Sunday, July 5, 2026
Google search engine
Homeਤਾਜ਼ਾ ਖਬਰ‘ਸਤਲੁਜ’ ਫ਼ਿਲਮ ਬਾਰੇ SGPC ਦਾ ਅਹਿਮ ਸੰਦੇਸ਼, ਨੌਜਵਾਨਾਂ ਨੂੰ ਇਤਿਹਾਸ ਜਾਣਨ ਲਈ...

‘ਸਤਲੁਜ’ ਫ਼ਿਲਮ ਬਾਰੇ SGPC ਦਾ ਅਹਿਮ ਸੰਦੇਸ਼, ਨੌਜਵਾਨਾਂ ਨੂੰ ਇਤਿਹਾਸ ਜਾਣਨ ਲਈ ਫ਼ਿਲਮ ਦੇਖਣ ਦੀ ਕੀਤੀ ਅਪੀਲ

ਉਨ੍ਹਾਂ ਦੱਸਿਆ ਕਿ ਇਹ ਫ਼ਿਲਮ ਸਾਲ 2022 ਵਿੱਚ ਸੈਂਸਰ ਬੋਰਡ ਕੋਲ ਮਨਜ਼ੂਰੀ ਲਈ ਭੇਜੀ ਗਈ ਸੀ ਅਤੇ ਇਸ ਵਿੱਚ ਅਦਾਕਾਰ ਤੇ ਗਾਇਕ ਦਿਲਜੀਤ ਸਿੰਘ ਦੋਸਾਂਝ ਨੇ ਮੁੱਖ ਭੂਮਿਕਾ ਨਿਭਾਈ ਹੈ।

ਸ੍ਰੀ ਅੰਮ੍ਰਿਤਸਰ ਸਾਹਿਬ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਨ ਨੇ ਫ਼ਿਲਮ ‘ਸਤਲੁਜ’ (ਪਹਿਲਾਂ ‘ਪੰਜਾਬ 95’) ਨੂੰ ਲੈ ਕੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਫ਼ਿਲਮ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਅਤੇ ਮਨੁੱਖੀ ਅਧਿਕਾਰਾਂ ਲਈ ਚੁੱਕੇ ਗਏ ਅਹਿਮ ਕਦਮਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਫ਼ਿਲਮ ਸਾਲ 2022 ਵਿੱਚ ਸੈਂਸਰ ਬੋਰਡ ਕੋਲ ਮਨਜ਼ੂਰੀ ਲਈ ਭੇਜੀ ਗਈ ਸੀ ਅਤੇ ਇਸ ਵਿੱਚ ਅਦਾਕਾਰ ਤੇ ਗਾਇਕ ਦਿਲਜੀਤ ਸਿੰਘ ਦੋਸਾਂਝ ਨੇ ਮੁੱਖ ਭੂਮਿਕਾ ਨਿਭਾਈ ਹੈ।

ਕੁਲਵੰਤ ਸਿੰਘ ਮੰਨਨ ਨੇ ਕਿਹਾ ਕਿ ਇਹ ਫ਼ਿਲਮ ਪੰਜਾਬ ਦੇ ਉਸ ਦੌਰ ਦੀਆਂ ਘਟਨਾਵਾਂ ਨੂੰ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰਦੀ ਹੈ, ਜਦੋਂ ਸੂਬਾ ਬਹੁਤ ਔਖੇ ਅਤੇ ਸੰਵੇਦਨਸ਼ੀਲ ਹਾਲਾਤਾਂ ਵਿੱਚੋਂ ਲੰਘ ਰਿਹਾ ਸੀ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਲਾਪਤਾ ਕੀਤੇ ਗਏ ਲੋਕਾਂ ਦੇ ਮਾਮਲਿਆਂ ਨੂੰ ਬੇਨਕਾਬ ਕਰਨ ਲਈ ਲੰਮਾ ਸੰਘਰਸ਼ ਕੀਤਾ। ਫ਼ਿਲਮ ਵਿੱਚ ਉਨ੍ਹਾਂ ਦੇ ਇਸ ਸੰਘਰਸ਼ ਅਤੇ ਉਸ ਸਮੇਂ ਦੇ ਹਾਲਾਤਾਂ ਨੂੰ ਪੇਸ਼ ਕੀਤਾ ਗਿਆ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਇਤਿਹਾਸ ਦੀ ਅਸਲ ਤਸਵੀਰ ਨੂੰ ਸਮਝ ਸਕਣ।

