Image default
About us

ਸਪੀਕਰ ਸੰਧਵਾਂ ਨੇ ਸੜਕ ਮੰਤਰਾਲਾ ਅਤੇ ਹਾਈਵੇ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਸਪੀਕਰ ਸੰਧਵਾਂ ਨੇ ਸੜਕ ਮੰਤਰਾਲਾ ਅਤੇ ਹਾਈਵੇ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

 

 

 

Advertisement

 

– ਪਿੰਡ ਟਹਿਣਾ ਨੇੜੇ ਅੰਡਰ ਬਾਈਪਾਸ ਬਣਾਉਣ ਨੂੰ ਮਿਲੀ ਜੁਬਾਨੀ ਪ੍ਰਵਾਨਗੀ
ਫਰੀਦਕੋਟ, 13 ਸਤੰਬਰ (ਪੰਜਾਬ ਡਾਇਰੀ)- ਪਿੰਡ ਟਹਿਣਾ ਵਿਖੇ ਵਾਪਰ ਰਹੇ ਸੜਕ ਹਾਦਸਿਆਂ ਨੂੰ ਰੋਕਣ ਹਿੱਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸੜਕ ਮੰਤਰਾਲਾ ਅਤੇ ਹਾਈਵੇ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ।


ਇਸ ਮੌਕੇ ਸਪੀਕਰ ਸ. ਸੰਧਵਾਂ ਵੱਲੋਂ ਮੰਤਰੀ ਨਿਤਿਨ ਗਡਕਰੀ ਨੂੰ ਨੈਸ਼ਨਲ ਹਾਈਵੇ ਤੇ ਸਥਿਤ ਪਿੰਡ ਟਹਿਣਾ ਵਿਖੇ ਅੰਡਰ ਬਾਈਪਾਸ ਨਾ ਹੋਣ ਕਾਰਨ ਵਾਪਰਦੇ ਨਿੱਤ ਨਵੇਂ ਹਾਦਸਿਆਂ ਤੋਂ ਜਾਣੂ ਕਰਵਾਇਆ ਗਿਆ। ਇਸ ਤੇ ਸ੍ਰੀ ਨਿਤਿਨ ਗਡਕਰੀ ਵੱਲੋਂ ਸਪੀਕਰ ਸ. ਸੰਧਵਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਜਲਦ ਹੀ ਪਿੰਡ ਟਹਿਣਾ ਨੇੜੇ ਅੰਡਰ ਬਾਈਪਾਸ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਿਖਤੀ ਪ੍ਰਵਾਨਗੀ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ। ਇਸ ਮੌਕੇ ਹਲਕੇ ਦੀਆਂ ਹੋਰ ਸੜਕਾਂ ਬਾਰੇ ਵੀ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ।

Advertisement

Related posts

Breaking- ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ, ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ ਹੁਕਮ 14 ਅਕਤੂਬ 2022 ਤੱਕ ਲਾਗੂ ਰਹਿਣਗੇ

punjabdiary

ਮੁੱਖ ਮੰਤਰੀ ਮਾਨ ਵੱਲੋਂ ਸਰਕਾਰੀ ਸਕੂਲ ਅਪਗ੍ਰੇਡ ਕਰਕੇ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ

punjabdiary

ਸਿੱਖਿਆ ਬੋਰਡ ਦਾ ਨਵਾਂ ਕਾਰਨਾਮਾ! ਸਕੂਲ ਤੋਂ 70 ਕਿਲੋਮੀਟਰ ਦੂਰ ਬਣਾ ਦਿੱਤਾ ਪ੍ਰੀਖਿਆ ਕੇਂਦਰ

punjabdiary

Leave a Comment