Image default
About us

ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਪੂਰੇ ਪੰਜਾਬ ‘ਚ ਲਾਗੂ ਕਰਨ ਦਾ ਐਲਾਨ, ਹਫ਼ਤੇ ‘ਚ ਦੋ ਵਾਰ ਪਿੰਡਾਂ ‘ਚ ਜਾਣਗੇ ਡੀਸੀ ਤੇ ਹੋਰ ਸਟਾਫ

ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਪੂਰੇ ਪੰਜਾਬ ‘ਚ ਲਾਗੂ ਕਰਨ ਦਾ ਐਲਾਨ, ਹਫ਼ਤੇ ‘ਚ ਦੋ ਵਾਰ ਪਿੰਡਾਂ ‘ਚ ਜਾਣਗੇ ਡੀਸੀ ਤੇ ਹੋਰ ਸਟਾਫ

ਚੰਡੀਗੜ੍ਹ, 2 ਮਈ (ਏਬੀਪੀ ਸਾਂਝਾ)- ਮੁੱਖ ਮੰਤਰੀ ਭਗਵੰਤ ਮਾਨ ਨੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੂੰ ਪੰਜਾਬ ਭਰ ਵਿਚ ਲਾਗੂ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਹੁਣ ਹਫ਼ਤੇ ਵਿੱਚ ਦੋ ਵਾਰ ਡਿਪਟੀ ਕਮਿਸ਼ਨਰ ਤੇ ਹੋਰ ਸਟਾਫ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉਤੇ ਨਿਬੇੜਾ ਕਰਨਗੇ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਜ਼ਿਲ੍ਹਿਆਂ ਵਿਚ ਪਾਇਲਟ ਪ੍ਰਾਜੈਕਟ ਵਜੋਂ ਇਸ ਨੂੰ ਲਾਗੂ ਕੀਤਾ ਸੀ ਤੇ ਇਸ ਦੀ ਸਫਲਤਾ ਤੋਂ ਬਾਅਦ ਹੁਣ ਵਿਆਪਕ ਪੱਧਰ ਉਤੇ ਲਾਗੂ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਲੋਕਾਂ ਅਤੇ ਸਰਕਾਰ ਦਰਮਿਆਨ ਖਲਾਅ ਖਤਮ ਹੋਵੇਗਾ ਜਦਕਿ ਇਸ ਤੋਂ ਪਹਿਲਾਂ ਲੋਕਾਂ ਨੂੰ ਕੰਮਕਾਜ ਲ਼ਈ ਜ਼ਿਲ੍ਹਾ ਦਫ਼ਤਰਾਂ ਜਾਂ ਚੰਡੀਗੜ੍ਹ ਦੇ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ। ਲੋਕਾਂ ਤੱਕ ਸਿੱਧੀ ਪਹੁੰਚ ਕਾਇਮ ਕਰਨ ਲਈ ਇਕ ਹੋਰ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਨ ਕਰਨ ਦਾ ਇਤਿਹਾਸਕ ਕਦਮ ਚੁੱਕਿਆ ਤਾਂ ਕਿ ਸਾਰੀ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਨੂੰ ਲੋਕ ਆਪਣੇ ਅੱਖੀਂ ਦੇਖ ਸਕਣ।
ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਡਾਕਟਰ, ਨਰਸਾਂ ਤੇ ਹੋਰ ਪੈਰਾ-ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾਵੇਗੀ ਤਾਂ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਸਿਹਤ ਮੰਤਰੀ ਨੇ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਪੰਜਾਬ ਨੂੰ ‘ਰੰਗਲਾ ਸੂਬਾ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਸ ਦੇ ‘ਬ੍ਰੈਂਡ ਅੰਬੈਸਡਰ’ ਬਣਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਦਕਿ ਪਿਛਲੀਆਂ ਸਰਕਾਰ ਦੇ ਸਮੇਂ ਪੜ੍ਹੇ-ਲਿਖੇ ਨੌਜਵਾਨ ਬੇਰੋਜ਼ਗਾਰੀ ਦਾ ਸੰਤਾਪ ਹੰਢਾਉਂਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਨੌਕਰੀਆਂ ਦੇ ਵੱਧ ਮੌਕੇ ਦੇਣ ਦੀ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੱਤਾ ਗਿਆ ਹੈ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਕ ਨੌਜਵਾਨ ਪਹਿਲਾਂ ਕਲਰਕ ਭਰਤੀ ਹੋਇਆ, ਉਸ ਤੋਂ ਬਾਅਦ ਮਿਹਨਤ ਕਰਕੇ ਐਸਿਸਟੈਂਟ ਲਾਈਨਮੈਨ ਬਣਿਆ ਅਤੇ ਉਸ ਤੋਂ ਬਾਅਦ ਐਸ.ਡੀ.ਓ. ਨਿਯੁਕਤ ਹੋਇਆ ਹੈ।

Related posts

Breaking- ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਕਾਰਡ ਵੇਰਵਿਆਂ ਨੂੰ ਅਪਡੇਟ ਕਰਾਉਣ ਦੀ ਅਪੀਲ

punjabdiary

ਗੁਟਕਾ ਕੰਪਨੀ ਨੇ ਤੰਬਾਕੂ ਦੇ ਪੈਕਟ ‘ਤੇ ਲਗਾਈ ਮੂਸੇਵਾਲਾ ਦੀ ਤਸਵੀਰ, ਪ੍ਰਸ਼ੰਸਕਾਂ ਨੇ ਕੀਤੀ ਕਾਰਵਾਈ ਦੀ ਮੰਗ

punjabdiary

Breaking- ਮੁਫ਼ਤ ਪ੍ਰੀ ਡਾਇਗਨੌਸਟਿਕ ਆਈਲੈਟਸ ਟੈੱਸਟ 4 ਨਵੰਬਰ ਨੂੰ

punjabdiary

Leave a Comment