Image default
About us

ਸਰਕਾਰ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਕਰੇ ਲਾਗੂ – ਹਰਪ੍ਰੀਤ ਸੋਢੀ

ਸਰਕਾਰ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਕਰੇ ਲਾਗੂ – ਹਰਪ੍ਰੀਤ ਸੋਢੀ

 

 

*ਕਿਲੋਮੀਟਰ ਸਕੀਮ (ਪ੍ਰਾਈਵੇਟ ਬੱਸਾਂ) ਪਾਉਣ ਤੋਂ ਸਰਕਾਰ ਲਾਵੇ ਰੋਕ ਗਲਤ ਪ੍ਰੋਸੀਡਿੰਗ ਦਾ ਭਾਰੀ ਰੋਸ – ਹਰਜਿੰਦਰ ਸਿੰਘ

Advertisement

ਫਰੀਦਕੋਟ, 4 ਜੁਲਾਈ (ਪੰਜਾਬ ਡਾਇਰੀ)- ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੇ ਸਮੂਹ ਡਿੱਪੂਆ ਤੇ ਗੇਟ ਰੈਲੀਆਂ ਕੀਤੀ ਗਈ। ਫਰੀਦਕੋਟ ਡੀਪੂ ਦੇ ਗੇਟ ਸੂਬਾ ਮੀਤ ਪ੍ਰਧਾਨ ਹਰਪ੍ਰੀਤ ਸੋਢੀ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਵਾਰ ਮੰਗਾ ਮੰਨ ਕੇ ਭੱਜਦੀ ਨਜ਼ਰ ਆ ਰਹੀ ਹੈ। 19/12/2022 ਨੂੰ ਮਾਨਯੋਗ ਵਿਜੇ ਕੁਮਾਰ ਜੰਜੂਆ ਦੀ ਦੀ ਮੀਟਿੰਗ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਸ ਮੀਟਿੰਗ ਦੇ ਵਿੱਚ ਸਰਕਾਰ ਨੇ ਮੰਗਾਂ ਨੂੰ ਵਿਚਾਰਨ ਦੇ ਲਈ ਲਗਭਗ 15 ਦਿਨ ਦਾ ਸਮਾਂ ਮੰਗਿਆ ਸੀ। ਲਗਭਗ 6 ਮਹੀਨੇ ਸਰਕਾਰ ਤੇ ਮਨੇਜਮੈਂਟ ਦੇ ਮੂੰਹ ਵੱਲ ਵੇਖਦਿਆਂ ਨੂੰ ਹੋ ਚੁੱਕੇ ਹਨ ਤੇ ਹੁਣ ਤੱਕ ਗੱਲ ਕਿਸੇ ਵੀ ਕਿਨਾਰੇ ਨਹੀਂ ਲੱਗੀ ਇਹਨਾਂ 6 ਮਹੀਨਿਆਂ ਦੇ ਵਿੱਚ ਜਲੰਧਰ ਜ਼ਿਮਨੀ ਚੋਣ ਚ ਰੋਸ ਧਰਨੇ ਦਾ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਸੀ ਜਲੰਧਰ ਦੇ ਪ੍ਰਸ਼ਾਸਨ ਵੱਲ ਮਾਨਯੋਗ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਦਾ ਸਮਾਂ ਤਹਿ ਕਰਵਾਇਆ ਗਿਆ ਤਾਂ ਮੁੱਖ ਮੰਤਰੀ ਸਾਹਿਬ ਨੇ ਭਰੋਸਾ ਦਿੱਤਾ ਕੀ ਜਲਦੀ ਹੱਲ ਕੀਤੇ ਜਾਣਗੇ। ਲਗਭਗ ਉਹਨਾਂ ਗੱਲ ਨੂੰ ਵੀ 2 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਨੇ ਮੰਗਾਂ ਦੀ ਪੂਰਤੀ ਨਹੀਂ ਕੀਤੀ । ਜਿਸ ਕਰਕੇ ਮੁੜ ਜੱਥੇਬੰਦੀ ਨੇ 27 ਜੂਨ ਸੰਘਰਸ ਦੇ ਦੌਰਾਨ 27 ਜੂਨ ਨੂੰ ਹੀ ਸਟੇਟ ਟ੍ਰਾਂਸਪੋਰਟ ਸੈਕਟਰੀ ਜੀ ਨਾਲ ਮੀਟਿੰਗ ਕਰਵਾਈ ਗਈ ਜਿਸ ਵਿੱਚ ਮੁੜ ਤੋਂ ਮੰਗਾਂ ਤੇ ਸਹਿਮਤੀ ਬਣੀ, ਜਿਸ ਵਿੱਚ ਤਨਖਾਹ ਬਰਾਬਰਤਾ ਤੇ 5% ਵਾਧੇ ਦੀ ਗੱਲ ਤੇ ਸਹਿਮਤੀ ਬਣੀ ਪੀ.ਆਰ.ਟੀ.