Friday, July 17, 2026
Google search engine
Homeਤਾਜ਼ਾ ਖਬਰ'ਸਤਲੁਜ' ਫਿਲਮ ਮਾਮਲੇ 'ਚ ਹਾਈ ਕੋਰਟ ਦੀ ਅਹਿਮ ਟਿੱਪਣੀ, Zee5 ਤੋਂ ਹਟਾਉਣ...

‘ਸਤਲੁਜ’ ਫਿਲਮ ਮਾਮਲੇ ‘ਚ ਹਾਈ ਕੋਰਟ ਦੀ ਅਹਿਮ ਟਿੱਪਣੀ, Zee5 ਤੋਂ ਹਟਾਉਣ ਖ਼ਿਲਾਫ਼ ਦਾਇਰ PIL ਵਾਪਸ

‘ਸਤਲੁਜ’ ਫਿਲਮ ਮਾਮਲੇ ‘ਚ ਹਾਈ ਕੋਰਟ ਦੀ ਅਹਿਮ ਟਿੱਪਣੀ, Zee5 ਤੋਂ ਹਟਾਉਣ ਖ਼ਿਲਾਫ਼ ਦਾਇਰ PIL ਵਾਪਸ

ਸੁਣਵਾਈ ਦੌਰਾਨ ਹਾਈ ਕੋਰਟ ਨੇ ਇਸ ਪਟੀਸ਼ਨ ਨੂੰ “ਪ੍ਰੌਕਸੀ ਪਟੀਸ਼ਨ” ਕਰਾਰ ਦਿੰਦਿਆਂ ਕਈ ਅਹਿਮ ਸਵਾਲ ਵੀ ਉਠਾਏ।

ਚੰਡੀਗੜ੍ਹ

ਪੰਜਾਬੀ ਫਿਲਮ ‘ਸਤਲੁਜ’ ਨੂੰ OTT ਪਲੇਟਫਾਰਮ Zee5 ਤੋਂ ਹਟਾਉਣ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ (PIL) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚੋਂ ਵਾਪਸ ਲੈ ਲਿਆ ਗਿਆ ਹੈ। ਅਦਾਲਤ ਨੇ ਪਟੀਸ਼ਨਕਰਤਾ ਨੂੰ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦਿੰਦਿਆਂ ਇਸ ਨੂੰ ਖਾਰਜ ਕਰ ਦਿੱਤਾ। ਸੁਣਵਾਈ ਦੌਰਾਨ ਹਾਈ ਕੋਰਟ ਨੇ ਇਸ ਪਟੀਸ਼ਨ ਨੂੰ “ਪ੍ਰੌਕਸੀ ਪਟੀਸ਼ਨ” ਕਰਾਰ ਦਿੰਦਿਆਂ ਕਈ ਅਹਿਮ ਸਵਾਲ ਵੀ ਉਠਾਏ।

ਇਹ ਪਟੀਸ਼ਨ ਮੋਹਾਲੀ ਦੇ ਰਹਿਣ ਵਾਲੇ ਸਰਵਣ ਸਿੰਘ ਵੱਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਸੰਵਿਧਾਨ ਦੇ ਆਰਟੀਕਲ 19 ਅਧੀਨ ਹਰ ਨਾਗਰਿਕ ਨੂੰ ਪ੍ਰਗਟਾਵੇ ਦੀ ਆਜ਼ਾਦੀ ਦਾ ਅਧਿਕਾਰ ਹੈ ਅਤੇ Zee5 ਤੋਂ ਫਿਲਮ ਹਟਾਉਣਾ ਇਸ ਅਧਿਕਾਰ ਦੀ ਉਲੰਘਣਾ ਹੈ।

ਸੁਣਵਾਈ ਦੌਰਾਨ ਹਾਈ ਕੋਰਟ ਨੇ ਪੁੱਛਿਆ ਕਿ ਜਦੋਂ ਫਿਲਮ ਦੇ ਨਿਰਮਾਤਾ ਖੁਦ ਇਸ ਫ਼ੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦੇ ਰਹੇ, ਤਾਂ ਕੋਈ ਤੀਜਾ ਵਿਅਕਤੀ ਜਨਹਿੱਤ ਪਟੀਸ਼ਨ ਕਿਵੇਂ ਦਾਇਰ ਕਰ ਸਕਦਾ ਹੈ। ਬੈਂਚ ਨੇ ਕਿਹਾ ਕਿ ਪਹਿਲੀ ਨਜ਼ਰ ਵਿੱਚ ਇਹ ਮਾਮਲਾ ਇੱਕ “ਪ੍ਰੌਕਸੀ ਪਟੀਸ਼ਨ” ਵਾਂਗ ਦਿਖਾਈ ਦਿੰਦਾ ਹੈ।

ਇਸ ਟਿੱਪਣੀ ਤੋਂ ਬਾਅਦ ਪਟੀਸ਼ਨਕਰਤਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਫਿਲਮ ਦੇ ਨਿਰਮਾਤਾ ਜਲਦ ਹੀ ਆਪਣੀ ਵੱਖਰੀ ਪਟੀਸ਼ਨ ਦਾਇਰ ਕਰਨ ਵਾਲੇ ਹਨ। ਇਸ ਲਈ ਮੌਜੂਦਾ PIL ਨੂੰ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਵੇ। ਅਦਾਲਤ ਨੇ ਇਹ ਬੇਨਤੀ ਮਨਜ਼ੂਰ ਕਰਦਿਆਂ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

ਹਾਈ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਫਿਲਮ ਦੇ ਨਿਰਮਾਤਾ ਖੁਦ ਅਦਾਲਤ ਦਾ ਰੁਖ ਕਰਦੇ ਹਨ ਤਾਂ Zee5 ਵੱਲੋਂ ਫਿਲਮ ਹਟਾਉਣ ਦੇ ਫ਼ੈਸਲੇ ਦੀ ਕਾਨੂੰਨੀ ਅਤੇ ਨਿਆਂਇਕ ਸਮੀਖਿਆ ਕੀਤੀ ਜਾ ਸਕਦੀ ਹੈ। ਹਾਲਾਂਕਿ ਮੌਜੂਦਾ ਪਟੀਸ਼ਨ ਵਾਪਸ ਲਏ ਜਾਣ ਕਾਰਨ ਅਦਾਲਤ ਨੇ ਇਸ ਮਾਮਲੇ ਦੇ ਸੰਵਿਧਾਨਕ ਜਾਂ ਕਾਨੂੰਨੀ ਪਹਿਲੂਆਂ ਬਾਰੇ ਕੋਈ ਅੰਤਿਮ ਟਿੱਪਣੀ ਨਹੀਂ ਕੀਤੀ।

ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਕੀ ਫਿਲਮ ਦੇ ਨਿਰਮਾਤਾ ਹਾਈ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ ਕਰਦੇ ਹਨ ਅਤੇ ਕੀ ‘ਸਤਲੁਜ’ ਨੂੰ ਮੁੜ OTT ਪਲੇਟਫਾਰਮ ‘ਤੇ ਲਿਆਉਣ ਲਈ ਕਾਨੂੰਨੀ ਲੜਾਈ ਅੱਗੇ ਵਧਦੀ ਹੈ।

-(ਪੰਜਾਬੀ ਜਾਗਰਣ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments