Friday, November 14, 2025
Google search engine
Homeਤਾਜ਼ਾ ਖਬਰਸਰਕਾਰੀ ਕਾਲਜ ਆਫ਼ ਐਜੂਕੇਸ਼ਨ ਦੇ ਸੈਸ਼ਨ 2025-26 ਦਾ ਪ੍ਰਾਸਪੈਕਟਸ ਰਿਲੀਜ਼

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਦੇ ਸੈਸ਼ਨ 2025-26 ਦਾ ਪ੍ਰਾਸਪੈਕਟਸ ਰਿਲੀਜ਼

ਫਰੀਦਕੋਟ- ਬੀਤੇ ਦਿਨੀਂ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੀ ਯੋਗ ਰਹਿਨੁਮਾਈ ਹੇਠ ਕਾਲਜ ਦੇ ਸੈਸ਼ਨ 2025-26 ਦਾ ਪ੍ਰਾਸਪੈਕਟਸ ਰਿਲੀਜ਼ ਕੀਤਾ ਗਿਆ। ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਦੱਸਿਆ ਕਿ ਕਾਲਜ ਦਾ ਹਰ ਸਾਲ ਛਪਣ ਵਾਲਾ ਪ੍ਰਾਸਪੈਕਟਸ ਕਾਲਜ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਸਹਾਈ ਸਿੱਧ ਹੁੰਦਾ ਹੈ। ਇਸ ਪ੍ਰਾਸਪੈਕਟਸ ਨੂੰ ਛਪਵਾਉਣ ਲਈ ਪ੍ਰੋ.ਬੀਰਇੰਦਰਜੀਤ ਸਿੰਘ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਮਨਵਿੰਦਰ ਕੌਰ ਅਤੇ ਪ੍ਰੋ. ਜਸਬੀਰ ਕੌਰ ਨੇ ਵਿਸ਼ੇਸ਼ ਯਤਨ ਕੀਤੇ ਹਨ। ਇਸ ਮੌਕੇ ਪ੍ਰੋ. ਮੰਜੂ ਕਪੂਰ, ਪ੍ਰੋ. ਸੰਦੀਪ ਸਿੰਘ, ਪ੍ਰੋ. ਰਣਜੀਤ ਸਿੰਘ ਬਾਜਵਾ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਸੁਖਪਾਲ ਕੌਰ, ਪ੍ਰੋ. ਫੈਨੀ ਚਾਵਲਾ, ਪ੍ਰੋ. ਮਨਵਿੰਦਰ ਕੌਰ, ਪ੍ਰੋ. ਕਰਮਜੀਤ ਸਿੰਘ, ਪ੍ਰੋ. ਰਿੰਮੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦੌਰਾਨ ਵੱਡੀ ਖ਼ਬਰ, ਹੁਣ ਆਨਲਾਈਨ ਕਲਾਸਾਂ…


(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments