ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ
ਫ਼ਰੀਦਕੋਟ, 26 ਅਪ੍ਰੈੱਲ – ਦੇਸ਼ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਡਾ.ਪਰਮਿੰਦਰ ਸਿੰਘ ਦੀ ਸਰਪ੍ਰਸਤੀ ਅਤੇ ਡਾ.ਕੰਵਲਦੀਪ ਸਿੰਘ ਦੀ ਅਗਵਾਈ ਹੇਠ ਵਿਸ਼ਵ ਪੁਸਤਕ ਦਿਵਸ ਭਾਈ ਵੀਰ ਸਿੰਘ ਲਾਇਬ੍ਰੇਰੀ ਵਿਖੇ ਮਨਾਇਆ ਗਿਆ। ਇਸ ਮੌਕੇ ਪ੍ਰੋ.ਮੰਜ ਕਪੂਰ, ਪ੍ਰੋ.ਸੰਦੀਪ ਸਿੰਘ, ਡਾ.ਰੁਪਿੰਦਰਜੀਤ ਕੌਰ, ਪ੍ਰੋ.ਰਣਜੀਤ ਸਿੰਘ ਬਾਜਵਾ, ਪ੍ਰੋ.ਬੀਰਇੰਦਰਜੀਤ ਸਿੰਘ, ਪ੍ਰੋ.ਜਸਬੀਰ ਕੌਰ, ਪ੍ਰੋ. ਸੁਖਪਾਲ ਕੌਰ ਨੇ ਵਿਦਿਆਰਥੀਆਂ ਨੂੰ ਪੁਸਤਕਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ, ਜੀਵਨ ’ਚ ਵੱਧ ਤੋਂ ਵੱਧ ਕਿਤਾਬਾਂ ਪੜਨ ਵਾਸਤੇ ਪ੍ਰੇਰਿਤ ਕੀਤਾ। ਕਾਲਜ ਲਾਇਬੇ੍ਰਰੀਅਨ ਕਰਮਜੀਤ ਕੌਰ ਨੇ ਬੱਚਿਆਂ ਨੂੰ ਵੱਖ-ਵੱਖ ਕਿਤਾਬਾਂ ਜਾਰੀ ਕਰਨ ’ਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਪੂਰਨ ਦਿਲਚਸਪੀ ਨਾਲ ਕਿਤਾਬਾਂ ਪੜੀਆਂ।
ਫ਼ੋਟੋ:25ਐੱਫ਼ਡੀਕੇਪੀਜਸਬੀਰਕੌਰ18:ਦੇਸ਼ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਕਾਲਜ ਪ੍ਰੋਫ਼ੈਸਰ ਸਾਹਿਬਾਨ ਦੀ ਹਾਜ਼ਰੀ ਵਿਦਿਅਰਥੀ ਪੜਨ ਲਈ ਕਿਤਾਬਾਂ ਚੁਣਦੇ ਹੋਏ। ਫ਼ੋਟੋ:ਦੀਪ ਫ਼ਰੀਦਕੋਟ