ਸੀ ਮਨੇਜਮੈਂਟ ਬਰਾਬਰ ਤਨਖਾਹ ਦੀ ਮੰਗਾਂ ਨੂੰ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੇ ਵਿੱਚ ਗੱਲ ਵਿਚਾਰ ਦੇ ਲਈ ਕਿਹਾ ਗਿਆ ਪਰ ਜਿੱਥੇ ਤੱਕ ਪਤਾ ਲੱਗਿਆ ਹੈ ਕਿ ਇਨ੍ਹਾਂ ਮੰਗਾਂ ਨੂੰ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੇ ਵਿੱਚ ਵਿਚਾਰਨ ਤਾਂ ਇੱਕ ਪਾਸੇ ਇਨਾ ਮੰਗਾਂ ਨੂੰ ਏਜੰਡਾ ਵਿੱਚ ਨਾ ਪਾਕੇ ਪਾਸੀਂ ਹੀ ਕਰ ਦਿੱਤਾ ਗਿਆ ਹੈ।
ਡੀਪੂ ਪ੍ਰਧਾਨ ਹਰਜਿੰਦਰ ਸਿੰਘ ਸੁਖਪਾਲ ਸਿੰਘ ਹਰਦੀਪ ਸਿੰਘ ਨੇ ਬੋਲਦਿਆ ਦੱਸਿਆ ਕੇ ਕਿਲੋਮੀਟਰ ਸਕੀਮ ਤਹਿਤ ਬੱਸਾਂ ਜ਼ੋ ਵਿਭਾਗ ਦੇ ਨਿੱਜੀ ਕਰਨ ਵੱਲ ਨੂੰ ਮਨੇਜਮੈਂਟ ਜਾ ਰਹੀ ਹੈ। ਦੂਜੇ ਪਾਸੇ ਟਰਾਂਸਪੋਰਟ ਮਾਫੀਆ ਦਿਨੋ ਦਿਨ ਪੈਰ ਪਸਾਰ ਰਿਹਾ ਹੈ ਤੇ ਵਿਭਾਗ ਨੂੰ ਖੋਰਾ ਲਾ ਰਿਹਾ ਹੈ ਤੇ ਇਲੈਕਟ੍ਰਿਕ ਬੱਸਾਂ ਦੇ ਨਾਂ ਤੇ nuego ਬੱਸਾਂ ਦਿੱਲੀ ਤੋ ਭਰ ਪੰਜਾਬ ਆ ਰਹੀ ਹਨ ਜਿਨ੍ਹਾਂ ਨੂੰ ਸਰਕਾਰ ਰੋਕਣ ਤੱਕ ਦੀ ਕੋਸਿਸ ਨਹੀਂ ਕਰ ਰਹੀ ਇਸ ਤੋ ਪਤਾ ਲਗਦਾ ਹੈ ਕਿ ਸਰਕਾਰ ਇੰਨਾ ਪੰਜਾਬ ਰੋਡਵੇਜ ਤੇ PRTC ਨੂੰ ਘਾਟੇ ਵਿੱਚ ਦਿਖਾ ਕੇ ਵੇਚਣਾ ਚਾਹੁੰਦੇ ਹਨ ਜਿਸ ਦਾ ਵਰਕਰ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜੇਕਰ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਤਾਂ 11 ਜੁਲਾਈ ਨੂੰ 2 ਘੰਟੇ ਬੱਸ ਸਟੈਡ ਬੰਦ ਕੀਤੇ ਜਾਣਗੇ ਤੇ ਅਗਲੇ ਸੰਘਰਸ਼ਾਂ ਦੇ ਐਲਾਨ ਕੀਤੇ ਜਾਣਗੇ ਜਿਸਦੀ ਜਿੰਮੇਵਾਰੀ ਸਰਕਾਰ ਤੇ ਮੈਨੇਜਮੈਂਟ ਦੀ ਹੋਵੇਗੀ ਇਸ ਮੌਕੇ ਧਰਵਿੰਦਰ ਸਿੰਘ ਜਸਵਿੰਦਰ ਸਿੰਘ ਸੁਰਿੰਦਰ ਸਿੰਘ ਕੁਲਬੀਰ ਸਿੰਘ ਸੁਖਦੀਪ ਸਿੰਘ ਗੋਰਜੋਤ ਸਿੰਘ ਜਸਕਰਨ ਸਿੰਘ ਕਰਮਜੀਤ ਸਿੰਘ ਆਦਿ ਹਾਜਰ ਸਨ।

Related posts

The future of work — what the office of tomorrow could look like

Balwinder hali

ਸ਼੍ਰੀ ਗੁਰੁ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ

punjabdiary

Breaking- ਮਨਿਸਟਰੀਅਲ ਸਟਾਫ ਦੇ ਮਸਲੇ ਹੱਲ ਕਰਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਕਲਮ ਛੋੜ ਹੜਤਾਲ ਨੂੰ ਤੁਰੰਤ ਖਤਮ ਕਰਵਾਏ ਭਗਵੰਤ ਸਿੰਘ ਮਾਨ ਸਰਕਾਰ

punjabdiary

Leave a Comment