ਸਮ੍ਰਿਧੀ ਐਕਸਪ੍ਰੈਸਵੇਅ ‘ਤੇ ਗਰਡਰ ਲਾਂਚਿੰਗ ਮਸ਼ੀਨ ਡਿੱਗਣ ਕਾਰਨ 17 ਦੀ ਮੌ.ਤ, PM ਮੋਦੀ ਨੇ ਘਟਨਾ ‘ਤੇ ਪ੍ਰਗਟਾਇਆ ਦੁੱਖ
ਮਹਾਰਾਸ਼ਟਰ, 1 ਅਗਸਤ (ਡੇਲੀ ਪੋਸਟ ਪੰਜਾਬੀ)- ਮਹਾਰਾਸ਼ਟਰ ‘ਚ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ 17 ਲੋਕਾਂ ਦੀ ਮੌਤ ਹੋ ਗਈ। ਘਟਨਾ ਮੁੰਬਈ ਨੇੜੇ ਠਾਣੇ ਜ਼ਿਲ੍ਹੇ ਦੀ ਹੈ। NDRF ਮੌਕੇ ‘ਤੇ ਪਹੁੰਚ ਗਿਆ ਹੈ। ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦਰਦਨਾਕ ਘਟਨਾ ਤੇ ਪ੍ਰਧਾਨ ਮੰਤਰੀ ਨੇ ਦੁੱਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਜਾਰੀ ਇੱਕ ਟਵੀਟ ਵਿੱਚ ਮੋਦੀ ਨੇ ਕਿਹਾ, ”ਮਹਾਰਾਸ਼ਟਰ ਵਿੱਚ ਵਾਪਰਿਆ ਹਾਦਸਾ ਬੇਹੱਦ ਦੁਖਦਾਈ ਹੈ। ਇਸ ਵਿੱਚ, ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।” ਪੀਐਮਓ ਨੇ ਕਿਹਾ, “ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ, ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਹਰੇਕ ਜ਼ਖਮੀ ਨੂੰ 50,000 ਰੁਪਏ ਦਿੱਤੇ ਜਾਣਗੇ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸ਼ਾਹਪੁਰ ਪੁਲਿਸ ਨੇ ਦੱਸਿਆ ਕਿ ਸਮ੍ਰਿਧੀ ਐਕਸਪ੍ਰੈਸ ਹਾਈਵੇਅ ਦੇ ਤੀਜੇ ਪੜਾਅ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਮੰਗਲਵਾਰ ਤੜਕੇ ਸ਼ਾਹਪੁਰ ਨੇੜੇ ਇੱਕ ਗਰਡਰ ਲਾਂਚ ਕਰਨ ਵਾਲੀ ਮਸ਼ੀਨ ਡਿੱਗ ਗਈ, ਜਿਸ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਤਿੰਨ ਲੋਕ ਜ਼ਖਮੀ ਹੋਏ ਹਨ।
ਪੁਲਿਸ ਨੇ ਦੱਸਿਆ ਕਿ ਐਂਬੂਲੈਂਸ ਅਤੇ ਨਿਵਾਸੀਆਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸ ਦੇ ਨਾਲ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਜੇਸੀਬੀ ਅਤੇ ਬਚਾਅ ਟੀਮ ਨੇ ਚਾਰਜ ਸੰਭਾਲ ਲਿਆ ਹੈ। ਘਟਨਾ ਵਾਲੀ ਥਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਛੇ ਲੋਕ ਅਜੇ ਵੀ ਗਿਰਡਰ ਦੇ ਹੇਠਾਂ ਫਸੇ ਹੋਏ ਹਨ।