Image default
About us

ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਮਾਮਲੇ ‘ਚ ਮਨੀਸ਼ਾ ਗੁਲਾਟੀ ਨੂੰ 14 ਸਤੰਬਰ ਤੱਕ ਮਿਲੀ ਰਾਹਤ

ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਮਾਮਲੇ ‘ਚ ਮਨੀਸ਼ਾ ਗੁਲਾਟੀ ਨੂੰ 14 ਸਤੰਬਰ ਤੱਕ ਮਿਲੀ ਰਾਹਤ

 

 

 

Advertisement

ਚੰਡੀਗੜ੍ਹ, 31 ਜੁਲਾਈ (ਰੋਜਾਨਾ ਸਪੋਕਸਮੈਨ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈ ਕੋਰਟ ਨੇ ਚੰਡੀਗੜ੍ਹ ਦੇ ਸੈਕਟਰ-39 ਸਥਿਤ ਸਰਕਾਰੀ ਘਰ ਨੂੰ ਖਾਲੀ ਕਰਨ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਹੈ। ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 14 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ‘ਤੇ ਦਿੱਤੇ ਗਏ ਵਾਧੇ ਨੂੰ ਰੱਦ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਫਾਰਗ ਕਰ ਦਿੱਤਾ ਸੀ। ਫਿਰ 28 ਮਾਰਚ ਨੂੰ ਹਾਈਕੋਰਟ ਨੇ ਗੁਲਾਟੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ। ਮਨੀਸ਼ਾ ਗੁਲਾਟੀ ਨੇ ਸਿੰਗਲ ਬੈਂਚ ਦੇ ਫ਼ੈਸਲੇ ਖਿਲਾਫ਼ ਹਾਈ ਕੋਰਟ ਦੇ ਡਬਲ ਬੈਂਚ ਕੋਲ ਅਪੀਲ ਕੀਤੀ ਸੀ। ਇਸ ‘ਤੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਇਹ ਪਟੀਸ਼ਨ ਫਿਲਹਾਲ ਵਿਚਾਰ ਅਧੀਨ ਹੈ।
ਮਨੀਸ਼ਾ ਗੁਲਾਟੀ ਨੂੰ 13 ਜੁਲਾਈ ਨੂੰ ਲਿਖੇ ਪੱਤਰ ਵਿਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸੈਕਟਰ-39 ਸਥਿਤ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਕਿਹਾ ਸੀ ਕਿਉਂਕਿ ਉਹ ਹੁਣ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਸੇਵਾ ਵਿਚ ਨਹੀਂ ਹਨ। ਇਸ ਦੇ ਖਿਲਾਫ਼ ਮਨੀਸ਼ਾ ਗੁਲਾਟੀ ਨੇ ਹਾਈਕੋਰਟ ‘ਚ ਅਰਜ਼ੀ ਦਾਇਰ ਕੀਤੀ ਸੀ। ਇਸ ‘ਤੇ ਹਾਈਕੋਰਟ ਨੇ ਮਕਾਨ ਖਾਲੀ ਕਰਨ ਦੇ ਹੁਕਮਾਂ ‘ਤੇ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

Related posts

ਪੰਜਾਬ ‘ਚ ਵਧਿਆ ਡੇਂਗੂ ਦਾ ਖਤਰਾ, 10 ਹਜ਼ਾਰ ਤੋਂ ਪਾਰ ਹੋਈ ਮਰੀਜ਼ਾਂ ਦੀ ਗਿਣਤੀ

punjabdiary

Breaking- ਅਫ਼ਸਰਸ਼ਾਹੀ ਦੀ ਹੜਤਾਲ ਕੋਈ ਪੰਜਾਬ ਦੇ ਭਲੇ ਲਈ ਨਹੀਂ ਸਗੋਂ ਭ੍ਰਿਸ਼ਟਾਚਾਰ ਦੇ ਕੇਸਾਂ ਤੋਂ ਬਰੀ ਹੋਣ ਲਈ ਕੀਤੀ ਜਾ ਰਹੀ ਹੈ, ਮਾਨ ਸਰਕਾਰ ਛੁੱਟੀ ਤੇ ਗਏ ਪੀ ਸੀ ਐਸ ਅਫ਼ਸਰਸ਼ਾਹੀ ਦੀ ਉਮਰ ਭਰ ਲਈ ਛੁੱਟੀ ਕਰ ਦੇਵੇ – ਮਜ਼ਦੂਰ ਮੁਕਤੀ ਮੋਰਚਾ

punjabdiary

ਐਡਵੋਕੇਟ ਬੀਰਇੰਦਰ ਅਤੇ ਸਪੀਕਰ ਸੰਧਵਾਂ ਦੇ ਪੀ.ਆਰ.ਓ ਮਨਪ੍ਰੀਤ ਧਾਲੀਵਾਲ ਨੇ ਪੀ.ਡਬਲਿਊ.ਡੀ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

punjabdiary

Leave a Comment