ਉਨ੍ਹਾਂ ਕਿਹਾ ਕਿ ਉਸ ਸਮੇਂ ਕਈ ਅਜਿਹੇ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚ ਲੋਕਾਂ ਨੂੰ ਬਿਨਾਂ ਕਾਨੂੰਨੀ ਪ੍ਰਕਿਰਿਆ ਦੇ ਲਾਪਤਾ ਕਰ ਦਿੱਤਾ ਜਾਂਦਾ ਸੀ ਜਾਂ ਸ਼ੱਕੀ ਹਾਲਾਤਾਂ ਵਿੱਚ ਉਨ੍ਹਾਂ ਦੀ ਮੌਤ ਹੋ ਜਾਂਦੀ ਸੀ। ਜਸਵੰਤ ਸਿੰਘ ਖਾਲੜਾ ਨੇ ਇਨ੍ਹਾਂ ਮਾਮਲਿਆਂ ਦੀ ਸੱਚਾਈ ਸਾਹਮਣੇ ਲਿਆਉਣ ਲਈ ਦਲੇਰੀ ਨਾਲ ਆਵਾਜ਼ ਬੁਲੰਦ ਕੀਤੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਮਹੱਤਵਪੂਰਨ ਭੂਮਿਕਾ ਨਿਭਾਈ। ਫ਼ਿਲਮ ਵਿੱਚ ਇਨ੍ਹਾਂ ਘਟਨਾਵਾਂ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਵਿਸਥਾਰ ਨਾਲ ਦਰਸਾਇਆ ਗਿਆ ਹੈ।

ਐਸਜੀਪੀਸੀ ਦੇ ਮੁੱਖ ਸਕੱਤਰ ਨੇ ਖ਼ਾਸ ਤੌਰ ‘ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਹ ਫ਼ਿਲਮ ਜ਼ਰੂਰ ਦੇਖਣ, ਕਿਉਂਕਿ ਇਸ ਰਾਹੀਂ ਉਨ੍ਹਾਂ ਨੂੰ ਪੰਜਾਬ ਦੇ ਇਤਿਹਾਸ ਅਤੇ ਜਸਵੰਤ ਸਿੰਘ ਖਾਲੜਾ ਦੇ ਯੋਗਦਾਨ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਜੇਕਰ ਸੈਂਸਰ ਬੋਰਡ ਜਾਂ ਹੋਰ ਕਿਸੇ ਪੱਧਰ ‘ਤੇ ਲੋੜੀਂਦੀਆਂ ਸੋਧਾਂ ਕੀਤੀਆਂ ਗਈਆਂ ਹਨ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਅਤੇ ਸਮਾਜ ਨਾਲ ਜੁੜੇ ਅਜਿਹੇ ਵਿਸ਼ਿਆਂ ‘ਤੇ ਬਣੀਆਂ ਫ਼ਿਲਮਾਂ ਨੂੰ ਖੁੱਲ੍ਹੇ ਮਨ ਨਾਲ ਦੇਖਣਾ ਅਤੇ ਸਮਝਣਾ ਬਹੁਤ ਜ਼ਰੂਰੀ ਹੈ, ਤਾਂ ਜੋ ਨਵੀਂ ਪੀੜ੍ਹੀ ਆਪਣੇ ਇਤਿਹਾਸ ਅਤੇ ਸੱਚਾਈ ਦੋਵਾਂ ਨਾਲ ਜਾਣੂ ਹੋ ਸਕੇ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments