Image default
About us

ਸਰਕਾਰ ਨਾਲ ਜਾਰੀ ਵਿਵਾਦ ਵਿਚਾਲੇ ਜਲੰਧਰ ਅਤੇ ਅੰਮ੍ਰਿਤਸਰ ਤੋਂ 19 ਪਟਵਾਰੀਆਂ ਨੇ ਦਿਤਾ ਅਸਤੀਫ਼ਾ

ਸਰਕਾਰ ਨਾਲ ਜਾਰੀ ਵਿਵਾਦ ਵਿਚਾਲੇ ਜਲੰਧਰ ਅਤੇ ਅੰਮ੍ਰਿਤਸਰ ਤੋਂ 19 ਪਟਵਾਰੀਆਂ ਨੇ ਦਿਤਾ ਅਸਤੀਫ਼ਾ

 

 

 

Advertisement

 

ਚੰਡੀਗੜ੍ਹ, 8 ਸਤੰਬਰ (ਰੋਜਾਨਾ ਸਪੋਕਸਮੈਨ)- ਪੰਜਾਬ ਸਰਕਾਰ ਅਤੇ ਪਟਵਾਰੀਆਂ ਵਿਚਾਲੇ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਵਿਵਾਦ ਵਿਚ ਹੁਣ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਦਰਅਸਲ ਜਲੰਧਰ ਅਤੇ ਅੰਮ੍ਰਿਤਸਰ ਦੇ 19 ਪਟਵਾਰੀਆਂ ਨੇ ਨੌਕਰੀ ਛੱਡਣ ਦਾ ਐਲਾਨ ਕੀਤਾ ਹੈ। ਇਹ ਉਹ ਪਟਵਾਰੀ ਹਨ ਜਿਨ੍ਹਾਂ ਨੂੰ ਸਰਕਾਰ ਨੇ ਸੇਵਾਮੁਕਤੀ ਤੋਂ ਬਾਅਦ ਖਾਲੀ ਪਏ ਪਟਵਾਰ ਸਰਕਲ ਨੂੰ ਚਲਾਉਣ ਲਈ ਠੇਕੇ ‘ਤੇ ਭਰਤੀ ਕੀਤਾ ਸੀ।

ਪੰਜਾਬ ਰੈਵੀਨਿਊ ਪਟਵਾਰ-ਕਾਨੂੰਗੋ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਸਿਆ ਕਿ ਜਲੰਧਰ ਦੇ 17 ਪਟਵਾਰ ਸਰਕਲਾਂ ਅਤੇ ਅੰਮ੍ਰਿਤਸਰ ਦੇ 2 ਪਟਵਾਰ ਸਰਕਲਾਂ ਦੇ ਸੇਵਾਮੁਕਤ ਪਟਵਾਰੀਆਂ ਨੇ ਠੇਕੇ ‘ਤੇ ਕੰਮ ਕਰਨ ਤੋਂ ਇਨਕਾਰ ਕਰ ਦਿਤਾ ਹੈ ਅਤੇ ਅਪਣੇ ਅਸਤੀਫੇ ਸਬੰਧਤ ਅਧਿਕਾਰੀਆਂ ਨੂੰ ਭੇਜ ਦਿਤੇ ਹਨ।

ਇਸ ਤੋਂ ਇਲਾਵਾ ਇਸ ਵਿਵਾਦ ’ਚ ਬੀਤੇ ਦਿਨੀਂ ਜਲੰਧਰ ਦੇ 28 ਤੇ ਅੱਜ 61 ਹੋਰ ਪਟਵਾਰੀਆਂ ਦਾ ਵੀ ਤਬਾਦਲਾ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਪਟਵਾਰੀਆਂ ’ਚ ਰੋਸ ਹੋਰ ਵੱਧ ਗਿਆ ਹੈ। ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਹੋਰ ਪਟਵਾਰੀ ਵੀ ਨੌਕਰੀ ਛੱਡਣ ਨੂੰ ਤਿਆਰ ਹਨ।

Advertisement

Related posts

ਭਾਰਤ ਦੇ ਅਸਫਲ ਦੌਰੇ ਲਈ ਟਰੂਡੋ ਨੂੰ ਕੈਨੇਡਾ ਦੇ ਮੀਡੀਆ ਨੇ ਪਾਈਆਂ ਲਾਹਨਤਾਂ

punjabdiary

Breaking- ਫਰੀਦਕੋਟ ਜ਼ਿਲ੍ਹੇ ‘ਚ ਅੱਜ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

punjabdiary

ਖਰੜ ਦੇ ਵਾਰਡ ਨੰਬਰ 17 ਅਤੇ 27 ਵਿੱਚ ਕਰੋੜਾਂ ਰੁਪਏ ਦੇ ਕੰਮ ਜਲਦੀ ਹੋਣਗੇ ਸ਼ੁਰੂ : ਅਨਮੋਲ ਗਗਨ ਮਾਨ

punjabdiary

Leave a Comment