Image default
About us

ਸਨੀ ਦਿਓਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ, BJP ਲਈ ਝਟਕਾ

ਸਨੀ ਦਿਓਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ, BJP ਲਈ ਝਟਕਾ

 

 

 

Advertisement

 

ਚੰਡੀਗੜ੍ਹ, 22 ਅਗਸਤ (ਡੇਲੀ ਪੋਸਟ ਪੰਜਾਬੀ)- ਫਿਲਮ ਗਦਰ-2 ਦੀ ਸਫਲਤਾ ਤੋਂ ਬਾਅਦ ਫਿਲਮ ਐਕਟਰ ਸੰਨੀ ਦਿਓਲ ਚਰਚਾ ‘ਚ ਹਨ। ਦੂਜੇ ਪਾਸੇ ਬੈਂਕ ਆਫ ਬੜੌਦਾ ਨੇ ਸੰਨੀ ਦਿਓਲ ਦੀ ਕੋਠੀ ਦੀ ਨਿਲਾਮੀ ਦਾ ਨੋਟਿਸ ਵਾਪਸ ਲੈ ਲਿਆ ਹੈ। ਬੈਂਕ ਨੇ ਇਸ ਪਿੱਛੇ ਤਕਨੀਕੀ ਕਾਰਨ ਦੱਸਿਆ ਹੈ। ਪਰ ਵਿਰੋਧੀ ਧਿਰ ਸਰਕਾਰ ‘ਤੇ ਹਮਲੇ ਕਰ ਰਹੀ ਹੈ। ਇਸ ਸਭ ਦੇ ਵਿਚਕਾਰ ਸੰਨੀ ਦਿਓਲ ਨੇ ਵੱਡਾ ਐਲਾਨ ਕੀਤਾ ਹੈ। ਇਹ ਐਲਾਨ ਭਾਜਪਾ ਲਈ ਝਟਕੇ ਵਾਂਗ ਹੈ।

ਸੰਨੀ ਦਿਓਲ ਨੇ ਐਲਾਨ ਕੀਤਾ ਹੈ ਕਿ ਉਹ ਹੁਣ ਚੋਣ ਨਹੀਂ ਲੜਨਗੇ। ਇਕ ਮੀਡੀਆ ਇੰਟਰਵਿਊ ‘ਚ ਸੰਨੀ ਦਿਓਲ ਨੇ ਕਿਹਾ ਕਿ ਉਨ੍ਹਾਂ ਦਾ ਸਿਆਸਤ ਵਿੱਚ ਮਨ ਨਹੀਂ ਲੱਗਦਾ, ਉਹ ਅੱਗੇ ਚੋਣਾਂ ਨਹੀਂ ਲੜਨਗੇ। ਸੰਨੀ ਦਿਓਲ ਨੇ ਕਿਹਾ ਕਿ ਉਹ ਸਿਰਫ ਫਿਲਮਾਂ ‘ਚ ਕੰਮ ਕਰਨਾ ਚਾਹੁੰਦੇ ਹਨ। ਇਹ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਗੁਰਦਾਸਪੁਰ ਸੀਟ ਤੋਂ ਆਪਣਾ ਨਵਾਂ ਉਮੀਦਵਾਰ ਖੜ੍ਹਾ ਕਰੇਗੀ

ਦੱਸ ਦੇਈਏ ਕਿ ਸੰਨੀ ਦਿਓਲ ਇਸ ਸਮੇਂ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ। ਇਹ ਸੀਟ ਭਾਜਪਾ ਲਈ ਬਹੁਤ ਅਹਿਮ ਹੈ। ਵਿਨੋਦ ਖੰਨਾ 1999 ਤੋਂ 2004 ਅਤੇ 2014 ਤੋਂ 2017 ਤੱਕ ਭਾਜਪਾ ਦੀ ਟਿਕਟ ‘ਤੇ ਇਸ ਸੀਟ ਤੋਂ ਮੈਂਬਰ ਵੀ ਰਹੇ। ਵਿਨੋਦ ਖੰਨਾ ਦੇ ਦੇਹਾਂਤ ਤੋਂ ਬਾਅਦ ਕਾਂਗਰਸ ਨੇਤਾ ਸੁਨੀਲ ਜਾਖੜ ਇੱਥੇ ਉਪ ਚੋਣ ਜਿੱਤ ਗਏ ਹਨ। ਉਥੇ ਹੀ 2019 ‘ਚ ਸੰਨੀ ਦਿਓਲ ਨੇ ਗੁਰਦਾਸਪੁਰ ਸੀਟ ਫਿਰ ਤੋਂ ਭਾਜਪਾ ਦੇ ਝੋਲੇ ‘ਚ ਪਾ ਦਿੱਤੀ।

