Image default
About us

“ਸਰਕਾਰ ਤੁਹਾਡੇ ਦੁਆਰ” ਤਹਿਤ ਕੋਟਕਪੂਰਾ ਵਿਖੇ ਲਗਾਇਆ ਸੁਵਿਧਾ ਕੈਂਪ

“ਸਰਕਾਰ ਤੁਹਾਡੇ ਦੁਆਰ” ਤਹਿਤ ਕੋਟਕਪੂਰਾ ਵਿਖੇ ਲਗਾਇਆ ਸੁਵਿਧਾ ਕੈਂਪ

 

 

 

Advertisement

* ਸਰਕਾਰ ਵਲੋਂ ਵਿਕਾਸ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਚੁੱਕੇ ਜਾ ਰਹੇ ਹਨ ਵੱਡੇ ਕਦਮ-ਸਪੀਕਰ ਸੰਧਵਾਂ
ਫਰੀਦਕੋਟ 5 ਜੂਨ (ਪੰਜਾਬ ਡਾਇਰੀ)- “ਸਰਕਾਰ ਤੁਹਾਡੇ ਦੁਆਰ” ਮੁਹਿੰਮ ਤਹਿਤ ਸਬ ਡਵੀਜਨ ਕੋਟਕਪੂਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਜਲਾਲੇਆਣਾ ਰੋਡ, ਗਾਂਧੀ ਬਸਤੀ ਬਾਲਮੀਕਿ ਚੌਂਕ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਸਪਕੀਰ ਪੰਜਾਬ ਵਿਧਾਨ ਸਭਾ ਅਤੇ ਕੋਟਕਪੂਰਾ ਦੇ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਇਹ ਸੁਵਿਧਾ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜ਼ੋ ਲੋਕਾਂ ਦੇ ਕੰਮ ਪਿੰਡ ਪੱਧਰ ਤੇ ਹੀ ਹੋ ਸਕਣ ਅਤੇ ਉਨ੍ਹਾਂ ਦੀ ਖਜਲ-ਖੁਆਰੀ ਨਾ ਹੋਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੈਂਪ ਦੌਰਾਨ 179 ਬਿਨੈਕਾਰਾਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆ ਹਨ, ਇੰਨਾ ਅਰਜੀਆਂ ਦੀ ਪੜਤਾਲ ਕਰਨ ਉਪਰੰਤ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਮੁੱਹਈਆਂ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ। ਸੁਵਿਧਾ ਕੈਂਪ ਵਿੱਚ ਬਿਨੈਕਾਰਾਂ ਦੀ ਸਹੂਲਤ ਲਈ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਲਗਭਗ 14 ਕਾਊਂਟਰ ਲਗਾਏ ਗਏ ਸਨ, ਜਿਸ ਵਿੱਚ ਸਬੰਧਤ ਵਿਭਾਗਾਂ ਦੇ ਮੁੱਖੀ/ਨੁਮਾਇੰਦੇ ਹਾਜ਼ਰ ਹੋਏ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਅਰਜੀਆਂ ਪੈਨਸ਼ਨ, ਰਾਸ਼ਣ ਕਾਰਡ, ਉਦਯੋਗ ਕੇਂਦਰ, ਸਿਹਤ ਵਿਭਾਗ, ਬਿਜਲੀ ਵਿਭਾਗ, ਕਿਰਤ ਵਿਭਾਗ, ਖੇਤੀਬਾੜੀ ਵਿਭਾਗ, ਮਗਨਰੇਗਾ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਅਰਜੀਆਂ ਨੂੰ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਦੇ ਕੇ ਸਮਾਂ ਬੱਧ ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੁਵਿਧਾ ਕੈਂਪ ਵਿਚ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ ।
ਇਸ ਮੌਕੇ ਐਸ.ਡੀ.ਐਮ. ਮੈਡਮ ਵੀਰਪਾਲ ਕੌਰ, ਤਹਿਸੀਲਦਾਰ ਪਰਮਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਗੁਰਮੀਤ ਸਿੰਘ ਆਰੇਵਾਲਾ, ਈ.ਓ. ਸ੍ਰੀ ਅਮਰਿੰਦਰ ਸਿੰਘ, ਪੀ.ਆਰ.ਓ. ਟੂ ਸਪੀਕਰ ਸ. ਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

Related posts

ਮੁੱਖ ਮੰਤਰੀ ਯੋਗੀ ਸਣੇ ਕਈ ਭਾਜਪਾ ਆਗੂਆਂ ਦੇ X ਅਕਾਊਂਟ ਤੋਂ ਗੋਲਡਨ ਟਿੱਕ ਹਟਿਆ, ਪ੍ਰੋਫਾਈਲ ਫੋਟੋ ’ਤੇ ਲਗਾਇਆ ਸੀ ਤਿਰੰਗਾ

punjabdiary

ਡੀ ਆਈ ਸੀ ਫਰੀਦਕੋਟ ਵੱਲੋਂ ਕਰਵਾਇਆ ਗਿਆ ਪੀ.ਐਮ.ਐਫ.ਐਮ.ਈ ਜਾਗਰੂਕਤਾ ਕੈਂਪ

punjabdiary

ਵਪਾਰੀਆਂ ਦੀ ਸਰਕਾਰ ਨੂੰ ਸਲਾਹ, ਬਸ ਮੰਨ ਲਓ ਆਹ ਗੱਲਾਂ, ਮੁੜ ਤੋਂ ਪੰਜਾਬ ਬਣ ਜਾਵੇਗਾ ਦੇਸ਼ ਦਾ ਨੰਬਰ 1 ਸੂਬਾ

punjabdiary

Leave a Comment