Image default
About us

“ਸਰਕਾਰ ਤੁਹਾਡੇ ਦੁਆਰ” ਤਹਿਤ ਐਸ.ਡੀ.ਐਮ ਨੇ ਸੁਣੀਆਂ ਪਿੰਡ ਗੋਲੇਵਾਲਾ ਦੇ ਲੋਕਾਂ ਦੀਆਂ ਸਮੱਸਿਆਵਾਂ

“ਸਰਕਾਰ ਤੁਹਾਡੇ ਦੁਆਰ” ਤਹਿਤ ਐਸ.ਡੀ.ਐਮ ਨੇ ਸੁਣੀਆਂ ਪਿੰਡ ਗੋਲੇਵਾਲਾ ਦੇ ਲੋਕਾਂ ਦੀਆਂ ਸਮੱਸਿਆਵਾਂ

 

 

 

Advertisement

 

* ਕੈਂਪ ਦੌਰਾਨ ਲਗਭਗ 18 ਬਿਨੈਕਾਰਾਂ ਦੀਆਂ ਅਰਜ਼ੀਆਂ ਹੋਈਆ ਪ੍ਰਾਪਤ
ਫਰੀਦਕੋਟ, 8 ਅਗਸਤ (ਪੰਜਾਬ ਡਾਇਰੀ)- “ਸਰਕਾਰ ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਗੋਲੇਵਾਲਾ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਐਸ.ਡੀ.ਐਮ. ਬਲਜੀਤ ਕੌਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਜਲਦ ਹੱਲ ਦੇ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਪਿੰਡ ਗੋਲੇਵਾਲਾ ਵਿਖੇ ਇਹ ਸੁਵਿਧਾ ਕੈਂਪ ਲਗਾਇਆ ਗਿਆ ਹੈ। ਜਿਸ ਵਿੱਚ ਪਿੰਡ ਡੱਲੇਵਾਲਾ, ਸਾਧਾਂਵਾਲਾ, ਹਰਦਿਆਲੇਆਣਾ, ਕਾਬਲਵਾਲਾ ਦੇ ਲੋਕਾਂ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕਾਂ ਦੇ ਕੰਮ ਪਿੰਡ ਪੱਧਰ ਤੇ ਹੀ ਹੋ ਸਕਣ ਅਤੇ ਉਨ੍ਹਾਂ ਦੀ ਖਜਲ-ਖੁਆਰੀ ਨਾ ਹੋਵੇ।


ਇਸ ਮੌਕੇ ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲਗਭਗ 18 ਬਿਨੈਕਾਰਾਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆ ਹਨ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਦਰਖਾਸਤਾਂ ਬਰਸਾਤਾਂ ਕਾਰਨ ਮਕਾਨਾਂ ਦੇ ਹੋਏ ਨੁਕਸਾਨਾਂ, ਗਲੀਆਂ ਦੀਆਂ ਸਮੱਸਿਆਵਾਂ ਨਾਲ ਸਬੰਧਤ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਖੁਦ ਮੌਕੇ ਤੇ ਜਾ ਕੇ ਬਰਸਾਤਾਂ ਕਾਰਨ ਘਰਾਂ ਦੇ ਹੋਏ ਨੁਕਸਾਨ ਦੀ ਜਾਇਜਾ ਲਿਆ ਅਤੇ ਲਾਭਪਾਤਰੀਆਂ ਨੂੰ ਬਣਦਾ ਲਾਭ ਮੁੱਹਈਆ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਸੁਵਿਧਾ ਕੈਂਪ ਵਿਚ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

Advertisement

Related posts

ਪੰਜਾਬ ਸਰਕਾਰ ਵੱਲੋਂ ‘ਫ਼ਰਿਸ਼ਤੇ ਸਕੀਮ’ ਦੀ ਹੋਈ ਸ਼ੁਰੂਆਤ, ਪੀੜਤਾਂ ਦੀ ਮਦਦ ਕਰਨ ਵਾਲੇ ਨੂੰ ਮਿਲਣਗੇ 2000 ਰੁਪਏ

punjabdiary

ਸਿਹਤ ਮੰਤਰੀ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ

punjabdiary

ਹੜ੍ਹ ਦੇ ਪਾਣੀ ‘ਚ ਉਤਰੇ CM ਮਾਨ ਨਾਲ ਵੱਡਾ ਹਾਦਸਾ ਹੋਣੋਂ ਟਲਿਆ, ਵਾਲ-ਵਾਲ ਡੁੱਬਣ ਤੋਂ ਬਚੀ ਕਿਸ਼ਤੀ

punjabdiary

Leave a Comment