Image default
About us

ਸਪੀਕਰ ਸੰਧਵਾਂ ਵਲੋਂ ਮਰੀਜਾਂ ਨੂੰ ਮੁਫਤ ਮਿਲਣ ਵਾਲੀਆਂ ਦਵਾਈਆਂ ਦੀ ਸੂਚੀ ਜਨਤਕ ਕਰਨ ਦੀ ਹਦਾਇਤ

ਸਪੀਕਰ ਸੰਧਵਾਂ ਵਲੋਂ ਮਰੀਜਾਂ ਨੂੰ ਮੁਫਤ ਮਿਲਣ ਵਾਲੀਆਂ ਦਵਾਈਆਂ ਦੀ ਸੂਚੀ ਜਨਤਕ ਕਰਨ ਦੀ ਹਦਾਇਤ

 

 

 

Advertisement

 

* ਕਿਹਾ! ਜ਼ਿਲੇ ਦੇ ਸਰਕਾਰੀ ਹਸਪਤਾਲਾਂ ਨੂੰ ਤਿੰਨ ਕਰੋੜ ਰੁਪਏ ਦੇਣ ਦੇ ਕੀਤੇ ਪ੍ਰਬੰਧ
ਫਰੀਦਕੋਟ, 18 ਅਗਸਤ (ਪੰਜਾਬ ਡਾਇਰੀ)- ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਵਿਖੇ ਪੁੱਜੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਜਿੱਥੇ ਮਰੀਜਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹਸਪਤਾਲ ਤੋਂ ਮਿਲਦੀਆਂ ਸਿਹਤ ਸੇਵਾਵਾਂ ਬਾਰੇ ਵਿਸਥਾਰ ਵਿੱਚ ਗੱਲਬਾਤ ਕੀਤੀ।

ਉੱਥੇ ਡਾ. ਅਨਿਲ ਗੋਇਲ ਸਿਵਲ ਸਰਜਨ ਫਰੀਦਕੋਟ ਅਤੇ ਡਾ. ਹਰਿੰਦਰ ਸਿੰਘ ਗਾਂਧੀ ਐੱਸ.ਐੱਮ.ਓ. ਸਮੇਤ ਸਮੁੱਚੇ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲ ਦੀਆਂ ਢੁੱਕਵੀਆਂ ਥਾਵਾਂ ’ਤੇ ਡਿਸਪਲੇ ਬੋਰਡ ਲਾ ਕੇ ਉਸ ਉੱਪਰ ਸਰਕਾਰ ਵਲੋਂ ਮੁਫਤ ਮਿਲਣ ਵਾਲੀਆਂ ਦਵਾਈਆਂ ਦੀ ਸੂਚੀ ਅੰਕਿਤ ਕਰਨ, ਕਿਉਂਕਿ ਡਾਕਟਰਾਂ ਵਲੋਂ ਲਿਖੀ ਜਾਂਦੀ ਦਵਾਈ ਵਾਲੀ ਪਰਚੀ ਨੂੰ ਅਣਜਾਣ ਮਰੀਜ ਜਾਂ ਉਸ ਦੇ ਵਾਰਸ ਲੈ ਕੇ ਬਾਹਰ ਪ੍ਰਾਈਵੇਟ ਦੁਕਾਨਾਂ ਵੱਲ ਭੱਜਦੇ ਹਨ, ਉਨ੍ਹਾਂ ਨੂੰ ਜਾਣਕਾਰੀ ਨਹੀਂ ਹੁੰਦੀ ਕਿ ਹਸਪਤਾਲ ਦੇ ਅੰਦਰੋਂ ਹਰ ਕਿਸਮ ਦੀ ਦਵਾਈ ਮੁਫਤ ਮਿਲਦੀ ਹੈ।

