Friday, October 30, 2026
Google search engine
Homeਅਪਰਾਧਸਕੂਲ ਨੂੰ ਬੰਬ ਨਾਲ ਨਿਸ਼ਾਨਾ ਬਣਾਉਣ ਦੀ ਧਮਕੀ, ਰੇਲਵੇ ਸੁਰੱਖਿਆ ਨੂੰ ਲੈ...

ਸਕੂਲ ਨੂੰ ਬੰਬ ਨਾਲ ਨਿਸ਼ਾਨਾ ਬਣਾਉਣ ਦੀ ਧਮਕੀ, ਰੇਲਵੇ ਸੁਰੱਖਿਆ ਨੂੰ ਲੈ ਕੇ ਵੀ ਅਲਰਟ

ਸਕੂਲ ਨੂੰ ਬੰਬ ਨਾਲ ਨਿਸ਼ਾਨਾ ਬਣਾਉਣ ਦੀ ਧਮਕੀ, ਰੇਲਵੇ ਸੁਰੱਖਿਆ ਨੂੰ ਲੈ ਕੇ ਵੀ ਅਲਰਟ

ਈਮੇਲ ਰਾਹੀਂ IED ਧਮਾਕੇ ਦੀ ਚਿਤਾਵਨੀ, 1 ਤੋਂ 4 ਨਵੰਬਰ ਦਰਮਿਆਨ ਅੰਮ੍ਰਿਤਸਰ, ਲੁਧਿਆਣਾ, ਫਿਰੋਜ਼ਪੁਰ ਤੇ ਬਠਿੰਡਾ ਦੀਆਂ ਰੇਲ ਗੱਡੀਆਂ ਬਾਰੇ ਵੀ ਦਿੱਤਾ ਧਮਕੀ ਭਰਿਆ ਸੁਨੇਹਾ

ਜਲੰਧਰ: ਜਲੰਧਰ ਕੈਂਟ ਸਥਿਤ ਆਰਮੀ ਪਬਲਿਕ ਸਕੂਲ ਨੂੰ ਧਮਾਕੇ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਦੀ ਸਰਕਾਰੀ ਈਮੇਲ ਆਈਡੀ ’ਤੇ ਸਵੇਰੇ 8:55 ਵਜੇ ਭੇਜੇ ਗਏ ਸੁਨੇਹੇ ਵਿੱਚ ਆਈਈਡੀ (IED) ਰਾਹੀਂ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿੱਚ ਪੰਜਾਬ ਅਤੇ ਖਾਲਿਸਤਾਨ ਨਾਲ ਸਬੰਧਤ ਨਾਅਰੇ ਵੀ ਦਰਜ ਕੀਤੇ ਗਏ ਹਨ। ਇਸ ਘਟਨਾ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਧਮਕੀ ਵਾਲੇ ਸੁਨੇਹੇ ਵਿੱਚ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਰੈਲੀ ਦਾ ਵੀ ਹਵਾਲਾ ਦਿੱਤਾ ਗਿਆ ਹੈ। ਈਮੇਲ ਦੀ ਜਾਣਕਾਰੀ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਤੇਜ਼ ਕਰ ਦਿੱਤੀ ਹੈ।

ਰੇਲਵੇ ਲਾਈਨਾਂ ਨੂੰ ਨੁਕਸਾਨ ਪਹੁੰਚਾਉਣ ਦਾ ਵੀ ਕੀਤਾ ਦਾਅਵਾ, ਸਾਈਬਰ ਟੀਮਾਂ ਜਾਂਚ ’ਚ ਜੁਟੀਆਂ

ਸਕੂਲ ਨੂੰ ਭੇਜੀ ਗਈ ਈਮੇਲ ਵਿੱਚ ਰੇਲਵੇ ਸੁਰੱਖਿਆ ਸਬੰਧੀ ਵੀ ਧਮਕੀ ਦਿੱਤੀ ਗਈ ਹੈ। ਇਸ ਵਿੱਚ 1 ਤੋਂ 4 ਨਵੰਬਰ ਤੱਕ ਲੋਕਾਂ ਨੂੰ ਰੇਲ ਗੱਡੀਆਂ ਵਿੱਚ ਸਫ਼ਰ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਖਾਸ ਤੌਰ ’ਤੇ ਅੰਮ੍ਰਿਤਸਰ, ਲੁਧਿਆਣਾ, ਫਿਰੋਜ਼ਪੁਰ ਅਤੇ ਬਠਿੰਡਾ ਜਾਣ ਵਾਲੀਆਂ ਰੇਲ ਗੱਡੀਆਂ ਦੇ ਨਾਲ ਰੇਲਵੇ ਲਾਈਨਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ।

ਉਧਰ, ਈਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਪੁਲਿਸ ਦੀਆਂ ਸਾਈਬਰ ਟੀਮਾਂ ਤਕਨੀਕੀ ਜਾਂਚ ਕਰ ਰਹੀਆਂ ਹਨ। ਜਾਂਚ ਦੌਰਾਨ ਈਮੇਲ ਦੇ ਸਰੋਤ ਅਤੇ ਭੇਜਣ ਵਾਲੇ ਦੇ ਆਈਪੀ ਐਡਰੈੱਸ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments