Friday, May 1, 2026
Google search engine
Homeਅਪਰਾਧਸਕੂਲ ਲਈ ਨਿਕਲੀਆਂ ਦੋ ਸਕੀਆਂ ਭੈਣਾਂ ਸਮੇਤ 4 ਬੱਚੇ ਲਾਪਤਾ, ਇਲਾਕੇ ‘ਚ...

ਸਕੂਲ ਲਈ ਨਿਕਲੀਆਂ ਦੋ ਸਕੀਆਂ ਭੈਣਾਂ ਸਮੇਤ 4 ਬੱਚੇ ਲਾਪਤਾ, ਇਲਾਕੇ ‘ਚ ਮਚੀ ਹੜਕੰਪ

ਪਰਿਵਾਰਕ ਮੈਂਬਰਾਂ ਨੇ ਸ਼ੱਕ ਜਤਾਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਬੱਚਿਆਂ ਨੂੰ ਨਿੱਜੀ ਲਾਭ ਲਈ ਅਗਵਾ ਕੀਤਾ ਗਿਆ ਹੋ ਸਕਦਾ ਹੈ ਜਾਂ ਉਨ੍ਹਾਂ ਨੂੰ ਕਿਤੇ ਬੰਧਕ ਬਣਾ ਕੇ ਰੱਖਿਆ ਗਿਆ ਹੈ, ਜਿਸ ਕਾਰਨ ਇਲਾਕੇ ਵਿੱਚ ਡਰ ਅਤੇ ਤਣਾਅ ਦਾ ਮਾਹੌਲ ਬਣ ਗਿਆ ਹੈ।

ਲੁਧਿਆਣਾ- ਉਦਯੋਗਿਕ ਸ਼ਹਿਰ ਦੇ ਖਾਸੀ ਕਲਾਂ ਇਲਾਕੇ ਵਿੱਚ ਉਸ ਸਮੇਂ ਹਲਚਲ ਮਚ ਗਈ ਜਦੋਂ ਇੱਕੋ ਕਾਲੋਨੀ ਦੇ ਚਾਰ ਨਾਬਾਲਿਗ ਬੱਚੇ ਅਚਾਨਕ ਸ਼ੱਕੀ ਹਾਲਾਤਾਂ ਵਿੱਚ ਗਾਇਬ ਹੋ ਗਏ। ਲਾਪਤਾ ਹੋਏ ਬੱਚਿਆਂ ਵਿੱਚ ਦੋ ਸਕੀਆਂ ਭੈਣਾਂ ਵੀ ਸ਼ਾਮਲ ਹਨ। ਪਰਿਵਾਰਕ ਮੈਂਬਰਾਂ ਨੇ ਸ਼ੱਕ ਜਤਾਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਬੱਚਿਆਂ ਨੂੰ ਨਿੱਜੀ ਲਾਭ ਲਈ ਅਗਵਾ ਕੀਤਾ ਗਿਆ ਹੋ ਸਕਦਾ ਹੈ ਜਾਂ ਉਨ੍ਹਾਂ ਨੂੰ ਕਿਤੇ ਬੰਧਕ ਬਣਾ ਕੇ ਰੱਖਿਆ ਗਿਆ ਹੈ, ਜਿਸ ਕਾਰਨ ਇਲਾਕੇ ਵਿੱਚ ਡਰ ਅਤੇ ਤਣਾਅ ਦਾ ਮਾਹੌਲ ਬਣ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਮਨੀਸ਼ਾ (13) ਅਤੇ ਉਸ ਦੀ ਵੱਡੀ ਭੈਣ ਨੇਹਾ (15) 29 ਅਪ੍ਰੈਲ ਦੀ ਸਵੇਰ ਘਰ ਤੋਂ ਸਰਕਾਰੀ ਸਕੂਲ ਖਾਸੀ ਕਲਾਂ ਵੱਲ ਪੜ੍ਹਾਈ ਲਈ ਗਈਆਂ ਸਨ। ਪਰ ਸ਼ਾਮ ਤੱਕ ਘਰ ਨਾ ਪਰਤਣ ਕਾਰਨ ਪਰਿਵਾਰ ਵਾਲਿਆਂ ਦੀ ਚਿੰਤਾ ਵੱਧ ਗਈ। ਬਾਅਦ ਵਿੱਚ ਪਤਾ ਲੱਗਾ ਕਿ ਉਹ ਉਸ ਦਿਨ ਸਕੂਲ ਪਹੁੰਚੀਆਂ ਹੀ ਨਹੀਂ ਸਨ, ਜਿਸ ਨਾਲ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਮਾਮਲਾ ਉਸ ਵੇਲੇ ਹੋਰ ਵੀ ਗੰਭੀਰ ਹੋ ਗਿਆ ਜਦੋਂ ਸਾਹਮਣੇ ਆਇਆ ਕਿ ਉਸੇ ਕਾਲੋਨੀ ਦੀ ਰਹਿਣ ਵਾਲੀ ਸੁਹਾਨੀ (14) ਅਤੇ 10 ਸਾਲਾ ਸੋਹਿਲ ਵੀ ਉਸੇ ਸਮੇਂ ਤੋਂ ਲਾਪਤਾ ਹਨ। ਇੱਕੋ ਵਾਰ ਚਾਰ ਬੱਚਿਆਂ ਦੇ ਗਾਇਬ ਹੋਣ ਦੀ ਖ਼ਬਰ ਇਲਾਕੇ ਵਿੱਚ ਤੇਜ਼ੀ ਨਾਲ ਫੈਲ ਗਈ। ਪਰਿਵਾਰ ਵਾਲਿਆਂ ਨੇ ਆਪਣੇ ਪੱਧਰ ‘ਤੇ ਹਰ ਸੰਭਵ ਥਾਂ—ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਕੋਲ—ਭਾਲ ਕੀਤੀ, ਪਰ ਕੋਈ ਸੁਰਾਗ ਨਹੀਂ ਮਿਲਿਆ। ਅੰਤ ਵਿੱਚ ਪਰੇਸ਼ਾਨ ਹੋ ਕੇ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।

ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਸ਼ੱਕ ਜਤਾਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਬੱਚਿਆਂ ਨੂੰ ਫੁਸਲਾ ਕੇ ਜਾਂ ਡਰਾ-ਧਮਕਾ ਕੇ ਆਪਣੀ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਹੋ ਸਕਦਾ ਹੈ। ਥਾਣਾ ਜਮਾਲਪੁਰ ਦੀ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕੋ ਸਮੇਂ ਚਾਰ ਬੱਚਿਆਂ ਦਾ ਇਸ ਤਰ੍ਹਾਂ ਰਹੱਸਮਈ ਢੰਗ ਨਾਲ ਲਾਪਤਾ ਹੋਣਾ ਕਈ ਸਵਾਲ ਖੜ੍ਹੇ ਕਰ ਰਿਹਾ ਹੈ, ਜਦਕਿ ਬੱਚਿਆਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

-(ਜਗਬਾਣੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments