Image default
About us

ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਤਿੰਨ ਬੱਸ ਕੰਡਕਟਰ ਕਾਬੂ, ਟਰਾਂਸਪੋਰਟ ਮੰਤਰੀ ਭੁੱਲਰ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ

ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਤਿੰਨ ਬੱਸ ਕੰਡਕਟਰ ਕਾਬੂ, ਟਰਾਂਸਪੋਰਟ ਮੰਤਰੀ ਭੁੱਲਰ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ

 

 

 

Advertisement

ਚੰਡੀਗੜ੍ਹ, 26 ਜੂਨ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਖ਼ਜ਼ਾਨੇ ਅਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕੰਡਕਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਕੰਡਕਟਰ ਨੇ ਸਵਾਰੀਆਂ ਨੂੰ ਕਰੀਬ 1200 ਰੁਪਏ ਦਾ ਚੂਨਾ ਲਾਇਆ ਸੀ ਜਦਕਿ ਇੱਕ ਹੋਰ ਕੰਡਕਟਰ ਨੂੰ ਦੋ ਦਿਨਾਂ ਵਿੱਚ ਹੀ ਗ਼ਬਨ ਦੇ ਦੋ ਕੇਸਾਂ ਵਿੱਚ ਰਿਪੋਰਟ ਕੀਤਾ ਗਿਆ ਹੈ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਖੰਨਾ ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਦੀ ਚੈਕਿੰਗ ਕੀਤੀ ਗਈ ਤਾਂ ਕੰਡਕਟਰ ਜਸਕਰਨ ਸਿੰਘ ਨੂੰ ਸਵਾਰੀਆਂ ਤੋਂ 1170 ਰੁਪੲੈ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ। ਇਹ ਬੱਸ ਦਿੱਲੀ ਤੋਂ ਤਰਨ ਤਾਰਨ ਜਾ ਰਹੀ ਸੀ। ਇਸੇ ਤਰ੍ਹਾਂ ਹੇਡੋਂ ਵਿਖੇ ਲੁਧਿਆਣਾ ਡਿਪੂ ਦੀ ਬੱਸ ਦੀ ਚੈਕਿੰਗ ਦੌਰਾਨ ਕੰਡਕਟਰ ਸੰਜੇ ਕੁਮਾਰ ਕੋਲੋਂ 615 ਰੁਪਏ ਬਰਾਮਦ ਹੋਏ ਹਨ, ਜੋ ਉਸ ਨੇ ਸਵਾਰੀਆਂ ਕੋਲੋਂ ਲਏ ਸਨ ਪਰ ਬਦਲੇ ਵਿੱਚ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਇਸ ਤੋਂ ਪਹਿਲੇ ਦਿਨ ਕੰਡਕਟਰ ਸੰਜੇ ਕੁਮਾਰ ਨੇ ਤਿੰਨ ਬੱਸਾਂ ਦੀ ਅੱਡਾ ਫ਼ੀਸ ਨਾ ਲੈ ਕੇ ਵਿਭਾਗ ਨੂੰ 283 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਸੀ ਜਿਸ ਕਾਰਨ ਉਸ ਨੂੰ ਬਦਲ ਕੇ ਬੱਸ ‘ਤੇ ਤੈਨਾਤ ਕੀਤਾ ਗਿਆ ਸੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਵਿੱਚ ਚੈਕਿੰਗ ਦੀ ਲੜੀ ਤਹਿਤ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬਨੀਖੇਤ ਕਸਬੇ ਵਿਖੇ ਚੈਕਿੰਗ ਕੀਤੀ ਗਈ, ਜਿੱਥੋਂ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 0964 ਦੇ ਕੰਡਕਟਰ ਮਨਜੀਤ ਸਿੰਘ ਨੂੰ ਸਵਾਰੀਆਂ ਤੋਂ 490 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਣਅਧਿਕਾਰਤ ਰੂਟਾਂ ‘ਤੇ ਚਲਦੀਆਂ ਦੋ ਬੱਸਾਂ ਨੂੰ ਵੀ ਰਿਪੋਰਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਬਾਈਪਾਸ ‘ਤੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਅਤੇ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਨੂੰ ਅਣਅਧਿਕਾਰਤ ਰੂਟ ‘ਤੇ ਚਲਦਾ ਪਾਇਆ ਗਿਆ। ਅਣਅਧਿਕਾਰਤ ਰੂਟ ‘ਤੇ ਚੱਲਣ ਕਰਕੇ ਦੋਵੇੇਂ ਬੱਸਾਂ ਕ੍ਰਮਵਾਰ ਮਹਿਜ਼ 9 ਅਤੇ 6 ਸਵਾਰੀਆਂ ਲੈ ਕੇ ਜਾ ਰਹੀਆਂ ਸਨ। ਟਰਾਂਸਪੋਰਟ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਦਿੱਤੇ ਹਨ।

Related posts

ਕੈਪਟਨ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ: CM ਮਾਨ

punjabdiary

ਹੁਣ ਤੋਂ ਘਰ ਬੈਠ ਕੇ ਹੀ ਮਰੀਜ਼ ਦੇਖ ਸਕਦੇ ਹਨ ਆਪਣੀਆਂ ਰਿਪੋਰਟਾਂ

punjabdiary

CM ਮਾਨ ਨੇ ਸਾਰੇ ਜ਼ਿਲ੍ਹਿਆਂ ਦੇ Dc’s ਨਾਲ ਕੀਤੀ ਮੀਟਿੰਗ, ਝੋਨੇ ਦੀ ਖਰੀਦ ਨੂੰ ਲੈ ਕੇ ਜਾਰੀ ਕੀਤੀਆਂਹਦਾਇਤਾਂ

punjabdiary

Leave a Comment