱਛਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਫੈਸਲਾ 1 ਅਪ੍ਰੈਲ ਤੋਂ ਲਾਗੂ ਹੋ ਜਾਵੇਗਾ।
ਸੀਐਮ ਨੇ ਇਹ ਜਾਣਕਾਰੀ ਉਸ ਸਮੇਂ ਦਿੱਤੀ ਜਦੋਂ ਉਹ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਆਪਣੀ ਸਰਕਾਰ ਦੀਆਂ ਸਿੱਖਿਆ ਵਿਭਾਗ ‘ਚ ਉਪਲੱਬਧੀਆਂ ਬਾਰੇ ਦੱਸ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਅਧਿਆਪਕ ਗੈਰ-ਹਾਜ਼ਰ ਹੁੰਦਾ ਹੈ ਤਾਂ ਉਸ ਦੀ ਜਾਣਕਾਰੀ ਉਨ੍ਹਾਂ ਦੇ ਸੀਨੀਅਰ ਅਫ਼ਸਰਾਂ ਨੂੰ ਵੀ ਜਾਵੇਗੀ ਹੀ, ਪਰ ਇਸ ਦੇ ਨਾਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਸਕੂਲ ‘ਚੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਆਪਕਾਂ ਬਾਰੇ ਡਿਟੇਲ ਭੇਜੀ ਜਾਵੇਗੀ।
ਇਸ ਦੇ ਨਾਲ ਸਕੂਲ ਮੈਨੇਜਮੈਂਟ ਕਮੇਟੀ ਨੂੰ ਇਹ ਜਾਣਕਾਰੀ ਦਿੱਤੀ ਜਾਵੇਗੀ ਤੇ ਜੇਕਰ ਅਧਿਆਪਕ ਜ਼ਿਆਦਾ ਸਮੇਂ ਕਿਸੇ ਕਾਰਨ ਗੈਰ-ਹਾਜ਼ਰ ਰਹਿਣਾ ਚਾਹੁੰਦਾ ਹੈ ਤਾਂ ਉਸ ਦੀ ਥਾਂ ਕਿਸੇ ਹੋਰ ਅਧਿਆਪਕ ਦੀ ਡਿਊਟੀ ਲਗਾਈ ਜਾਵੇਗੀ ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਸੁਵਿਧਆਵਾਂ ਪਹਿਲਾਂ ਪ੍ਰਾਈਵੇਟ ਸਕੂਲਾਂ ‘ਚ ਹੁੰਦੀਆਂ ਸਨ, ਪਰ ਹੁਣ ਸਰਕਾਰੀ ਸਕੂਲਾਂ ‘ਚ ਵੀ ਇਸ ਨੂੰ ਲਾਗੂ ਕੀਤਾ ਜਾ ਰਿਹਾ ਹੈ।
ਸਰਕਾਰੀ ਤੇ ਪ੍ਰਾਈਵੇਟ ਸਕੂਲ ‘ਚ ਇੱਕੋ ਜਿਹਾ ਹੋਵੇ ਪੱਧਰ: ਸੀਐਮ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸੇ ਵੀ ਕੌਮ ਤੇ ਦੇਸ਼ ਦੀ ਨੀਂਹ ਪੜ੍ਹਾਈ ਹੁੰਦੀ ਹੈ। ਜਿਨ੍ਹਾਂ ਵੀ ਮੁਲਕਾਂ (ਦੇਸ਼ਾਂ) ਨੇ ਕੁਆਲਿਟੀ (ਗੁਣਵੱਤਾ ਵਾਲੀ) ਪੜ੍ਹਾਈ ਨੂੰ ਤਰਜ਼ੀਹ ਦਿੱਤੀ, ਉਹ ਭਾਵੇਂ ਭਾਰਤ ਤੋਂ ਬਾਅਦ ਹੀ ਆਜ਼ਾਦ ਹੋਏ ਹਨ, ਪਰ ਉਨ੍ਹਾਂ ਨੇ ਪੜ੍ਹਾਈ ਦਾ ਚੰਗਾ ਪੱਧਰ ਪ੍ਰਦਾਨ ਕਰਕੇ ਆਪਣੇ ਦੇਸ਼ਾਂ ਨੂੰ ਵਿਕਸਿਤ ਦੇਸ਼ਾਂ ‘ਚ ਸ਼ਾਮਲ ਕਰਵਾ ਲਿਆ। ਪਰ, ਬਦਕਿਸਮਤੀ ਨਾਲ ਸਾਡੇ ਦੇਸ਼ ‘ਚ ਦੋ ਕਿਸਮਾਂ ਦੀ ਪੜ੍ਹਾਈ ਹੈ- ਇੱਕ ਭਾਰਤ ਦੀ ਪੜ੍ਹਾਈ ਤੇ ਇੱਕ ਇੰਡੀਆ ਦੀ ਪੜ੍ਹਾਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇੰਡੀਆ ਦੀ ਪੜ੍ਹਾਈ ਕੁੱਝ ਲੋਕਾਂ ਲਈ, ਅਮੀਰ ਲੋਕਾਂ ਲਈ ਹੀ ਉਪਲੱਬਧ ਹੈ। ਪ੍ਰਾਈਵੇਟ ਸਕੂਲਾਂ ਦੀ ਮਹਿੰਗੀ ਪੜ੍ਹਾਈ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਪੜ੍ਹਾਈ ਨੂੰ ਵਿੱਦਿਆ ਪੜ੍ਹਾਈ ਕਹਿ ਦਿੰਦੇ ਹਨ, ਦੂਜੇ ਪਾਸੇ ਇੰਡੀਆਂ ਦੀ ਪੜ੍ਹਾਈ ਨੂੰ Education ਕਿਹਾ ਜਾਂਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਆਮ ਆਦਮੀ ਦੀ ਪਹੁੰਚ ‘ਚ ਸਕੂਲ ਸਨ, ਉਨ੍ਹਾਂ ਨੂੰ ਤਾਂ ਬੱਸ ਦਲੀਆ ਖਾਣ ਵਾਲੇ ਸਕੂਲ ਬਣਾ ਕੇ ਰੱਖ ਦਿੱਤਾ ਗਿਆ ਸੀ। ਪਰ ਆਮ ਆਦਮੀ ਪਾਰਟੀ ਨੇ ਪਹਿਲਾਂ ਦਿੱਲੀ ‘ਚ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਲਿਆ ਕੇ ਖੜ੍ਹਾ ਕਰ ਦਿੱਤਾ ਤੇ ਪੰਜਾਬ ‘ਚ ਵੀ ਉਹੀ ਪੜ੍ਹਾਈ ਦਾ ਮਾਡਲ ਲਾਗੂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪ੍ਰਾਈਵੇਟ ਸਕੂਲਾਂ ਤੇ ਸਰਕਾਰੀ ਸਕੂਲਾਂ ਦਾ ਪੱਧਰ ਇੱਕ ਵਰਗਾ ਹੋਵੇ ਤੇ ਲੋਕਾਂ ਦੀ ਮਰਜ਼ੀ ਹੋਵੇ ਕਿ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਕਿਸ ਸਕੂਲ ‘ਚ ਭੇਜਣਾ ਹੈ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