Advertisement

ਸਪੀਕਰ ਸੰਧਵਾਂ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆ ਕੇ ਮੁਫਤ ਅਤੇ ਵਧੀਆ ਸੇਵਾਵਾਂ ਆਮ ਲੋਕਾਂ ਨੂੰ ਦੇਣ ਦੇ ਦ੍ਰਿੜ ਇਰਾਦੇ ਤਹਿਤ ਜਿਲਾ ਫਰੀਦਕੋਟ ਦੇ ਸਰਕਾਰੀ ਹਸਪਤਾਲਾਂ ਲਈ ਤਿੰਨ ਕਰੋੜ ਰੁਪਿਆ ਜਲਦ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਸਟਾਫ ਦੀ ਮੰਗ ’ਤੇ ਏ.ਸੀ. ਦਿੱਤੇ ਗਏ ਅਤੇ ਅੱਜ 5 ਲੱਖ ਰੁਪਏ ਦਾ ਚੈੱਕ ਮਰੀਜਾਂ ਦੇ ਬੈਠਣ ਲਈ ਵਧੀਆ ਬੈਂਚ ਖਰੀਦਣ ਵਾਸਤੇ ਦਿੱਤਾ ਗਿਆ ਹੈ।

ਉਨ੍ਹਾਂ ਦੁਹਰਾਇਆ ਕਿ ਕਿਸੇ ਵੀ ਮਰੀਜ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਿਹਤ ਅਧਿਕਾਰੀਆਂ ਨਾਲ ਮੀਟਿੰਗ ਖਤਮ ਹੋਣ ਤੋਂ ਬਾਅਦ ਸਪੀਕਰ ਸੰਧਵਾਂ ਨੇ ਫਿਰ ਇਕ ਇਕ ਮਰੀਜ ਨਾਲ ਗੱਲਬਾਤ ਕਰਕੇ ਪੁੱਛਿਆ ਕਿ ਉਨ੍ਹਾਂ ਨੂੰ ਕਿਸੇ ਸਿਹਤ ਅਧਿਕਾਰੀ ਜਾਂ ਕਰਮਚਾਰੀ ਪ੍ਰਤੀ ਕੋਈ ਸ਼ਿਕਾਇਤ ਹੈ ਤਾਂ ਉਹ ਜਰੂਰ ਦੱਸੇ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਹਤ ਅਤੇ ਸਿੱਖਿਆ ਪ੍ਰਬੰਧਾਂ ਵਿੱਚ ਸੁਧਾਰ ਕਰਕੇ ਆਮ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਸੇਵਾਵਾਂ ਮੁਫਤ ਦੇਣ ਦੇ ਨਾਲ ਨਾਲ ਵਧੀਆ ਮੁਹੱਈਆ ਕਰਵਾਉਣ ਦੇ ਬਕਾਇਦਾ ਪ੍ਰਬੰਧ ਕੀਤੇ ਹਨ।

ਇਸ ਮੌਕੇ ਉਨ੍ਹਾਂ ਨਾਲ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀਆਰਓ, ਅਮਨਦੀਪ ਸਿੰਘ ਸੰਧੂ ਪੀ.ਏ., ਜਗਤਾਰ ਸਿੰਘ ਬਰਾੜ, ਦੀਪਕ ਮੌਂਗਾ, ਸੁਖਵਿੰਦਰ ਸਿੰਘ ਗਿੱਲ, ਪਿੰਦਰ ਗਿੱਲ, ਪਿ੍ਰੰਸ ਬਹਿਲ ਆਦਿ ਵੀ ਹਾਜਰ ਸਨ।

Advertisement

Related posts

ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਲਈ ਚਾਹਵਾਨ ਵਿਅਕਤੀ ਸੇਵਾ ਕੇਂਦਰ ਵਿੱਚ ਦਰਖਾਸਤ 16 ਤੋਂ 23 ਅਕਤੂਬਰ ਤੱਕ ਜਮਾ ਕਰਵਾਉਣ

punjabdiary

ਸਰਕਾਰ ਨੇ ਇਮੀਗ੍ਰੇਸ਼ਨ ਏਜੰਟਾਂ ‘ਤੇ ਕੱਸਿਆ ਸ਼ਿਕੰਜਾ, 271 ਖਿਲਾਫ ਕਾਰਵਾਈ ਦੇ ਹੁਕਮ

punjabdiary

ਸਪੀਕਰ ਸੰਧਵਾਂ ਨੇ ਸੁਖਵਿੰਦਰ ਸਿੰਘ ਧਾਲੀਵਾਲ ਨੂੰ ਰਾਈਸ ਮਿੱਲ ਐਸੋਸੀਏਸ਼ਨ ਦਾ ਪ੍ਰਧਾਨ ਬਣਨ ਦੇ ਦਿੱਤੀ ਮੁਬਾਰਕਬਾਦ

punjabdiary

Leave a Comment