Advertisement

ਦੂਜੇ ਪਾਸੇ ਸੁਨੀਲ ਜਾਖੜ ਹੁਣ ਭਾਜਪਾ ਵਿੱਚ ਹਨ ਅਤੇ ਪੰਜਾਬ ਭਾਜਪਾ ਦੀ ਕਮਾਨ ਉਨ੍ਹਾਂ ਦੇ ਹੱਥਾਂ ਵਿੱਚ ਹੈ। ਸੰਨੀ ਦਿਓਲ ਖਿਲਾਫ ਗੁਰਦਾਸਪੁਰ ‘ਚ ਨਾਰਾਜ਼ਗੀ ਹੈ। ਕਈ ਵਾਰ ਉਸ ਦੇ ਲਾਪਤਾ ਹੋਣ ਦੇ ਪੋਸਟਰ ਵੀ ਲਾਏ ਜਾ ਚੁੱਕੇ ਹਨ। ਲੋਕਾਂ ਦਾ ਦੋਸ਼ ਹੈ ਕਿ ਉਹ ਗੁਰਦਾਸਪੁਰ ਨਹੀਂ ਆਉਂਦੇ। ਹਾਲ ਹੀ ਵਿੱਚ ਉਨ੍ਹਾਂ ਦੀ ਫਿਲਮ ਗਦਰ-2 ਦਾ ਵੀ ਗੁਰਦਾਸਪੁਰ ਵਿੱਚ ਲੋਕਾਂ ਵੱਲੋਂ ਵਿਰੋਧ ਕੀਤਾ ਗਿਆ ਸੀ।

ਉਥੇ ਹੀ ਸੰਨੀ ਦਿਓਲ ਆਪਣੇ ਬੰਗਲੇ ਸੰਨੀ ਵਿਲਾ ਨੂੰ ਬਚਾਉਣ ਲਈ ਉਤਰ ਆਏ ਹਨ। ਉਹ ਆਪਣੇ ਬਕਾਇਆ ਕਰਜ਼ੇ ਦੀ ਅਦਾਇਗੀ ਕਰਨਗੇ। ਉਨ੍ਹਾਂ ‘ਤੇ 56 ਕਰੋੜ ਰੁਪਏ ਦਾ ਕਰਜ਼ਾ ਹੈ। ਬੈਂਕ ਨੇ ਈ-ਨਿਲਾਮੀ ਨੋਟਿਸ ਵੀ ਵਾਪਸ ਲੈ ਲਿਆ ਹੈ। ਦੱਸ ਦੇਈਏ ਕਿ ਨਿਲਾਮੀ 25 ਸਤੰਬਰ ਨੂੰ ਹੋਣੀ ਸੀ। ਸੰਨੀ ਦਿਓਲ ਦੇ ਪਿਤਾ ਧਰਮਿੰਦਰ ਗਾਰੰਟਰ ਹਨ।

Related posts

ਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ ‘ਚ ਟਿਕਟਾਂ ਦੀ ਚੋਰੀ ਫੜੀ, ਲਾਲਜੀਤ ਸਿੰਘ ਭੁੱਲਰ ਵੱਲੋਂ ਕੰਡਕਟਰ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੇ ਆਦੇਸ਼

punjabdiary

ਪਾਰਟ ਟਾਈਮ Job ਦੇ ਨਾਂ ‘ਤੇ ਠੱਗੀ ਕਰਨ ਵਾਲੀਆਂ 100 ਵੈੱਬਸਾਈਟਾਂ ‘ਤੇ ਸਰਕਾਰ ਨੇ ਲਿਆ ਵੱਡਾ ਐਕਸ਼ਨ!

punjabdiary

2 ਸਿੱਖ ਉਮੀਦਵਾਰਾਂ ਨੂੰ HC ਜੱਜਾਂ ਵਜੋਂ ਅਜੇ ਤੱਕ ਨਹੀਂ ਮਿਲੀ ਮਨਜ਼ੂਰੀ, ਸੁਪਰੀਮ ਕੋਰਟ ਨੇ ਕੇਂਦਰ ‘ਤੇ ਚੁੱਕੇ ਸਵਾਲ

punjabdiary

Leave a Comment