“ਸਰਕਾਰ ਤੁਹਾਡੇ ਦੁਆਰ” ਤਹਿਤ ਪਿੰਡ ਡੋਡ ਵਿਖੇ ਲਗਾਇਆ ਸੁਵਿਧਾ ਕੈਂਪ
* ਕੈਂਪ ਦੌਰਾਨ 15 ਬਿਨੈਕਾਰਾਂ ਦੀਆਂ ਅਰਜ਼ੀਆਂ ਹੋਈਆ ਪ੍ਰਾਪਤ –ਬਲਜੀਤ ਕੌਰ
ਫਰੀਦਕੋਟ, 22 ਅਗਸਤ (ਪੰਜਾਬ ਡਾਇਰੀ)- “ਸਰਕਾਰ ਤੁਹਾਡੇ ਦੁਆਰ” ਮੁਹਿੰਮ ਤਹਿਤ ਜਿਲ੍ਹੇ ਦੇ ਪਿੰਡ ਡੋਡ ਵਿਖੇ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 15 ਬਿਨੈਕਾਰਾਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆ ਹਨ, ਇੰਨਾ ਅਰਜੀਆਂ ਦੀ ਪੜਤਾਲ ਕਰਨ ਉਪਰੰਤ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਮੁੱਹਈਆਂ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ।
ਇਸ ਮੌਕੇ ਐਸ.ਡੀ.ਐਮ ਮੈਡਮ ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਇਹ ਸੁਵਿਧਾ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜ਼ੋ ਲੋਕਾਂ ਦੇ ਕੰਮ ਪਿੰਡ ਪੱਧਰ ਤੇ ਹੀ ਹੋ ਸਕਣ ਅਤੇ ਉਨ੍ਹਾਂ ਦੀ ਖਜਲ-ਖੁਆਰੀ ਨਾ ਹੋਵੇ।
ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਅਰਜੀਆਂ ਰਾਸ਼ਨ ਕਾਰਡ, ਵੋਟਰ ਕਾਰਡ, ਪੈਨਸ਼ਨ ਆਦਿ ਨਾਲ ਸਬੰਧਤ ਸਨ। ਉਨ੍ਹਾਂ ਕਿਹਾ ਕਿ ਅਰਜੀਆਂ ਨੂੰ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਦੇ ਕੇ ਸਮਾਂ ਬੱਧ ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।